Happy Republic Day 2026 Live Updates: ਰਾਜਪਾਲ ਗੁਲਾਬ ਚੰਦ ਕਟਾਰੀਆ ਫਾਜ਼ਿਲਕਾ ‘ਚ ਲਹਿਰਾਉਣਗੇ ਤਿਰੰਗਾ
Indias Republic Day Celebrations: ਪਰੇਡ ਦੀ ਅਗਵਾਈ ਪਰੇਡ ਕਮਾਂਡਰ ਲੈਫਟੀਨੈਂਟ ਜਨਰਲ ਭਵਨੀਸ਼ ਕੁਮਾਰ, ਜਨਰਲ ਅਫਸਰ ਕਮਾਂਡਿੰਗ, ਦਿੱਲੀ ਏਰੀਆ ਕਰਨਗੇ, ਜੋ ਦੂਜੀ ਪੀੜ੍ਹੀ ਦੇ ਅਧਿਕਾਰੀ ਹਨ।
LIVE NEWS & UPDATES
-
13 ਸ਼ਖਸੀਅਤਾਂ ਨੂੰ ਪਦਮ ਭੂਸ਼ਣ
13 ਸ਼ਖਸੀਅਤਾਂ ਨੂੰ ਪਦਮ ਭੂਸ਼ਣ ਮਿਲੇਗਾ
-
113 ਸ਼ਖਸ਼ੀਅਤਾਂ ਨੂੰ ਪਦਮ ਸ਼੍ਰੀ ਐਵਾਰਡ
113 ਸ਼ਖਸ਼ੀਅਤਾਂ ਨੂੰ ਪਦਮ ਸ਼੍ਰੀ ਐਵਾਰਡ ਮਿਲੇਗਾ
-
ਮਹਿਲਾ ਹਾਕੀ ਕੋਚ ਬਲਦੇਵ ਸਿੰਘ ਨੂੰ ਪਦਮ ਸ਼੍ਰੀ
ਮਹਿਲਾ ਹਾਕੀ ਕੋਚ ਬਲਦੇਵ ਸਿੰਘ ਨੂੰ ਪਦਮ ਸ਼੍ਰੀ ਮਿਲੇਗਾ
-
ਡੇਰਾ ਸੱਚਖੰਡ ਬੱਲਾ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ
ਡੇਰਾ ਸੱਚਖੰਡ ਬੱਲਾ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਮਿਲੇਗਾ।
-
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਨੂੰ ਮਿਲੇਗਾ ਪਦਮ ਸ਼੍ਰੀ
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਨੂੰ ਮਿਲੇਗਾ ਪਦਮ ਸ਼੍ਰੀ
-
ਫਿਰੋਜ਼ਪੁਰ ‘ਚ ਬਲਜੀਤ ਕੌਰ ਤਿਰੰਗਾ ਝੰਡਾ ਲਹਿਰਾਉਣਗੇ
ਫਿਰੋਜ਼ਪੁਰ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਤਿਰੰਗਾ ਝੰਡਾ ਲਹਿਰਾਉਣਗੇ।
-
ਰੂਪਨਗਰ ਵਿੱਚ ਤਰਨਪ੍ਰੀਤ ਸੌਂਧ ਪਰੇਡ ਦੀ ਸਲਾਮੀ ਲੈਣਗੇ
ਰੂਪਨਗਰ ਵਿੱਚ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਧ ਪਰੇਡ ਦੀ ਸਲਾਮੀ ਲੈਣਗੇ।
-
ਪਟਿਆਲਾ ਵਿੱਚ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਝੰਡਾ
ਪਟਿਆਲਾ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ ਝੰਡਾ।
-
ਪਠਾਨਕੋਟ ‘ਚ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਝੰਡਾ
ਪਠਾਨਕੋਟ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤਿਰੰਗਾ ਝੰਡਾ ਲਹਿਰਾਉਣਗੇ।
-
ਗੁਲਾਬ ਚੰਦ ਕਟਾਰੀਆ ਫਾਜ਼ਿਲਕਾ ‘ਚ ਲਹਿਰਾਉਣਗੇ ਤਿਰੰਗਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਫਾਜ਼ਿਲਕਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ।
-
ਪਰੇਡ ਅੱਜ ਸਵੇਰੇ 9:30 ਵਜੇ ਸ਼ੁਰੂ ਹੋਵੇਗੀ
77ਵਾਂ ਗਣਤੰਤਰ ਦਿਵਸ ਪੂਰੇ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਸ਼ਾਨਦਾਰ ਪਰੇਡ ਅਤੇ ਸਮਾਰੋਹ ਹੋਵੇਗਾ। ਜਿਸ ਵਿੱਚ ਫੌਜ, ਹਵਾਈ ਸੈਨਾ, ਜਲ ਸੈਨਾ, ਸੱਭਿਆਚਾਰਕ ਝਾਕੀਆਂ ਅਤੇ ਵੱਖ-ਵੱਖ ਪ੍ਰਦਰਸ਼ਨ ਪੇਸ਼ ਕੀਤੇ ਜਾਣਗੇ। ਪਰੇਡ ਸਵੇਰੇ 9:30 ਵਜੇ ਸ਼ੁਰੂ ਹੋਵੇਗੀ।
-
ਗਣਤੰਤਰ ਦਿਵਸ ਪ੍ਰੋਗਰਾਮ ਲਈ ਹਾਈ ਅਲਰਟ, ਮਲਟੀ ਲੇਅਰ ਸੁਰੱਖਿਆ ਲਈ 30,000 ਕਰਮਚਾਰੀ ਤਾਇਨਾਤ
ਦਿੱਲੀ ਪੁਲਿਸ ਗਣਤੰਤਰ ਦਿਵਸ ਦੇ ਪ੍ਰੋਗਰਾਮ ਲਈ ਹਾਈ ਅਲਰਟ ‘ਤੇ ਹੈ। ਰਾਸ਼ਟਰੀ ਰਾਜਧਾਨੀ ਵਿੱਚ ਬਹੁ-ਪਰਤੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਜਿਸ ਵਿੱਚ 30,000 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ 10,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
-
ਰਾਜਸਥਾਨ ਦੇ CM ਭਜਨਲਾਲ ਸ਼ਰਮਾ ਨੇ ਮੁੱਖ ਮੰਤਰੀ ਰਿਹਾਇਸ਼ ‘ਤੇ ਲਹਿਰਾਇਆ ਤਿਰੰਗਾ
ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਗਣਰਾਜ ਦਿਹਾੜੇ ਦੇ ਮੌਕੇ ਦੇ ਜੈਪੁਰ ਵਿੱਚ ਮੁੱਖ ਮੰਤਰੀ ਰਿਹਾਇਸ਼ ‘ਤੇ ਤਿਰੰਗਾ ਝੰਡਾ ਲਹਿਰਾਇਆ ਹੈ।
#WATCH | Rajasthan CM Bhajanlal Sharma unfurls the National Flag at the CM residence in Jaipur, on #RepublicDay pic.twitter.com/57UZS5NEZR
— ANI (@ANI) January 26, 2026
-
CM ਮਾਨ ਹੁਸ਼ਿਆਰਪੁਰ ‘ਚ ਲਹਿਰਾਉਣਗੇ ਤਿਰੰਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਝੰਡਾ ਲਹਰਿਾਉਣਗੇ।
-
ਮੇਰੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ – PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ, “ਮੇਰੇ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਮਹਾਨ ਰਾਸ਼ਟਰੀ ਤਿਉਹਾਰ, ਭਾਰਤ ਦੇ ਮਾਣ, ਸਨਮਾਨ ਅਤੇ ਸ਼ਾਨ ਦਾ ਪ੍ਰਤੀਕ, ਤੁਹਾਡੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਭਰੇ। ਇੱਕ ਵਿਕਸਤ ਭਾਰਤ ਲਈ ਤੁਹਾਡਾ ਇਰਾਦਾ ਹੋਰ ਵੀ ਮਜ਼ਬੂਤ ਹੋਵੇ। ਇਹ ਮੇਰੀ ਦਿਲੀ ਕਾਮਨਾ ਹੈ।”
सभी देशवासियों को गणतंत्र दिवस की बहुत-बहुत बधाई। भारत की आन-बान और शान का प्रतीक यह राष्ट्रीय महापर्व आप सभी के जीवन में नई ऊर्जा और नए उत्साह का संचार करे। विकसित भारत का संकल्प और अधिक सुदृढ़ हो, यही कामना है।
— Narendra Modi (@narendramodi) January 26, 2026
Indias Republic Day Celebrations: ਪਰੇਡ ਦੀ ਅਗਵਾਈ ਪਰੇਡ ਕਮਾਂਡਰ ਲੈਫਟੀਨੈਂਟ ਜਨਰਲ ਭਵਨੀਸ਼ ਕੁਮਾਰ, ਜਨਰਲ ਅਫਸਰ ਕਮਾਂਡਿੰਗ, ਦਿੱਲੀ ਏਰੀਆ ਕਰਨਗੇ, ਜੋ ਦੂਜੀ ਪੀੜ੍ਹੀ ਦੇ ਅਧਿਕਾਰੀ ਹਨ।