AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ MP ਅਤੇ ਕਾਂਗਰਸ ਨੇਤਾ ਸੱਜਣ ਕੁਮਾਰ ਦਾ ਦੇਹਾਂਤ, 84 ਦੇ ਦੰਗਿਆਂ ‘ਚ ਸਨ ਦੋਸ਼ੀ, ਮ੍ਰਿਤ ਹਾਲਤ ‘ਚ ਲਿਆਂਦਾ ਗਿਆ ਹਸਪਤਾਲ

Sajjan Kumar Death: ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਸੱਜਣ ਕੁਮਾਰ ਦਾ ਨਾਮ ਦਿੱਲੀ ਵਿੱਚ ਸਿੱਖਾਂ ਦੇ ਖਿਲਾਫ਼ ਦੰਗੇ ਭੜਕਾਉਣ ਵਿੱਚ ਆਇਆ, ਖਾਸ ਕਰਕੇ ਸੁਲਤਾਨਪੁਰੀ, ਕੈਂਟ ਅਤੇ ਪਾਲਮ ਕਲੋਨੀ ਵਰਗੇ ਇਲਾਕਿਆਂ ਵਿੱਚ ਉਨ੍ਹਾਂ ਨੇ ਭੀੜ ਨੂੰ ਉਕਸਾਇਆ ਅਤੇ ਸਿੱਖਾਂ ਤੇ ਹਮਲੇ ਕਰਵਾਏ।

ਸਾਬਕਾ MP ਅਤੇ ਕਾਂਗਰਸ ਨੇਤਾ ਸੱਜਣ ਕੁਮਾਰ ਦਾ ਦੇਹਾਂਤ, 84 ਦੇ ਦੰਗਿਆਂ 'ਚ ਸਨ ਦੋਸ਼ੀ, ਮ੍ਰਿਤ ਹਾਲਤ 'ਚ ਲਿਆਂਦਾ ਗਿਆ ਹਸਪਤਾਲ
ਸੱਜਣ ਕੁਮਾਰ
tv9-punjabi
| Updated On: 20 Aug 2026 14:04 PM IST
Share

ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਹਸਪਤਾਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ। ਸੱਜਣ ਕੁਮਾਰ ਦੀ ਮੌਤ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਸਿੱਖ ਵਿਰੋਧੀ ਦੰਗਿਆਂ ਵਿੱਚ ਕੀ ਸੀ ਸੱਜਣ ਕੁਮਾਰ ਦੀ ਭੂਮਿਕਾ?

ਸੱਜਣ ਕੁਮਾਰ ਦਾ ਨਾਮ ਦਿੱਲੀ ਵਿੱਚ ਸਿੱਖਾਂ ਦੇ ਖਿਲਾਫ਼ ਦੰਗੇ ਭੜਕਾਉਣ ਵਿੱਚ ਆਉਂਦਾ ਹੈ, ਖਾਸ ਕਰਕੇ ਸੁਲਤਾਨਪੁਰੀ, ਕੈਂਟ ਅਤੇ ਪਾਲਮ ਕਲੋਨੀ ਵਰਗੇ ਇਲਾਕਿਆਂ ਵਿੱਚ। ਦੰਗਾ ਪੀੜਤਾਂ ਦੇ ਅਨੁਸਾਰ, 1 ਨਵੰਬਰ, 1984 ਨੂੰ, ਦਿੱਲੀ ਵਿੱਚ ਇੱਕ ਭੀੜ ਨੂੰ ਸੰਬੋਧਨ ਕਰਦੇ ਹੋਏ, ਸੱਜਣ ਕੁਮਾਰ ਨੂੰ ਇਹ ਕਹਿੰਦੇ ਸੁਣਿਆ ਗਿਆ, “ਸਾਡੀ ਮਾਂ ਮਾਰ ਦਿੱਤੀ, ਸਰਦਾਰਾਂ ਨੂੰ ਮਾਰ ਦਿਓ।”

ਸੱਜਣ ਸਿੰਘ ਖਿਲਾਫ ਦਰਜ ਮਾਮਲਿਆਂ ਵਿੱਚ ਕਈ ਗਵਾਹਾਂ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਸੱਜਣ ਸਿੰਘ ਨੇ ਨਿੱਜੀ ਤੌਰ ‘ਤੇ ਸਿੱਖ ਘਰਾਂ ਦੀ ਪਛਾਣ ਕਰਵਾ ਕੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ। ਇਹ ਵੀ ਦੋਸ਼ ਲੱਗੇ ਸਨ ਕਿ ਸੱਜਣ ਸਿੰਘ ਦੇ ਸਮਰਥਕਾਂ ਨੇ ਵੋਟਰ ਸੂਚੀਆਂ ਰਾਹੀਂ ਦਿੱਲੀ ਵਿੱਚ ਸਿੱਖਾਂ ਦੇ ਘਰਾਂ ਅਤੇ ਕਾਰੋਬਾਰਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਦੀ ਭੰਨ-ਤੋੜ ਕੀਤੀ ਜਾਂ ਅੱਗ ਲਗਾ ਦਿੱਤੀ। ਬਹੁਤ ਸਾਰੇ ਸਿੱਖਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਕੇ ਮਾਰ ਦਿੱਤਾ ਗਿਆ।

3 ਮਾਮਲੇ… 1 ਵਿੱਚ ਬਰੀ, 2 ਵਿੱਚ ਦੋਸ਼ੀ

ਦਿੱਲੀ ਕੈਂਟ ਦੀ ਪਾਲਮ ਕਲੋਨੀ ਵਿੱਚ 5 ਸਿੱਖਾਂ ਦਾ ਕਤਲ ਕਰਨ ਤੋਂ ਬਾਅਦ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸਤੰਬਰ 2023 ਵਿੱਚ, ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂਨੂੰ ਸੁਲਤਾਨਪੁਰੀ, ਦਿੱਲੀ ਵਿੱਚ 3 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਦੰਗਿਆਂ ਵਿੱਚ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਆਰੋਪ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਹੇ ਸਨ।

1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਉਨ੍ਹਾਂਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਹੋਇਆ ਸੀ। ਦੰਗਾਕਾਰੀਆਂ ਨੇ ਉਨ੍ਹਾਂ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਸੀ। ਫਿਰ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। 12 ਫਰਵਰੀ, 2025 ਨੂੰ ਸੱਜਣ ਕੁਮਾਰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ। 25 ਫਰਵਰੀ ਨੂੰ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

1984 ਦੰਗੇ ਦੀ ਪੂਰੀ ਟਾਈਮਲਾਈਨ

  1. ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ।
  2. ਅਗਲੇ ਦਿਨ, 1 ਨਵੰਬਰ ਨੂੰ, ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਉੱਠੇ।
  3. ਪੀਟੀਆਈ ਦੇ ਅਨੁਸਾਰ, ਸਿਰਫ਼ ਦਿੱਲੀ ਵਿੱਚ ਹੀ ਲਗਭਗ 2,700 ਲੋਕ ਮਾਰੇ ਗਏ ਸਨ। ਦੇਸ਼ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਭਗ 3,500 ਸੀ।
  4. ਮਈ 2000 ਵਿੱਚ, ਦੰਗਿਆਂ ਦੀ ਜਾਂਚ ਲਈ ਜੀਟੀ ਨਾਨਾਵਤੀ ਕਮਿਸ਼ਨ ਦਾ ਗਠਨ ਕੀਤਾ ਗਿਆ।
  5. 24 ਅਕਤੂਬਰ, 2005 ਨੂੰ, ਸੀਬੀਆਈ ਨੇ ਨਾਨਾਵਤੀ ਕਮਿਸ਼ਨ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਕੇਸ ਦਰਜ ਕੀਤਾ।
  6. 1 ਫਰਵਰੀ, 2010 ਨੂੰ, ਹੇਠਲੀ ਅਦਾਲਤ ਨੇ ਕਾਂਗਰਸੀ ਆਗੂਆਂ ਸੱਜਣ ਕੁਮਾਰ, ਬਲਵਾਨ ਖੋਖਰ, ਮਹਿੰਦਰ ਯਾਦਵ, ਕੈਪਟਨ ਭਾਗਮਲ, ਗਿਰਧਾਰੀ ਲਾਲ, ਕਿਸ਼ਨ ਖੋਖਰ, ਮਹਾਂ ਸਿੰਘ ਅਤੇ ਸੰਤੋਸ਼ ਰਾਣੀ ਨੂੰ ਸੰਮਨ ਜਾਰੀ ਕੀਤੇ।
  7. 30 ਅਪ੍ਰੈਲ, 2013 ਨੂੰ, ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ।
  8. ਸੀਬੀਆਈ ਨੇ ਇਸ ਦੇ ਖਿਲਾਫ 19 ਜੁਲਾਈ, 2013 ਨੂੰ ਹਾਈ ਕੋਰਟ ਵਿੱਚ ਅਪੀਲ ਕੀਤੀ। 22 ਜੁਲਾਈ, 2013 ਨੂੰ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ।
  9. 17 ਦਸੰਬਰ, 2018 ਨੂੰ, ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
  10. ਦੰਗਿਆਂ ਦੇ 21 ਸਾਲ ਬਾਅਦ, ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੰਸਦ ਵਿੱਚ ਮੁਆਫ਼ੀ ਮੰਗੀ। ਉਨ੍ਹਾਂ ਕਿਹਾ, “ਜੋ ਵੀ ਹੋਇਆ, ਉਸ ਨਾਲ ਮੇਰਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।”

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...