AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wrestlers PC: ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ

Wrestlers Protest: ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਖਿਡਾਰੀਆਂ ਦੀ ਸ਼ਿਕਾਇਤ 'ਤੇ ਬ੍ਰਿਜਭੂਸ਼ਣ ਦੇ ਖਿਲਾਫ ਕੇਸ ਦਰਜ ਕੀਤਾ ਜਾਵੇਗਾ। ਹੁਣ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਮੁਲਜ਼ਮ ਨੂੰ ਗ੍ਰਿਫਤਾਰ ਕਰੇ।

Wrestlers PC: ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ
ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ।
tv9-punjabi
| Published: 28 Apr 2023 17:35 PM IST
Share
Wrestlers Protest: ਦਿੱਲੀ ਪੁਲਿਸ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਐਫਆਈਆਰ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਦਿੱਲੀ ਪੁਲਿਸ ਨੇ ਹੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਿਡਾਰੀਆਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਣ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਅਪੀਲ ਕੀਤੀ ਹੈ। ਖਿਡਾਰੀਆਂ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਨ ਵਿੱਚ ਛੇ ਦਿਨ ਲੱਗ ਗਏ, ਇਸ ਲਈ ਉਨ੍ਹਾਂ ਨੂੰ ਦਿੱਲੀ ਪੁਲਿਸ (Delhi Police) ਤੇ ਜ਼ਿਆਦਾ ਭਰੋਸਾ ਨਹੀਂ ਹੈ। ਇਕ ਖਿਡਾਰੀ ਨੇ ਕਿਹਾ ਕਿ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਐਫਆਈਆਰ ਹੋਣੀ ਚਾਹੀਦੀ ਹੈ ਤੇ ਨਿਰਪੱਖ ਫ਼ੈਸਲਾ ਹੋਵੇ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਹੁਦਿਆਂ ਤੋਂ ਹਟਾਉਣ ਦੀ ਮੰਗ

ਸੱਤ ਮਹਿਲਾ ਖਿਡਾਰੀਆਂ ਨੇ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਹਿਲਵਾਨਾਂ ਵਿੱਚੋਂ ਇੱਕ ਬਜਰੰਗ ਪੁਨੀਆ ਨੇ ਕਿਹਾ ਕਿ ਜੇਕਰ ਫੈਡਰੇਸ਼ਨ ਦਾ ਪ੍ਰਧਾਨ ਖਿਡਾਰੀਆਂ ਦਾ ਸ਼ੋਸ਼ਣ ਕਰਦਾ ਹੈ ਤਾਂ ਉਹ ਸ਼ਿਕਾਇਤ ਲੈ ਕੇ ਕਿੱਥੇ ਜਾਣਗੇ। ਖਿਡਾਰੀਆਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Bridge Bhushan Sharan Singh) ਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ। ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਖਿਡਾਰੀਆਂ ਨੇ ਦਿੱਲੀ ਪੁਲਿਸ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਇਕ ਖਿਡਾਰੀ ਨੇ ਕਿਹਾ ਕਿ ਉਸ ਨੂੰ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਐਫਆਈਆਰ ਹੋਣੀ ਚਾਹੀਦੀ ਹੈ ਤੇ ਨਿਰਪੱਖ ਫ਼ੈਸਲਾ ਹੋਣਾ ਚਾਹੀਦਾ ਹੈ।

ਧਰਨਾ ਹਾਲੇ ਜਾਰੀ ਰਹੇਗਾ-ਖਿਡਾਰੀ

ਖਿਡਾਰੀਆਂ ਨੇ ਕਿਹਾ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਜੇਲ੍ਹ ਭੇਜਿਆ ਜਾਵੇ। ਪ੍ਰੈੱਸ ਕਾਨਫਰੰਸ ਵਿੱਚ ਖਿਡਾਰੀਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਬ੍ਰਿਜਭੂਸ਼ਣ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਭਾਜਪਾ (BJP) ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਨਾਮਵਰ ਖਿਡਾਰੀ ਪ੍ਰਦਰਸ਼ਨ ਕਰ ਰਹੇ ਹਨ। ਇਹ ਦੂਜੀ ਵਾਰ ਹੈ ਜਦੋਂ ਖਿਡਾਰੀ ਫੈਡਰੇਸ਼ਨ ਮੁਖੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਪੁੱਜੇ ਹਨ। ਉਹ ਇੱਥੇ ਛੇ ਦਿਨਾਂ ਤੋਂ ਹੜਤਾਲ ਤੇ ਹਨ।

‘ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ’

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਦਿੱਲੀ ਪੁਲਿਸ ਭਾਵੇਂ ਅੱਜ ਐਫਆਈਆਰ ਦਰਜ ਕਰਦੀ ਹੈ, ਉਹ ਛੇ ਦਿਨਾਂ ਤੋਂ ਹੜਤਾਲ ਤੇ ਹਨ, ਪਰ ਐਫਆਈਆਰ ਨਹੀਂ ਲਿਖੀ ਗਈ। ਅਜਿਹੇ ‘ਚ ਦਿੱਲੀ ਪੁਲਿਸ ਪ੍ਰਤੀ ਜੋ ਭਰੋਸਾ ਹੋਣਾ ਚਾਹੀਦਾ ਸੀ, ਉਹ ਨਹੀਂ ਬਣਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬ੍ਰਿਜਭੂਸ਼ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਅਪੀਲ ਕੀਤੀ। ਜੇਕਰ ਉਹ ਆਪਣੇ ਅਹੁਦੇ ‘ਤੇ ਬਣੇ ਰਹਿੰਦੇ ਹਨ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਹ ਉਸ ਅਹੁਦੇ ਦੀ ਦੁਰਵਰਤੋਂ ਕਰੇਗਾ, ਅਸੀਂ ਨਿਰਪੱਖ ਜਾਂਚ ਚਾਹੁੰਦੇ ਹਾਂ।

ਬ੍ਰਿਜਭੂਸ਼ਣ ਨੂੰ ਭੇਜਣਾ ਚਾਹੀਦਾ ਹੈ ਜੇਲ੍ਹ-ਖਿਡਾਰੀ

ਬਜਰੰਗ ਪੂਨੀਆ ਨੇ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਕੁਸ਼ਤੀ ਫੈਡਰੇਸ਼ਨ (Wrestling Federation) ਦੇ ਮੁਖੀ ਹਨ ਅਤੇ ਜੇਕਰ ਉਹ ਇਸ ਦੇ ਪ੍ਰਧਾਨ ਹੁੰਦੇ ਹੋਏ ਖਿਡਾਰੀਆਂ ਦਾ ਸ਼ੋਸ਼ਣ ਕਰਦੇ ਹਨ ਤਾਂ ਖਿਡਾਰੀ ਆਪਣੀਆਂ ਸ਼ਿਕਾਇਤਾਂ ਕਿਸ ਕੋਲ ਲੈ ਕੇ ਜਾਣਗੇ। ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਦੇਣਾ ਚਾਹੀਦਾ ਹੈ। ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਖਿਡਾਰੀਆਂ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...