Ratan Tata: ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਹੋਵੇਗਾ ਅੰਤਿਮ ਸਸਕਾਰ… ਇੰਝ ਦਿੱਤੀ ਜਾਵੇਗੀ ਰਤਨ ਟਾਟਾ ਨੂੰ ਵਿਦਾਈ | ratan-tata-last-rites-cremations process-in electric-crematorium-in-worli Mumbai more detail in punjabi Punjabi news - TV9 Punjabi

Ratan Tata: ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਹੋਵੇਗਾ ਅੰਤਿਮ ਸਸਕਾਰ ਇੰਝ ਦਿੱਤੀ ਜਾਵੇਗੀ ਰਤਨ ਟਾਟਾ ਨੂੰ ਵਿਦਾਈ

Updated On: 

10 Oct 2024 13:00 PM

Ratan Tata Last Rites Crematorium: ਵਰਲੀ ਦੇ ਪਾਰਸੀ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਹਾਲ 'ਚ ਰੱਖਿਆ ਗਿਆ ਹੈ।

Ratan Tata: ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਹੋਵੇਗਾ ਅੰਤਿਮ ਸਸਕਾਰ ਇੰਝ ਦਿੱਤੀ ਜਾਵੇਗੀ ਰਤਨ ਟਾਟਾ ਨੂੰ ਵਿਦਾਈ

ਰਤਨ ਟਾਟਾ ਦਾ ਇਲੈਕਟ੍ਰਿਕ ਸ਼ਮਸ਼ਾਨਘਾਟ 'ਚ ਹੋਵੇਗਾ ਅੰਤਿਮ ਸਸਕਾਰ

Follow Us On

ਰਤਨ ਟਾਟਾ ਦੇ ਦੇਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਬੀਤੀ ਰਾਤ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਵਰਲੀ ਦੇ ਪਾਰਸੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਹਾਲ ‘ਚ ਰੱਖਿਆ ਗਿਆ ਹੈ।

NCPA ਵਿੱਚ ਰੱਖੀ ਗਈ ਹੈ ਮ੍ਰਿਤਕ ਦੇਹ

ਰਤਨ ਟਾਟਾ ਦੀ ਤਿਰੰਗੇ ਵਿੱਚ ਲਪੇਟੀ ਹੋਈ ਮ੍ਰਿਤਕ ਦੇਹ ਨੂੰ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ। ਦੁਪਹਿਰ 3:30 ਵਜੇ ਤੱਕ ਲੋਕ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਮੁੰਬਈ ਦੇ ਵਰਲੀ ਇਲਾਕੇ ‘ਚ ਕੀਤਾ ਜਾਵੇਗਾ।

ਕਿਵੇਂ ਹੋਵੇਗਾ ਰਤਨ ਟਾਟਾ ਦਾ ਅੰਤਿਮ ਸੰਸਕਾਰ ?

ਸਭ ਤੋਂ ਪਹਿਲਾਂ ਰਤਨ ਟਾਟਾ ਦੀ ਮ੍ਰਿਤਕ ਦੇਹ ਨੂੰ ਵਰਲੀ ਦੇ ਪਾਰਸੀ ਸ਼ਮਸ਼ਾਨਘਾਟ ‘ਚ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪ੍ਰਾਰਥਨਾ ਹਾਲ ‘ਚ ਰੱਖਿਆ ਗਿਆ ਹੈ। ਕਰੀਬ 45 ਮਿੰਟ ਪ੍ਰਾਥਣਾ ਹੋਵੇਗੀ। ਪ੍ਰਾਰਥਨਾ ਹਾਲ ਵਿੱਚ ਪਾਰਸੀ ਪਰੰਪਰਾ ਵਿੱਚ ਗੇਹ-ਸਾਰਨੁ ਪੜ੍ਹਿਆ ਜਾਵੇਗਾ। ਰਤਨ ਟਾਟਾ ਦੀ ਮ੍ਰਿਤਕ ਦੇਹ ‘ਤੇ ( ਮੂੰਹ ‘ਤੇ) ਕੱਪੜੇ ਦਾ ਟੁਕੜਾ ਰੱਖ ਕੇ ‘ਅਹਨਾਵੇਤੀ’ ਦਾ ਪੂਰਾ ਪਹਿਲਾ ਅਧਿਆਇ ਪੜ੍ਹਿਆ ਜਾਵੇਗਾ।

ਇਹ ਸ਼ਾਂਤੀ ਪ੍ਰਾਰਥਨਾ ਦੀ ਪ੍ਰਕਿਰਿਆ ਹੈ। ਪ੍ਰਾਰਥਨਾ ਹਾਲ ਵਿੱਚ ਲਗਭਗ 200 ਲੋਕ ਮੌਜੂਦ ਰਹਿ ਸਕਦੇ ਹਨ। ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਇਲੈਕਟ੍ਰਿਕ ਸ਼ਮਸ਼ਾਨਘਾਟ ਵਿੱਚ ਰੱਖਿਆ ਜਾਵੇਗਾ ਅਤੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਮਹਾਰਾਸ਼ਟਰ ਵਿੱਚ ਇੱਕ ਦਿਨ ਦਾ ਸਰਕਾਰੀ ਸੋਗ

ਰਤਨ ਟਾਟਾ ਦੇ ਦੇਹਾਂਤ ‘ਤੇ ਮਹਾਰਾਸ਼ਟਰ ਸਰਕਾਰ ਨੇ ਸੂਬੇ ‘ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੂਬੇ ਦੇ ਸਰਕਾਰੀ ਦਫਤਰਾਂ ‘ਚ ਤਿਰੰਗਾ ਅੱਧਾ ਝੁਕਿਆ ਰਹੇਗਾ। ਮਹਾਰਾਸ਼ਟਰ ਵਿੱਚ ਅੱਜ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਆਯੋਜਿਤ ਕੀਤਾ ਜਾਵੇਗਾ।

Exit mobile version