Wrestlers PC: ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ

Published: 

28 Apr 2023 17:35 PM

Wrestlers Protest: ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਖਿਡਾਰੀਆਂ ਦੀ ਸ਼ਿਕਾਇਤ 'ਤੇ ਬ੍ਰਿਜਭੂਸ਼ਣ ਦੇ ਖਿਲਾਫ ਕੇਸ ਦਰਜ ਕੀਤਾ ਜਾਵੇਗਾ। ਹੁਣ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਮੁਲਜ਼ਮ ਨੂੰ ਗ੍ਰਿਫਤਾਰ ਕਰੇ।

Wrestlers PC: ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ

ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਓ, SC ਦੇ ਹੁਕਮਾਂ ਤੋਂ ਬਾਅਦ ਖਿਡਾਰੀਆਂ ਨੇ ਕੀਤੀ ਪ੍ਰੈੱਸ ਕਾਨਫਰੰਸ।

Follow Us On

Wrestlers Protest: ਦਿੱਲੀ ਪੁਲਿਸ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਐਫਆਈਆਰ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਦਿੱਲੀ ਪੁਲਿਸ ਨੇ ਹੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਿਡਾਰੀਆਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਣ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਅਪੀਲ ਕੀਤੀ ਹੈ।

ਖਿਡਾਰੀਆਂ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਨ ਵਿੱਚ ਛੇ ਦਿਨ ਲੱਗ ਗਏ, ਇਸ ਲਈ ਉਨ੍ਹਾਂ ਨੂੰ ਦਿੱਲੀ ਪੁਲਿਸ (Delhi Police) ਤੇ ਜ਼ਿਆਦਾ ਭਰੋਸਾ ਨਹੀਂ ਹੈ। ਇਕ ਖਿਡਾਰੀ ਨੇ ਕਿਹਾ ਕਿ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਐਫਆਈਆਰ ਹੋਣੀ ਚਾਹੀਦੀ ਹੈ ਤੇ ਨਿਰਪੱਖ ਫ਼ੈਸਲਾ ਹੋਵੇ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਹੁਦਿਆਂ ਤੋਂ ਹਟਾਉਣ ਦੀ ਮੰਗ

ਸੱਤ ਮਹਿਲਾ ਖਿਡਾਰੀਆਂ ਨੇ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਹਿਲਵਾਨਾਂ ਵਿੱਚੋਂ ਇੱਕ ਬਜਰੰਗ ਪੁਨੀਆ ਨੇ ਕਿਹਾ ਕਿ ਜੇਕਰ ਫੈਡਰੇਸ਼ਨ ਦਾ ਪ੍ਰਧਾਨ ਖਿਡਾਰੀਆਂ ਦਾ ਸ਼ੋਸ਼ਣ ਕਰਦਾ ਹੈ ਤਾਂ ਉਹ ਸ਼ਿਕਾਇਤ ਲੈ ਕੇ ਕਿੱਥੇ ਜਾਣਗੇ। ਖਿਡਾਰੀਆਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Bridge Bhushan Sharan Singh) ਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ। ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਖਿਡਾਰੀਆਂ ਨੇ ਦਿੱਲੀ ਪੁਲਿਸ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਇਕ ਖਿਡਾਰੀ ਨੇ ਕਿਹਾ ਕਿ ਉਸ ਨੂੰ ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਐਫਆਈਆਰ ਹੋਣੀ ਚਾਹੀਦੀ ਹੈ ਤੇ ਨਿਰਪੱਖ ਫ਼ੈਸਲਾ ਹੋਣਾ ਚਾਹੀਦਾ ਹੈ।

ਧਰਨਾ ਹਾਲੇ ਜਾਰੀ ਰਹੇਗਾ-ਖਿਡਾਰੀ

ਖਿਡਾਰੀਆਂ ਨੇ ਕਿਹਾ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਜੇਲ੍ਹ ਭੇਜਿਆ ਜਾਵੇ। ਪ੍ਰੈੱਸ ਕਾਨਫਰੰਸ ਵਿੱਚ ਖਿਡਾਰੀਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਬ੍ਰਿਜਭੂਸ਼ਣ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਭਾਜਪਾ (BJP) ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਨਾਮਵਰ ਖਿਡਾਰੀ ਪ੍ਰਦਰਸ਼ਨ ਕਰ ਰਹੇ ਹਨ। ਇਹ ਦੂਜੀ ਵਾਰ ਹੈ ਜਦੋਂ ਖਿਡਾਰੀ ਫੈਡਰੇਸ਼ਨ ਮੁਖੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਪੁੱਜੇ ਹਨ। ਉਹ ਇੱਥੇ ਛੇ ਦਿਨਾਂ ਤੋਂ ਹੜਤਾਲ ਤੇ ਹਨ।

‘ਦਿੱਲੀ ਪੁਲਿਸ ‘ਤੇ ਭਰੋਸਾ ਨਹੀਂ ਹੈ’

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਦਿੱਲੀ ਪੁਲਿਸ ਭਾਵੇਂ ਅੱਜ ਐਫਆਈਆਰ ਦਰਜ ਕਰਦੀ ਹੈ, ਉਹ ਛੇ ਦਿਨਾਂ ਤੋਂ ਹੜਤਾਲ ਤੇ ਹਨ, ਪਰ ਐਫਆਈਆਰ ਨਹੀਂ ਲਿਖੀ ਗਈ। ਅਜਿਹੇ ‘ਚ ਦਿੱਲੀ ਪੁਲਿਸ ਪ੍ਰਤੀ ਜੋ ਭਰੋਸਾ ਹੋਣਾ ਚਾਹੀਦਾ ਸੀ, ਉਹ ਨਹੀਂ ਬਣਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬ੍ਰਿਜਭੂਸ਼ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾਉਣ ਦੀ ਅਪੀਲ ਕੀਤੀ। ਜੇਕਰ ਉਹ ਆਪਣੇ ਅਹੁਦੇ ‘ਤੇ ਬਣੇ ਰਹਿੰਦੇ ਹਨ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਹ ਉਸ ਅਹੁਦੇ ਦੀ ਦੁਰਵਰਤੋਂ ਕਰੇਗਾ, ਅਸੀਂ ਨਿਰਪੱਖ ਜਾਂਚ ਚਾਹੁੰਦੇ ਹਾਂ।

ਬ੍ਰਿਜਭੂਸ਼ਣ ਨੂੰ ਭੇਜਣਾ ਚਾਹੀਦਾ ਹੈ ਜੇਲ੍ਹ-ਖਿਡਾਰੀ

ਬਜਰੰਗ ਪੂਨੀਆ ਨੇ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਕੁਸ਼ਤੀ ਫੈਡਰੇਸ਼ਨ (Wrestling Federation) ਦੇ ਮੁਖੀ ਹਨ ਅਤੇ ਜੇਕਰ ਉਹ ਇਸ ਦੇ ਪ੍ਰਧਾਨ ਹੁੰਦੇ ਹੋਏ ਖਿਡਾਰੀਆਂ ਦਾ ਸ਼ੋਸ਼ਣ ਕਰਦੇ ਹਨ ਤਾਂ ਖਿਡਾਰੀ ਆਪਣੀਆਂ ਸ਼ਿਕਾਇਤਾਂ ਕਿਸ ਕੋਲ ਲੈ ਕੇ ਜਾਣਗੇ। ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਦੇਣਾ ਚਾਹੀਦਾ ਹੈ। ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਖਿਡਾਰੀਆਂ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ