ਖਾਲਿਸਤਾਨ ਦੇ ਮੁੱਦੇ ‘ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਜੈਸ਼ੰਕਰ ਬੋਲੇ- ਭਾਰਤ ਦੀ ਅਖੰਡਤਾ ‘ਤੇ ਹਮਲਾ ਬਰਦਾਸ਼ਤ ਨਹੀਂ
S Jaishankar on Khalistani: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਖਾਲਿਸਤਾਨ ਦੇ ਮੁੱਦੇ 'ਤੇ ਕੈਨੇਡਾ ਨੂੰ ਕਰੜਾ ਜਵਾਬ ਦਿੱਤਾ ਹੈ। ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੀ ਪ੍ਰਤੀਕਿਰਿਆ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਜਾਪਦੀ ਹੈ।
ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਖਾਲਿਸਤਾਨ (Khalistan) ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਖਾਲਿਸਤਾਨ ਸਮਰਥਕਾਂ ਪ੍ਰਤੀ ਕੈਨੇਡਾ ਦੀ ਪ੍ਰਤੀਕਿਰਿਆ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਜਾਪਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਦੀਆਂ ਹਨ ਤਾਂ ਉਹ ਕਰਾਰਾ ਜਵਾਬ ਦੇਣਗੇ।
‘ਕੈਨੇਡਾ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ’
ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ (Dr S Jaishankar) ਨੇ ਕਿਹਾ ਕਿ ਕੈਨੇਡਾ ਖਾਲਿਸਤਾਨ ਦੇ ਮੁੱਦੇ ਨਾਲ ਕਿਵੇਂ ਨਜਿੱਠਦਾ ਹੈ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਰਿਹਾ ਹੈ। ਕਿਉਂਕਿ ਇਹ ਸਪੱਸ਼ਟ ਤੌਰ ‘ਤੇ ਜਾਣਿਆ ਜਾਂਦਾ ਹੈ ਕਿ ਕੈਨੇਡਾ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹੈ।
ਟਰੂਡੋ ਸਰਕਾਰ ਤੇ ਤਿੱਖਾ ਹਮਲਾ
ਜੈਸ਼ੰਕਰ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੈਨੇਡਾ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਸਾਡੀ ਖੇਤਰੀ ਅਖੰਡਤਾ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਹੁੰਦੀ ਹੈ, ਤਾਂ ਇਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਦੱਸ ਦੇਈਏ ਕਿ ਵਿਦੇਸ਼ ਮੰਤਰੀ ਨੇ ਇੱਕ ਪ੍ਰੋਗਰਾਮ ਵਿੱਚ ਕੈਨੇਡਾ ਦੀ ਟਰੂਡੋ ਸਰਕਾਰ ‘ਤੇ ਤਿੱਖਾ ਹਮਲਾ ਕੀਤਾ।
#WATCH | Delhi: Dr EAM S Jaishankar on Canada: “They seem driven by vote-bank politics. Their responses have been constrained by what they regard as vote bank compulsions. If there are activities in Canada that impinge on our national security & integrity, then we will have to pic.twitter.com/knNz7z8e9B
— ANI (@ANI) June 28, 2023
ਇਹ ਵੀ ਪੜ੍ਹੋ
ਦੋਹਾਂ ਮੁਲਕਾਂ ਦੇ ਸਬੰਧਾਂ ਲਈ ਇਹ ਠੀਕ ਨਹੀਂ
ਜ਼ਿਕਰਯੋਗ ਹੈ ਕਿ ਖਾਲਿਸਤਾਨ ਸਮਰਥਕਾਂ ਨੇ ਹਾਲ ਹੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਜਸ਼ਨ ਮਨਾਉਣ ਲਈ ਕੈਨੇਡੀਅਨ ਸਰਕਾਰ (Canadian Government) ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਸੀ। ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਸੀ ਕਿ ਕੈਨੇਡਾ ਸਰਕਾਰ ਦੇ ਅਜਿਹੇ ਫੈਸਲੇ ਦੋਹਾਂ ਮੁਲਕਾਂ ਦੇ ਸਬੰਧਾਂ ਲਈ ਠੀਕ ਨਹੀਂ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ