AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰੂਸ ‘ਚ ਨੌਕਰੀ ਦਾ ਆਫਰ ਬਣ ਸਕਦਾ ਹੈ ਮੌਤ ਦਾ ਕਾਰਨ ਝਾਂਸੇ ਵਿੱਚ ਨਾ ਆਓ, MEA ਨੇ ਭਾਰਤੀ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ

Russia Job Alert: ਵਿਦੇਸ਼ ਮੰਤਰਾਲੇ (MEA) ਨੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਰੂਸ ਵਿੱਚ ਨੌਕਰੀ ਦੇ ਮੌਕੇ ਲੱਭਦੇ ਸਮੇਂ ਸਾਵਧਾਨੀ ਵਰਤਣ। ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਥੋੜ੍ਹੇ ਸਮੇਂ ਦੇ ਪੈਸਿਆਂ ਦੇ ਫਾਇਦੇ ਲਈ ਚੁੱਕੇ ਗਏ ਅਜਿਹੇ ਕਦਮ ਜਾਨਲੇਵਾ ਸਾਬਤ ਹੋ ਸਕਦੇ ਹਨ।

ਰੂਸ 'ਚ ਨੌਕਰੀ ਦਾ ਆਫਰ ਬਣ ਸਕਦਾ ਹੈ ਮੌਤ ਦਾ ਕਾਰਨ ਝਾਂਸੇ ਵਿੱਚ ਨਾ ਆਓ, MEA ਨੇ ਭਾਰਤੀ ਨਾਗਰਿਕਾਂ ਨੂੰ ਦਿੱਤੀ ਚੇਤਾਵਨੀ
ਰੂਸ ਦੀ ਨੌਕਰੀ ਤੋਂ ਸਾਵਧਾਨ! MEA ਦਾ ਅਲਰਟ
tv9-punjabi
| Published: 01 Oct 2026 12:15 PM IST
Share

ਰੂਸ ਵਿੱਚ ਭਾਰਤੀ ਨਾਗਰਿਕਾਂ ਦੀ ਰੂਸੀ ਫੌਜ ਵਿੱਚ ਭਰਤੀ ਦੇ ਮਾਮਲਿਆਂ ਦਰਮਿਆਨ ਭਾਰਤ ਸਰਕਾਰ ਨੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ (MEA) ਨੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਰੂਸ ਵਿੱਚ ਨੌਕਰੀ ਦੇ ਮੌਕੇ ਲੱਭਦੇ ਸਮੇਂ ਸਾਵਧਾਨ ਰਹਿਣ ਅਤੇ ਬਿਨਾਂ ਪੁਸ਼ਟੀ ਵਾਲੇ ਲੋਕਾਂ ਵੱਲੋਂ ਦਿੱਤੇ ਗਏ ਨੌਕਰੀ ਦੇ ਆਫਰ ਦੇ ਝਾਂਸੇ ਵਿੱਚ ਨਾ ਆਉਣ।

ਭਾਰਤ ਸਰਕਾਰ ਨੇ ਕਿਹਾ ਹੈ ਕਿ ਪੈਸੇ ਕਮਾਉਣ ਦੇ ਲਾਲਚ ਵਿੱਚ ਰੂਸੀ ਫੌਜ ਵਿੱਚ ਸ਼ਾਮਲ ਹੋਣਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਸਰਕਾਰ ਨੇ ਸਪੱਸ਼ਟ ਤੌਰ ‘ਤੇ ਅਜਿਹਾ ਕਰਨ ਤੋਂ ਮਨ੍ਹਾਂ ਕੀਤਾ ਹੈ। ਕੁਝ ਭਾਰਤੀ ਆਪਣੀ ਮਰਜ਼ੀ ਨਾਲ ਰੂਸੀ ਫੌਜ ਵਿੱਚ ਭਰਤੀ ਹੋਏ ਅਤੇ ਬਾਅਦ ਵਿੱਚ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਆਪਣੀ ਰਿਹਾਈ ਦੀ ਅਪੀਲ ਕੀਤੀ। ਸਰਕਾਰ ਨੇ ਕਿਹਾ ਕਿ ਕੁਝ ਲੋਕਾਂ ਨੇ ਰੂਸੀ ਪਾਸਪੋਰਟ ਹਾਸਲ ਕਰਨ ਅਤੇ ਫੌਜ ਵਿੱਚ ਸ਼ਾਮਲ ਹੋਣ ਲਈ ਆਪਣੀ ਭਾਰਤੀ ਨਾਗਰਿਕਤਾ ਛੱਡਣ ਦੀ ਕੋਸ਼ਿਸ਼ ਵੀ ਕੀਤੀ।

ਨੌਕਰੀ ਦਾ ਆਫਰ ਆਉਣ ‘ਤੇ ਕਰੋ ਜਾਂਚ-ਪੜਤਾਲ

ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਕੰਮਾਂ ਦੀ ਗੰਭੀਰਤਾ ਨੂੰ ਸਮਝਣ ਅਤੇ ਇਸ ਗੱਲ ਦਾ ਧਿਆਨ ਰੱਖਣ ਕਿ ਇਸ ਨਾਲ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪੈ ਸਕਦੀ ਹੈ। ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰੂਸੀ ਫੌਜ ਵਿੱਚ ਵਿਦੇਸ਼ੀ ਨਾਗਰਿਕਾਂ ਦੀ ਭਰਤੀ ਕਈ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਗੈਰ-ਸਰਕਾਰੀ ਸੰਗਠਨ ਅਤੇ ਵਲੰਟੀਅਰ ਗਰੁੱਪ ਵੀ ਸ਼ਾਮਲ ਹਨ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨੌਕਰੀ ਦਾ ਕੋਈ ਵੀ ਆਫਰ ਸਵੀਕਾਰ ਕਰਨ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ-ਪੜਤਾਲ ਕਰ ਲੈਣ।

ਸਾਵਧਾਨੀ ਵਰਤਣ ਦੀ ਦਿੱਤੀ ਸਲਾਹ

ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਥੋੜ੍ਹੇ ਸਮੇਂ ਦੇ ਪੈਸਿਆਂ ਦੇ ਫਾਇਦੇ ਲਈ ਚੁੱਕੇ ਗਏ ਅਜਿਹੇ ਕਦਮਾਂ ਦੇ ਗੰਭੀਰ ਅਤੇ ਜਾਨਲੇਵਾ ਨਤੀਜੇ ਹੋ ਸਕਦੇ ਹਨ। ਵਿਦੇਸ਼ ਮੰਤਰਾਲੇ (MEA) ਦੇ ਬੁਲਾਰੇ ਰਣਧੀਰ ਜੈਸਵਾਲ ਨੇ ਰਜਿਸਟਰਡ ਨਾ ਹੋਣ ਵਾਲੇ ਏਜੰਟਾਂ ਜਾਂ ਸੰਸਥਾਵਾਂ ਵੱਲੋਂ ਮਿਲਣ ਵਾਲੇ ਨੌਕਰੀ ਦੇ ਆਫਰਾਂ ਦੇ ਮਾਮਲੇ ਵਿੱਚ ਬਹੁਤ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਭਾਰਤ ਸਰਕਾਰ ਰੂਸੀ ਫੌਜ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਲਦ ਰਿਹਾਈ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿੱਚ ਹੈ।

Source:TV9Hindi.com

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...