AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਿੱਟੂ ਦੀ ‘ਸਤਲੁਜ’ ਫਿਲਮ ਵਾਲਿਆਂ ਨੂੰ ਚੁਣੌਤੀ, 25000 ਲਾਸ਼ਾਂ ਦਾ ਦੇਣ ਰਿਕਾਰਡ; ਡਾਟਾ ਸਹੀ ਹੋਇਆ ਤਾਂ ਮੰਗਾਂਗਾ ਮੁਆਫ਼ੀ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਆਪਣੇ ਦਾਅਵਿਆਂ ਦੇ ਸਮਰਥਨ 'ਚ ਦਸਤਾਵੇਜ਼ ਪੇਸ਼ ਕਰਦੇ ਹਨ ਤਾਂ ਉਹ ਜਨਤਕ ਮੁਆਫੀ ਮੰਗਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ 'ਚ ਅਸਫਲ ਰਹਿਣ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਿੱਪਣੀ ਕੀਤੀ ਕਿ ਬਿਨਾਂ ਸਬੂਤਾਂ ਦੇ ਇਤਿਹਾਸ ਵਜੋਂ ਅਜਿਹੇ ਗੰਭੀਰ ਦਾਅਵਿਆਂ ਨੂੰ ਪੇਸ਼ ਕਰਨਾ ਗਲਤ ਹੈ।

ਬਿੱਟੂ ਦੀ 'ਸਤਲੁਜ' ਫਿਲਮ ਵਾਲਿਆਂ ਨੂੰ ਚੁਣੌਤੀ, 25000 ਲਾਸ਼ਾਂ ਦਾ ਦੇਣ ਰਿਕਾਰਡ; ਡਾਟਾ ਸਹੀ ਹੋਇਆ ਤਾਂ ਮੰਗਾਂਗਾ ਮੁਆਫ਼ੀ
ਬਿੱਟੂ ਦੀ ‘ਸਤਲੁਜ’ ਫਿਲਮ ਵਾਲਿਆਂ ਨੂੰ ਚੁਣੌਤੀ, 25000 ਲਾਸ਼ਾਂ ਦਾ ਦੇਣ ਰਿਕਾਰਡ; ਡਾਟਾ ਸਹੀ ਹੋਇਆ ਤਾਂ ਮੰਗਾਂਗਾ ਮੁਆਫ਼ੀ
tv9-punjabi
| Updated On: 12 Jul 2026 14:26 PM IST
Share

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘ਸਤਲੁਜ’ ਫਿਲਮ ਬਣਾਉਣ ਵਾਲਿਆਂ ਨੂੰ ਇੱਕ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਮ ‘ਚ ਕੀਤੇ ਗਏ ਦਾਅਵਿਆਂ ਦਾ ਸਮਰਥਨ ਕਰਨ ਵਾਲੇ ਰਿਕਾਰਡ ਜਨਤਕ ਤੌਰ ‘ਤੇ ਪੇਸ਼ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਫਿਲਮ ‘ਚ 25,000 ਲਾਪਤਾ ਲਾਸ਼ਾਂ ਜਾਂ ਗੈਰ-ਕਾਨੂੰਨੀ ਤੌਰ ‘ਤੇ ਸਾੜੀਆਂ ਗਈਆਂ ਲਾਸ਼ਾਂ ਦੇ ਦਾਅਵੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਅਧਿਕਾਰਤ ਰਿਕਾਰਡ ਤੇ ਦਸਤਾਵੇਜ਼ ਪੇਸ਼ ਕੀਤੇ ਜਾਣ।

‘ਸਬੂਤ ਪੇਸ਼ ਕਰੋ, ਮੈਂ ਜਨਤਕ ਤੌਰ ‘ਤੇ ਮੰਗਾਂਗਾ ਮੁਆਫ਼ੀ ‘

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਆਪਣੇ ਦਾਅਵਿਆਂ ਦੇ ਦਸਤਾਵੇਜ਼ ਪੇਸ਼ ਕਰਦੇ ਹਨ ਤਾਂ ਉਹ ਜਨਤਕ ਮੁਆਫ਼ੀ ਮੰਗਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ‘ਚ ਜੇ ਨਿਰਮਾਤ ਅਸਫਲ ਰਹਿੰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਿੱਪਣੀ ਕੀਤੀ ਕਿ ਬਿਨਾਂ ਸਬੂਤਾਂ ਦੇ ਇਤਿਹਾਸ ਵਜੋਂ ਅਜਿਹੇ ਗੰਭੀਰ ਦਾਅਵਿਆਂ ਨੂੰ ਪੇਸ਼ ਕਰਨਾ ਗਲਤ ਹੈ।

ਬਿੱਟੂ ਨੇ ਕਿਹਾ ਕਿ ਫਿਲਮ ਨਿਰਮਾਤਾ ਵਿਵਾਦਿਤ ਦਾਅਵਿਆਂ ਨੂੰ ਇਤਿਹਾਸ ਵਜੋਂ ਪੇਸ਼ ਕਰਦੇ ਹੋਏ ਕ੍ਰਿਏਟਿਵ ਫ੍ਰੀਡਮ ਦੀ ਢਾਲ ਪਿੱਛੇ ਨਹੀਂ ਲੁਕ ਸਕਦੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਫਿਲਮ ਸਿਰਫ਼ ਅਟਕਲਾਂ ਜਾਂ ਇਲਜ਼ਾਮ ‘ਤੇ ਅਧਾਰਤ ਸੀ ਤਾਂ 25,000 ਲਾਸ਼ਾਂ ਦੇ ਅੰਕੜੇ ਨੂੰ ਫਿਲਮ ‘ਚ ਇਤਿਹਾਸਕ ਸੱਚ ਵਜੋਂ ਕਿਉਂ ਦਰਸਾਇਆ ਗਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਲੋਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਸ ਅੰਕੜੇ ਦੀ ਕਿਸੇ ਵੀ ਅਦਾਲਤ ਦੁਆਰਾ ਅੰਤਿਮ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।

ਕੇਂਦਰੀ ਮੰਤਰੀ ਨੇ ਪੁੱਛਿਆ ਕਿ ਫਿਲਮ ‘ਚ ਅੱਤਵਾਦੀਆਂ ਦੇ ਹੱਥੋਂ ਨਿਰਦੋਸ਼ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਤੇ ਮਜ਼ਦੂਰਾਂ ਦੇ ਕਤਲਾਂ ਨੂੰ ਬਰਾਬਰ ਗੰਭੀਰਤਾ ਨਾਲ ਕਿਉਂ ਨਹੀਂ ਦਰਸਾਇਆ ਗਿਆ। ਉਨ੍ਹਾਂ ਅੱਗੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਦੇ ਕਰਮਚਾਰੀਆਂ ਤੇ ਸੁਰੱਖਿਆ ਬਲਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਫਿਲਮ ‘ਚ ਮਹੱਤਤਾ ਨਾਲ ਨਹੀਂ ਦਿਖਾਇਆ ਗਿਆ, ਜਿਨ੍ਹਾਂ ਨੇ ਅੱਤਵਾਦ ਨਾਲ ਲੜਦਿਆਂ ਆਪਣੀਆਂ ਜਾਨਾਂ ਗੁਆ ਦਿੱਤੀਆਂ।

‘ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗੋ’

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਨੇ ਭਾਰੀ ਕੀਮਤ ਚੁਕਾਈ ਹੈ ਤੇ ਹਰ ਮਾਸੂਮ ਪੀੜਤ ਇਨਸਾਫ਼ ਤੇ ਸਤਿਕਾਰ ਦਾ ਹੱਕਦਾਰ ਹੈ, ਭਾਵੇਂ ਉਸ ਦਾ ਧਰਮ, ਭਾਈਚਾਰਾ ਜਾਂ ਵਿਚਾਰਧਾਰਾ ਕੋਈ ਵੀ ਹੋਵੇ। ਉਨ੍ਹਾਂ ਮੰਗ ਕੀਤੀ ਕਿ ਫਿਲਮ ਨਿਰਮਾਤਾ 25,000 ਲਾਸ਼ਾਂ ਸੰਬੰਧੀ ਆਪਣੇ ਦਾਅਵੇ ਦਾ ਰਿਕਾਰਡ ਜਨਤਕ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਅਜਿਹੇ ਸਬੂਤ ਨਹੀਂ ਹਨ, ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...