25 ਜੂਨ ਨੂੰ ਮਨਾਇਆ ਜਾਵੇਗਾ ‘ਸੰਵਿਧਾਨ ਹੱਤਿਆ ਦਿਵਸ’, ਕੇਂਦਰ ਦਾ ਐਲਾਨ, ਇਸੇ ਦਿਨ 1975 ‘ਚ ਲਾਗੂ ਹੋਈ ਸੀ ਐਮਰਜੈਂਸੀ

Updated On: 

12 Jul 2024 17:05 PM

Samvidhaan Hatya Diwas: 25 ਜੂਨ 1975 ਨੂੰ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ 'ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਤਹਿਤ ਦੇਸ਼ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਸੀ। ਇਹ ਤਕਰੀਬਨ 21 ਮਹੀਨੇ ਲਾਗੂ ਰਿਹਾ ਅਤੇ ਕਈ ਵੱਡੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਹੁਣ ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ।

25 ਜੂਨ ਨੂੰ ਮਨਾਇਆ ਜਾਵੇਗਾ ਸੰਵਿਧਾਨ ਹੱਤਿਆ ਦਿਵਸ, ਕੇਂਦਰ ਦਾ ਐਲਾਨ, ਇਸੇ ਦਿਨ 1975 ਚ ਲਾਗੂ ਹੋਈ ਸੀ ਐਮਰਜੈਂਸੀ

ਗ੍ਰਹਿ ਮੰਤਰੀ ਅਮਿਤ ਸ਼ਾਹ

Follow Us On

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਇਆ ਜਾਵੇਗਾ। 25 ਜੂਨ 1975 ਨੂੰ ਐਮਰਜੈਂਸੀ ਲਗਾਈ ਗਈ ਸੀ। ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਖੁਦ ਨੋਟੀਫਿਕੇਸ਼ਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ।

ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਅਤੇ ਦੇਸ਼ ‘ਤੇ ਐਮਰਜੈਂਸੀ ਲਗਾ ਕੇ ਸਾਡੇ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਵੀ ਦਬਾ ਦਿੱਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

ਸਰਕਾਰ ਨੇ ਨੋਟੀਫਿਕੇਸ਼ਨ ‘ਚ ਕੀ ਕਿਹਾ?

ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 25 ਜੂਨ 1975 ਨੂੰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ, ਮੌਜੂਦਾ ਸਰਕਾਰ ਵੱਲੋਂ ਸੱਤਾ ਦੀ ਘੋਰ ਦੁਰਵਰਤੋਂ ਕੀਤੀ ਗਈ ਸੀ ਅਤੇ ਭਾਰਤ ਦੇ ਲੋਕਾਂ ‘ਤੇ ਵਧੀਕੀਆਂ ਅਤੇ ਅੱਤਿਆਚਾਰ ਕੀਤੇ ਗਏ ਸਨ। ਅਤੇ ਜਦੋਂ ਕਿ ਭਾਰਤ ਦੇ ਲੋਕਾਂ ਦਾ ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਮਜ਼ਬੂਤ ​​ਲੋਕਤੰਤਰ ਵਿੱਚ ਪੱਕਾ ਵਿਸ਼ਵਾਸ ਹੈ।

ਪੀਐਮ ਮੋਦੀ ਨੇ ਅਮਿਤ ਸ਼ਾਹ ਦੇ ਟਵੀਟ ਨੂੰ ਕੀਤਾ ਰੀਟਵੀਟ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਅਮਿਤ ਸ਼ਾਹ ਦੇ ਟਵੀਟ ਨੂੰ ਰਿਟਵੀਟ ਕਰਦੀਆਏ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਲਿੱਖਿਆ ਕਿ ਇਹ ਦਿਨ ਉਨ੍ਹਾਂ ਸਾਰਿਆਂ ਨੂੰ ਸ਼ਰਧਾਜੰਲੀ ਦੇਣ ਦਾ ਦਿਨ ਹੋਵੇਗਾ, ਜਿਹੜੇ ਤਾਨਾਸ਼ਾਹੀ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਏ।

ਸ਼ਰਧਾਂਜਲੀ ਦੇਣ ਲਈ ‘ਸੰਵਿਧਾਨ ਹੱਤਿਆ ਦਿਵਸ’

ਨੋਟੀਫਿਕੇਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਸ ਲਈ ਭਾਰਤ ਸਰਕਾਰ ਨੇ ਐਮਰਜੈਂਸੀ ਦੇ ਸਮੇਂ ਦੌਰਾਨ ਲੜੇ ਅਤੇ ਸੱਤਾ ਦੀ ਘੋਰ ਦੁਰਵਰਤੋਂ ਦਾ ਸਾਹਮਣਾ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਅਤੇ ਭਾਰਤ ਦੇ ਲੋਕਾਂ ਨੂੰ ਯਾਦ ਦਿਵਾਉਣ ਲਈ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਘੋਸ਼ਿਤ ਕੀਤਾ ਹੈ। ਭਵਿੱਖ ਵਿੱਚ ਕਿਸੇ ਵੀ ਤਰੀਕੇ ਨਾਲ ਸ਼ਕਤੀ ਦੀ ਘੋਰ ਦੁਰਵਰਤੋਂ ਦਾ ਸਮਰਥਨ ਨਾ ਕਰਨ ਦਾ ਵਾਅਦਾ ਕੀਤਾ ਹੈ।

ਇਹ ਵੀ ਪੜ੍ਹੋ – ਛੋਟੀਆਂ ਪਾਰਟੀਆਂ ਨਾਲ ਤਾਲਮੇਲ, ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਕੀ ਹੈ ਭਾਜਪਾ ਦਾ ਮਿਸ਼ਨ ਕਸ਼ਮੀਰ?

ਵਿਰੋਧੀ ਧਿਰ ਨੇ ਚੁੱਕਿਆ ਸੀ ਸੰਵਿਧਾਨ ਨੂੰ ਬਚਾਉਣ ਦਾ ਮੁੱਦਾ

ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵਿਰੋਧੀ ਧਿਰ ਵੱਲੋਂ ਸੰਵਿਧਾਨ ਨੂੰ ਬਚਾਉਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਸੀ। ਵਿਰੋਧੀ ਧਿਰ ਨੇ ਦੋਸ਼ ਲਾਇਆ ਸੀ ਕਿ ਜੇਕਰ ਮੋਦੀ ਸਰਕਾਰ ਕੇਂਦਰ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਸੰਵਿਧਾਨ ਵਿੱਚ ਕਈ ਵੱਡੇ ਬਦਲਾਅ ਕਰਨ ਦੀ ਤਿਆਰੀ ਵਿੱਚ ਹੈ। ਵਿਰੋਧੀ ਧਿਰ ਨੇ ਇਸ ਨੂੰ ਰਾਖਵੇਂਕਰਨ ਦੇ ਮੁੱਦੇ ਨਾਲ ਵੀ ਜੋੜਿਆ ਸੀ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਸੰਸਦ ਦੇ ਹਾਲ ਹੀ ਵਿੱਚ ਸਮਾਪਤ ਹੋਏ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵੀ ਵਿਰੋਧੀ ਧਿਰ ਦੇ ਆਗੂ ਹੱਥਾਂ ਵਿੱਚ ਸੰਵਿਧਾਨ ਲੈ ਕੇ ਸੰਸਦ ਭਵਨ ਪੁੱਜੇ ਸਨ। ਕਈ ਸੰਸਦ ਮੈਂਬਰਾਂ ਨੂੰ ਸੰਵਿਧਾਨ ਦੀ ਕਿਤਾਬ ਚੁੱਕ ਕੇ ਸਹੁੰ ਚੁੱਕਦੇ ਦੇਖਿਆ ਗਿਆ।