ਸੱਜਣ ਕੁਮਾਰ ਦੋਸ਼ੀ ਕਰਾਰ, 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਹੋਈ ਸਜ਼ਾ, 18 ਫਰਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ

piyush-pandey
Updated On: 

12 Feb 2025 14:38 PM

Delhi Anti-Sikh Riots: ਸੱਜਣ ਕੁਮਾਰ ਨੂੰ 1984 ਨਸਲਕੁਸ਼ੀ ਦੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਸਰਸਵਤੀ ਵਿਹਾਰ ਵਿੱਚ ਇੱਕ ਪਿਤਾ-ਪੁੱਤਰ ਦੇ ਕਤਲ ਮਾਮਲੇ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਹੈ। ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ, ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।

ਸੱਜਣ ਕੁਮਾਰ ਦੋਸ਼ੀ ਕਰਾਰ, 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਹੋਈ ਸਜ਼ਾ, 18 ਫਰਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ

ਸੱਜਣ ਕੁਮਾਰ

Follow Us On

ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਕਤਲ ਸਮੇਤ ਕਈ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਹੈ। ਇਸ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਮੁਲਜ਼ਮ ਸਨ।

ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ, ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸ਼ਾਮ 4 ਤੋਂ 4.30 ਵਜੇ ਦੇ ਵਿਚਕਾਰ, ਦੰਗਾਕਾਰੀਆਂ ਦੀ ਭੀੜ ਨੇ ਪੀੜਤਾਂ ਦੇ ਘਰ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।

ਇਹ ਦੋਸ਼ ਹੈ ਕਿ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ। ਸੱਜਣ ਕੁਮਾਰ ‘ਤੇ ਮ੍ਰਿਤਕਾਂ ਦੇ ਪਰਿਵਾਰਾਂ ‘ਤੇ ਹਮਲਾ ਕਰਨ ਦਾ ਵੀ ਦੋਸ਼ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਸੱਜਣ ਕੁਮਾਰ ਵਿਰੁੱਧ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ਾਂ ਤਹਿਤ ਆਈਪੀਸੀ ਦੀਆਂ ਧਾਰਾਵਾਂ 147, 149, 148, 302, 308, 323, 395, 397, 427, 436, 440 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।