AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਾਲਿਸਤਾਨ ਦੇ ਮੁੱਦੇ ‘ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਜੈਸ਼ੰਕਰ ਬੋਲੇ- ਭਾਰਤ ਦੀ ਅਖੰਡਤਾ ‘ਤੇ ਹਮਲਾ ਬਰਦਾਸ਼ਤ ਨਹੀਂ

S Jaishankar on Khalistani: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਖਾਲਿਸਤਾਨ ਦੇ ਮੁੱਦੇ 'ਤੇ ਕੈਨੇਡਾ ਨੂੰ ਕਰੜਾ ਜਵਾਬ ਦਿੱਤਾ ਹੈ। ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੀ ਪ੍ਰਤੀਕਿਰਿਆ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਜਾਪਦੀ ਹੈ।

ਖਾਲਿਸਤਾਨ ਦੇ ਮੁੱਦੇ 'ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਜੈਸ਼ੰਕਰ ਬੋਲੇ- ਭਾਰਤ ਦੀ ਅਖੰਡਤਾ 'ਤੇ ਹਮਲਾ ਬਰਦਾਸ਼ਤ ਨਹੀਂ
abhishek-thakur
| Updated On: 29 Jun 2023 10:23 AM IST
Share
ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਖਾਲਿਸਤਾਨ (Khalistan) ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੀ ਪ੍ਰਤੀਕਿਰਿਆ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਜਾਪਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਦੀਆਂ ਹਨ ਤਾਂ ਉਹ ਕਰਾਰਾ ਜਵਾਬ ਦੇਣਗੇ।

‘ਕੈਨੇਡਾ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ’

ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ (Dr S Jaishankar) ਨੇ ਕਿਹਾ ਕਿ ਕੈਨੇਡਾ ਖਾਲਿਸਤਾਨ ਦੇ ਮੁੱਦੇ ਨਾਲ ਕਿਵੇਂ ਨਜਿੱਠਦਾ ਹੈ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ। ਕਿਉਂਕਿ ਇਹ ਸਪੱਸ਼ਟ ਤੌਰ ‘ਤੇ ਜਾਣਿਆ ਜਾਂਦਾ ਹੈ ਕਿ ਕੈਨੇਡਾ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹੈ।

ਟਰੂਡੋ ਸਰਕਾਰ ਤੇ ਤਿੱਖਾ ਹਮਲਾ

ਜੈਸ਼ੰਕਰ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੈਨੇਡਾ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਸਾਡੀ ਖੇਤਰੀ ਅਖੰਡਤਾ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਹੁੰਦੀ ਹੈ, ਤਾਂ ਇਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਦੱਸ ਦੇਈਏ ਕਿ ਵਿਦੇਸ਼ ਮੰਤਰੀ ਨੇ ਇੱਕ ਪ੍ਰੋਗਰਾਮ ਵਿੱਚ ਕੈਨੇਡਾ ਦੀ ਟਰੂਡੋ ਸਰਕਾਰ ‘ਤੇ ਤਿੱਖਾ ਹਮਲਾ ਕੀਤਾ।

ਦੋਹਾਂ ਮੁਲਕਾਂ ਦੇ ਸਬੰਧਾਂ ਲਈ ਇਹ ਠੀਕ ਨਹੀਂ

ਜ਼ਿਕਰਯੋਗ ਹੈ ਕਿ ਖਾਲਿਸਤਾਨ ਸਮਰਥਕਾਂ ਨੇ ਹਾਲ ਹੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਜਸ਼ਨ ਮਨਾਉਣ ਲਈ ਕੈਨੇਡੀਅਨ ਸਰਕਾਰ (Canadian Government) ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਸੀ। ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਸੀ ਕਿ ਕੈਨੇਡਾ ਸਰਕਾਰ ਦੇ ਅਜਿਹੇ ਫੈਸਲੇ ਦੋਹਾਂ ਮੁਲਕਾਂ ਦੇ ਸਬੰਧਾਂ ਲਈ ਠੀਕ ਨਹੀਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...