ਉਤਰਾਖੰਡ ਦੇ ਰੁਦਰਪ੍ਰਯਾਗ ‘ਚ ਜ਼ਮੀਨ ਖਿਸਕਣ ਨਾਲ 13 ਲੋਕ ਮਲਬੇ ਹੇਠ ਦੱਬੇ, ਬਚਾਅ ਕਾਰਜ ਜਾਰੀ

Updated On: 

04 Aug 2023 11:21 AM

ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਗੌਰੀਕੁੰਡ 'ਚ ਜ਼ਮੀਨ ਖਿਸਕਣ ਕਾਰਨ ਕਰੀਬ 13 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਅਜੇ ਤੱਕ ਕਿਸੇ ਨੂੰ ਵੀ ਰੈਸਕਿਊ ਨਹੀਂ ਕੀਤਾ ਜਾ ਸਕਿਆ ਹੈ। ਐਸਡੀਆਰਐਫ ਅਤੇ ਆਫ਼ਤ ਪ੍ਰਬੰਧਨ ਟੀਮ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ।

ਉਤਰਾਖੰਡ ਦੇ ਰੁਦਰਪ੍ਰਯਾਗ ਚ ਜ਼ਮੀਨ ਖਿਸਕਣ ਨਾਲ 13 ਲੋਕ ਮਲਬੇ ਹੇਠ ਦੱਬੇ, ਬਚਾਅ ਕਾਰਜ ਜਾਰੀ

ਸੰਕੇਤਿਕ ਤਸਵੀਰ

Follow Us On

ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਜ਼ਮੀਨ ਖਿਸਕਣ (Land Slide) ਦੀ ਘਟਨਾ ਵਾਪਰੀ ਹੈ। ਇਸ ਵਾਰ ਗੌਰੀਕੁੰਡ ‘ਚ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਕਰੀਬ 13 ਲੋਕ ਮਲਬੇ ਹੇਠਾਂ ਦੱਬ ਗਏ। ਇਹ ਹਾਦਸਾ ਵੀਰਵਾਰ ਦੇਰ ਰਾਤ ਨੂੰ ਵਾਪਰਿਆ। ਪਹਾੜੀ ਤੋਂ ਲਗਾਤਾਰ ਪੱਥਰ ਡਿੱਗਣ ਕਾਰਨ ਬਚਾਅ ਟੀਮ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੁਦਰਪ੍ਰਯਾਗ ਪੁਲਿਸ, ਐਸਡੀਆਰਐਫ, ਡੀਡੀਆਰਐਫ ਸਮੇਤ ਕਈ ਟੀਮਾਂ ਬਚਾਅ ਵਿੱਚ ਜੁਟੀਆਂ ਹੋਈਆਂ ਹਨ, ਪਰ ਅਜੇ ਤੱਕ ਲਾਪਤਾ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਦੱਸ ਦੇਈਏ ਕਿ ਰੁਦਰਪ੍ਰਯਾਗ ਦੇ ਗੌਰੀਕੁੰਡ ਵਿੱਚ ਵੀਰਵਾਰ ਸ਼ਾਮ ਤੋਂ ਹੀ ਬਾਰਿਸ਼ ਹੋ ਰਹੀ ਹੈ। ਦੇਰ ਰਾਤ ਹੋਰ ਮੀਂਹ ਪਿਆ। ਭਾਰੀ ਮੀਂਹ ਕਾਰਨ ਪਹਾੜੀ ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਦੋ ਦੁਕਾਨਾਂ ਨੂੰ ਨੁਕਸਾਨ ਪੁੱਜਾ।ਨਾਲ ਹੀ ਦੁਕਾਨਾਂ ‘ਤੇ ਕੰਮ ਕਰਦੇ ਕਰੀਬ 13 ਲੋਕ ਮਲਬੇ ਹੇਠਾਂ ਦੱਬ ਗਏ। ਜ਼ਮੀਨ ਖਿਸਕਣ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਕੁਝ ਸਮੇਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਆਫ਼ਤ ਪ੍ਰਬੰਧਨ, ਐਸਡੀਆਰਐਫ ਅਤੇ ਡੀਡੀਆਰਐਫ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ। ਹਾਲਾਂਕਿ ਤੇਜ਼ ਮੀਂਹ ਕਾਰਨ ਰਾਤ ਸਮੇਂ ਦੁਕਾਨਾਂ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਨ੍ਹਾਂ ਵਿੱਚੋਂ ਕੁਝ ਲੋਕ ਸਥਾਨਕ ਅਤੇ ਕੁਝ ਨੇਪਾਲ ਦੇ ਹਨ।

ਡਾਕ ਪੁਲੀਆ ਨੇੜੇ ਡਿੱਗੀਆਂ ਢਿੱਗਾਂ

ਆਫਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਡਾਕ ਪੁਲੀਆ ਨੇੜੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਪਰ ਭਾਰੀ ਮੀਂਹ ਕਾਰਨ ਬਚਾਅ ਕਾਰਜ ਰੋਕਣਾ ਪਿਆ। ਹੁਣ ਸਵੇਰੇ ਫਿਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਕੁਝ ਲੋਕ ਮਲਬੇ ਹੇਠ ਦੱਬੇ ਹੋਏ ਹਨ। ਉਨ੍ਹਾਂ ਨੂੰ ਲੱਭਣ ਦੇ ਯਤਨ ਜਾਰੀ ਹਨ।

ਆਫਤ ਪ੍ਰਬੰਧਨ ਟੀਮ ਨੇ 13 ਲੋਕਾਂ ਦੀ ਜਾਰੀ ਕੀਤੀ ਸੂਚੀ

ਆਫਤ ਪ੍ਰਬੰਧਨ ਟੀਮ ਨੇ ਇਕ ਸੂਚੀ ਜਾਰੀ ਕੀਤੀ ਹੈ, ਜਿਸ ਵਿਚ 13 ਲੋਕਾਂ ਦੇ ਨਾਂ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲੋਕ ਲਾਪਤਾ ਹਨ ਜਾਂ ਨਦੀ ‘ਚ ਵਹਿ ਗਏ ਹਨ ਜਾਂ ਮਲਬੇ ਹੇਠਾਂ ਦੱਬ ਗਏ ਹਨ। ਆਫਤ ਪ੍ਰਬੰਧਨ ਟੀਮ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਚੀ ਜਾਰੀ ਕਰ ਦਿੱਤੀ ਹੈ। ਪਹਾੜੀ ਤੋਂ ਪੱਥਰ ਅਤੇ ਮਲਬਾ ਲਗਾਤਾਰ ਡਿੱਗ ਰਿਹਾ ਹੈ, ਜਿਸ ਕਾਰਨ ਬਚਾਅ ਵਿੱਚ ਮੁਸ਼ਕਲ ਆ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ