Wrestlers Protest: ਪਹਿਲਵਾਨਾਂ ਦੇ ਸਮਰਥਨ ‘ਚ ਰਾਮਦੇਵ, ਬੋਲੇ- ਬ੍ਰਿਜ ਭੂਸ਼ਣ ਨੂੰ ਤੁਰੰਤ ਕਰੋ ਗ੍ਰਿਫਤਾਰ, ਭੇਜੋ ਜੇਲ੍ਹ
ਯੋਗ ਗੁਰੂ ਰਾਮਦੇਵ ਦੇ ਸਹਿਯੋਗ ਨਾਲ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਸ਼ਾਸਨ 'ਤੇ ਹੋਰ ਦਬਾਅ ਬਣੇਗਾ। ਉਨ੍ਹਾਂ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਦੇ ਮੁਖੀ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣਾ ਸ਼ਰਮਨਾਕ ਹੈ।
Ramdev Supports Wrestlers: ਯੋਗ ਗੁਰੂ ਰਾਮਦੇਵ ਨੇ ਵੀ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ। ਰਾਮਦੇਵ ਨੇ ਕੁਸ਼ਤੀ ਮਹਾਸੰਘ ਦੇ ਮੁਖੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਸ਼ਰਮਨਾਕ ਕਰਾਰ ਦਿੱਤਾ। ਯੋਗ ਗੁਰੂ ਨੇ ਕਿਹਾ ਕਿ ਉਹ (ਬ੍ਰਿਜ ਭੂਸ਼ਣ ਸਿੰਘ) ਹਰ ਰੋਜ਼ ਭੈਣਾਂ ਅਤੇ ਧੀਆਂ ਬਾਰੇ ਫਾਲਤੂ ਗੱਲਾ ਕਰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਹੈ, ਇਹ ਇੱਕ ਪਾਪ ਹੈ। ਅਜਿਹੇ ਲੋਕਾਂ ਨੂੰ ਤੁਰੰਤ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜਾਂ ਜੇਪੀ ਨੱਡਾ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਕਹਿੰਦੇ ਹਨ ਤਾਂ ਉਹ ਤੁਰੰਤ ਅਸਤੀਫ਼ਾ ਦੇ ਦੇਣਗੇ। ਬ੍ਰਿਜ ਭੂਸ਼ਣ ਨੇ ਇਹ ਵੀ ਜ਼ਾਹਰ ਕੀਤਾ ਹੈ ਕਿ ਉਹ 6 ਵਾਰ ਸੰਸਦ ਮੈਂਬਰ ਹਨ, ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਰਹੀ ਹੈ, ਉਨ੍ਹਾਂ ਦਾ ਪੁੱਤਰ ਵੀ ਵਿਧਾਇਕ ਹੈ ਜੇਕਰ ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ ਤਾਂ ਉਹ ਲੋਕ ਸਭਾ ਤੋਂ ਅਸਤੀਫਾ ਦੇ ਦੇਣਗੇ।
ਇਸ ਦੌਰਾਨ ਪਹਿਲਵਾਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ 21 ਮਈ ਦੀ ਸਮਾਂ ਸੀਮਾ ਦਿੱਤੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਅਜਿਹੇ ਲੋਕਾਂ ਨੂੰ ਤੁਰੰਤ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ- ਰਾਮਦੇਵ
ਵਿਰੋਧੀ ਪਾਰਟੀਆਂ ਦੇ ਆਗੂ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ-ਮੰਤਰ ਪੁੱਜੇ। ਕਾਂਗਰਸ ਆਗੂ ਪ੍ਰਿਅੰਕਾ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ, ਕਿਸਾਨ ਜਥੇਬੰਦੀਆਂ ਤੋਂ ਰਾਕੇਸ਼ ਟਿਕੈਤ ਖ਼ੁਦ ਜੰਤਰ-ਮੰਤਰ ਪੁੱਜੇ। ਸਾਰਿਆਂ ਨੇ ਇੱਕ ਆਵਾਜ਼ ਵਿੱਚ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਦੀ ਅਪੀਲ ਕੀਤੀ। ਹੁਣ ਯੋਗ ਗੁਰੂ ਰਾਮਦੇਵ ਦਾ ਬਿਆਨ ਵੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਦਬਾਅ ਵਧਾ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਅਜਿਹੇ ਲੋਕਾਂ (ਬ੍ਰਿਜ ਭੂਸ਼ਣ ਵਰਗੇ) ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ‘ਚ ਡੱਕਿਆ ਜਾਣਾ ਚਾਹੀਦਾ ਹੈ।
ਪੋਕਸੋ ਦੀ ਹੋ ਰਹੀ ਦੁਰਵਰਤੋਂ
ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਜੰਤਰ-ਮੰਤਰ ਵੱਲ ਮੂੰਹ ਕੀਤਾ ਸੀ। ਹਫ਼ਤਿਆਂ ਦੇ ਧਰਨੇ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਵਿੱਚ ਪੁੱਜਣ ਤੋਂ ਬਾਅਦ ਦਿੱਲੀ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬ੍ਰਿਜ ਭੂਸ਼ਣ ਸਿੰਘ ‘ਤੇ ਦੋ ਵੱਖ-ਵੱਖ ਐਫਆਈਆਰਜ਼ ਵਿਚ ਪੋਕਸੋ ਐਕਟ ਵੀ ਲਗਾਇਆ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਕਿਹਾ ਕਿ ਪੋਕਸੋ ਐਕਟ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤਾਂ ਦੀ ਅਗਵਾਈ ਹੇਠ ਅਸੀਂ ਸਰਕਾਰ ਨੂੰ ਇਸ ਨੂੰ ਬਦਲਣ ਲਈ ਮਜਬੂਰ ਕਰਾਂਗੇ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ