ਸੰਜੇ ਸਿੰਘ ਦੀ ਜ਼ਮਾਨਤ ਤੋਂ ‘AAP’ ਨੂੰ ਮਿਲੀ ਆਕਸੀਜਨ, ਜਾਣੋ ਕਿਨ੍ਹਾਂ ਸਵਾਲਾਂ ‘ਤੇ ਅੜੀ ED
AAP PC On Sanjay Singh Bail: ਅਦਾਲਤ ਨੇ ਪੁੱਛਿਆ ਕਿ ਕੀ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਰਕਮ ਬਰਾਮਦ ਕੀਤੀ ਗਈ ਹੈ ਜਾਂ ਅਟੈਚ ਕੀਤੀ ਗਈ ਹੈ। ਈਡੀ ਇਸ ਦਾ ਜਵਾਬ ਨਹੀਂ ਦੇ ਸਕੀ। ਸੁਪਰੀਮ ਕੋਰਟ ਨੇ ਈਡੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ, 10 ਬਿਆਨਾਂ ਨੂੰ ਕੂੜੇਦਾਨ ਵਿੱਚ ਸੁੱਟ ਦਿਓਗੇ ਅਤੇ ਇੱਕ ਬਿਆਨ ਦੇ ਆਧਾਰ 'ਤੇ ਕਿਸੇ ਨੂੰ ਵੀ ਗ੍ਰਿਫਤਾਰ ਕਰ ਲਵੋਗੇ।

ਸੰਜੇ ਸਿੰਘ ਦੀ ਜ਼ਮਾਨਤ ਤੋਂ ਬਾਅਦ ‘AAP’ ਦੀ ਪੀਸੀ
ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 4 ਅਕਤੂਬਰ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਪ ਸੰਸਦ ਮੈਂਬਰ ਸੰਜੇ ਸਿੰਘ ਨੂੰ 6 ਮਹੀਨਿਆਂ ਬਾਅਦ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਅੱਜ 2 ਅਪ੍ਰੈਲ ਨੂੰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ‘ਚ ‘ਆਪ’ ਸੰਸਦ ਸੰਜੇ ਸਿੰਘ ਦੀ ਜ਼ਮਾਨਤ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਈਡੀ ਨੂੰ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਉਨ੍ਹਾਂ ਦੇ ਅਧਿਕਾਰੀਆਂ ਕੋਲ ਨਹੀਂ ਸਨ।
‘ਆਪ’ ਨੇਤਾ ਸੌਰਭ ਭਾਰਦਵਾਜ ਨੇ ਕਿਹਾ, ਇਸ ਮਾਮਲੇ ‘ਚ ਦਿਨੇਸ਼ ਅਰੋੜਾ ਦੇ ਜੇਲ ‘ਚ ਰਹਿੰਦਿਆਂ 10 ਵਾਰ ਬਿਆਨ ਲਏ ਗਏ ਪਰ ਇਕ ਵੀ ਬਿਆਨ ‘ਚ ਉਨ੍ਹਾਂ ਨੇ ਸੰਜੇ ਸਿੰਘ ਦਾ ਨਾਂ ਨਹੀਂ ਲਿਆ। ਇੰਨਾ ਹੀ ਨਹੀਂ, ਸਰਕਾਰੀ ਗਵਾਹ ਬਣਨ ਤੋਂ ਬਾਅਦ ਇਕ ਵਾਰ ਫਿਰ ਉਨ੍ਹਾਂ ਦਾ ਬਿਆਨ ਲਿਆ ਗਿਆ ਪਰ ਇਸ ਵਾਰ ਵੀ ਉਨ੍ਹਾਂ ਨੇ ਗੋਲਮੋਲ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੇ ਬਿਆਨ ‘ਤੇ ਉਸ ਰਾਜ ਸਭਾ ਮੈਂਬਰ ਨੂੰ ਚੁੱਕ ਲਿਆ ਜਾਂਦਾ ਹੈ ਜੋ ਕੇਂਦਰ ‘ਚ ਬੈਠੀ ਮੋਦੀ ਸਰਕਾਰ ਨੂੰ ਸਵਾਲ ਪੁੱਛਦਾ ਹੈ।