ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਸ਼ਵਨੀ ਵੈਸ਼ਨਵ ਨੂੰ ਮਿਲੇ ਰਾਣਾ ਸੋਢੀ, ਬੰਦ ਪਈ ਰੇਲ ਮੁੜ ਟ੍ਰੇਨ ਨੂੰ ਮੁੜ ਚਲਾਉਣ ਦੀ ਅਪੀਲ

ਰਾਣਾ ਸੋਢੀ ਨੇ ਮੰਤਰੀ ਨੂੰ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੰਜਾਬੀਆਂ ਲਈ ਇੱਕ ਵਿਸ਼ੇਸ਼ ਧਾਰਮਿਕ ਸਥਾਨ ਹੈ, ਜਿੱਥੇ ਪੰਜਾਬ ਅਤੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਰੇਲ ਰਾਹੀਂ ਯਾਤਰਾ ਕਰਦੇ ਹਨ। ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੱਕ ਚੱਲਣ ਵਾਲੀ ਰੇਲਗੱਡੀ ਦਾ ਰੂਟ ਫਿਰੋਜ਼ਪੁਰ ਤੱਕ ਵਧਾਇਆ ਜਾਣਾ ਚਾਹੀਦਾ ਹੈ।

ਅਸ਼ਵਨੀ ਵੈਸ਼ਨਵ ਨੂੰ ਮਿਲੇ ਰਾਣਾ ਸੋਢੀ, ਬੰਦ ਪਈ ਰੇਲ ਮੁੜ ਟ੍ਰੇਨ ਨੂੰ ਮੁੜ ਚਲਾਉਣ ਦੀ ਅਪੀਲ
Follow Us
tv9-punjabi
| Published: 21 Apr 2025 12:27 PM

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ, ਖਾਸ ਕਰਕੇ ਫਿਰੋਜ਼ਪੁਰ ਖੇਤਰ ਨਾਲ ਸਬੰਧਤ ਰੇਲਵੇ ਸੇਵਾਵਾਂ ਨਾਲ ਸਬੰਧਤ ਮੁੱਦੇ ਉਠਾਏ। ਇਸ ਦੌਰਾਨ ਉਨ੍ਹਾਂ ਨੇ ਕੋਵਿਡ ਕਾਲ ਦੌਰਾਨ ਬੰਦ ਹੋਈ ਪੰਜਾਬ ਸਪੈਸ਼ਲ ਫਿਰੋਜ਼ਪੁਰ ਤੋਂ ਸ਼ਤਾਬਦੀ ਐਕਸਪ੍ਰੈਸ ਨੂੰ ਮੁੜ ਚਾਲੂ ਕਰਨ ਅਤੇ ਫਿਰੋਜ਼ਪੁਰ ਤੋਂ ਹਜ਼ੂਰ ਸਾਹਿਬ ਤੱਕ ਰੇਲਗੱਡੀ ਚਲਾਉਣ ਦੀ ਮੰਗ ਕੀਤੀ ਹੈ।

ਰਾਣਾ ਸੋਢੀ ਨੇ ਮੰਤਰੀ ਨੂੰ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੰਜਾਬੀਆਂ ਲਈ ਇੱਕ ਵਿਸ਼ੇਸ਼ ਧਾਰਮਿਕ ਸਥਾਨ ਹੈ, ਜਿੱਥੇ ਪੰਜਾਬ ਅਤੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਰੇਲ ਰਾਹੀਂ ਯਾਤਰਾ ਕਰਦੇ ਹਨ। ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੱਕ ਚੱਲਣ ਵਾਲੀ ਰੇਲਗੱਡੀ ਦਾ ਰੂਟ ਫਿਰੋਜ਼ਪੁਰ ਤੱਕ ਵਧਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸਮੇਂ ਤੋਂ ਫਿਰੋਜ਼ਪੁਰ-ਹਰਿਦੁਆਰ-ਫਿਰੋਜ਼ਪੁਰ ਵਿਚਕਾਰ ਇੱਕ ਰੇਲਗੱਡੀ ਚੱਲਦੀ ਸੀ ਜਿਸ ਨੂੰ ਰੋਕ ਦਿੱਤਾ ਗਿਆ ਸੀ। ਇਹ ਵੀ ਸ਼ੁਰੂ ਹੋਣੀ ਚਾਹੀਦੀ ਹੈ।

ਏਸੀ ਕੋਚ ਦੀ ਮੰਗ

ਰਾਣਾ ਸੋਢੀ ਨੇ ਕਿਹਾ ਕਿ ਪਹਿਲਾਂ ਫਿਰੋਜ਼ਪੁਰ-ਹਰਿਦੁਆਰ-ਫਿਰੋਜ਼ਪੁਰ ਵਿਚਕਾਰ ਇੱਕ ਰੇਲਗੱਡੀ ਚੱਲਦੀ ਸੀ, ਜਿਸ ਨੂੰ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਇਸ ਸੇਵਾ ਨੂੰ ਮੁੜ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਫਿਰੋਜ਼ਪੁਰ-ਚੰਡੀਗੜ੍ਹ-ਫ਼ਿਰੋਜ਼ਪੁਰ ਰੇਲ ਗੱਡੀਆਂ ਵਿੱਚ ਜਲਦੀ ਹੀ ਏਸੀ 3-ਟੀਅਰ ਅਤੇ ਏਸੀ ਚੇਅਰ ਕਾਰ ਕੋਚ ਜੋੜਨ ਦੀ ਮੰਗ ਕੀਤੀ ਤਾਂ ਜੋ ਯਾਤਰੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ ਅਤੇ ਆਰਾਮ ਨਾਲ ਯਾਤਰਾ ਕੀਤੀ ਜਾ ਸਕੇ। ਸੋਢੀ ਨੇ ਕਿਹਾ ਕਿ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਹ ਸਾਰੀਆਂ ਸਮੱਸਿਆਵਾਂ ਜਲਦੀ ਹੀ ਹੱਲ ਕਰ ਦਿੱਤੀਆਂ ਜਾਣਗੀਆਂ।

ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...