AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਹਾਰਾ ਗਰੁੱਪ ਦੇ ਚੇਅਰਮੈਨ ਸੁਬਰਤ ਰਾਏ ਦਾ ਦਿਹਾਂਤ, ਮੁੰਬਈ ‘ਚ ਲਿਆ ਆਖਰੀ ਸਾਹ

ਸਹਾਰਾ ਗਰੁੱਪ ਦੇ ਸੰਸਥਾਪਕ ਸ਼੍ਰੀ ਸੁਬਰਤ ਰਾਏ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਅੱਜ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਸਹਾਰਾ ਗਰੁੱਪ ਦੇ ਚੇਅਰਮੈਨ ਸੁਬਰਤ ਰਾਏ ਦਾ ਦਿਹਾਂਤ, ਮੁੰਬਈ 'ਚ ਲਿਆ ਆਖਰੀ ਸਾਹ
Photo Credit: Tv9 Bangla
tv9-punjabi
| Updated On: 15 Nov 2023 00:16 AM IST
Share
ਸਹਾਰਾ ਗਰੁੱਪ ਦੇ ਸੰਸਥਾਪਕ ਸ਼੍ਰੀ ਸੁਬਰਤ ਰਾਏ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲੰਬੀ ਬੀਮਾਰੀ ਤੋਂ ਬਾਅਦ ਅੱਜ ਮੁੰਬਈ (Mumbai) ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਲਖਨਊ ਵਿੱਚ ਕੀਤਾ ਜਾਵੇਗਾ। ਅਖਿਲੇਸ਼ ਯਾਦਵ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਨਿੱਜੀ ਘਾਟਾ ਦੱਸਿਆ।

ਰਾਤ 10:30 ਵਜੇ ਹੋਇਆ ਦਿਹਾਂਤ

ਸਹਾਰਾ ਇੰਡੀਆ ਵੱਲੋਂ ਹੁਣ ਤੱਕ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਬਰਤ ਰਾਏ ਮੈਟਾਸਟੈਟਿਕ ਸਟ੍ਰੋਕ, ਹਾਈ ਬਲੱਡ ਪ੍ਰੈਸ਼ਰ ਅਤੇ ਡਾਇਬਟੀਜ਼ ਤੋਂ ਪੀੜਤ ਸਨ। ਇਨ੍ਹਾਂ ਤਿੰਨਾਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਕਈ ਹੋਰ ਬੀਮਾਰੀਆਂ ਨੇ ਵੀ ਘੇਰ ਲਿਆ ਸੀ। 14 ਨਵੰਬਰ ਦੀ ਰਾਤ 10:30 ਵਜੇ ਦਿਲ ਦੀ ਧੜਕਣ ਬੰਦ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ 12 ਨਵੰਬਰ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੁਬਰਤ ਰਾਏ ਮਰਹੂਮ ਸੁਧਰੀ ਚੰਦ ਰਾਏ ਦੇ ਪੁੱਤਰ ਸਨ। ਉਨ੍ਹਾਂ ਦਾ ਜਨਮ ਬਿਹਾਰ (Bihar) ਦੇ ਜਿਲ੍ਹੇ ਅਰਰੀਆ, ਵਿੱਚ ਇੱਕ ਉੱਚ ਮੱਧਵਰਗੀ ਪਰਿਵਾਰ ਵਿੱਚ ਹੋਇਆ ਸੀ। ਸੁਬਰਤ ਰਾਏ ਹਮੇਸ਼ਾ ਪੜ੍ਹਾਈ ਵਿੱਚ ਬਹੁਤ ਚੰਗੇ ਸਨ। ਉਨ੍ਹਾਂ ਨੇ ਸਰਕਾਰੀ ਤਕਨੀਕੀ ਸੰਸਥਾਨ, ਗੋਰਖਪੁਰ ਤੋਂ ਮਕੈਨੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ ਹੈ। ਸਹਾਰਾ ਗਰੁੱਪ ਦੀ ਸਥਾਪਨਾ ਤੋਂ ਪਹਿਲਾਂ ਉਹ ਰੀਅਲ ਅਸਟੇਟ ਵਿੱਚ ਲੰਬਾ ਸਮਾਂ ਬਤੀਤ ਕਰ ਚੁੱਕੇ ਸਨ। ਸਹਾਰਾ ਗਰੁੱਪ ਦੀ ਸਥਾਪਨਾ ਤੋਂ ਪਹਿਲਾਂ, ਉਨ੍ਹਾਂ ਕੋਲ ਰੀਅਲ ਅਸਟੇਟ ਦਾ 18 ਸਾਲ ਦਾ ਤਜਰਬਾ ਸੀ ਅਤੇ 32 ਸਾਲਾਂ ਦਾ ਵਪਾਰਕ ਤਜਰਬਾ ਸੀ। ਉਨ੍ਹਾਂ ਦਾ ਵਿਆਹ ਸਵਪਨਾ ਰਾਏ ਨਾਲ ਹੋਇਆ ਹੈ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...