ਤਿਹਾੜ ਤੋਂ ਬਾਹਰ ਆਏ ਸੰਜੇ ਸਿੰਘ, ਬੋਲੇ- ਜ਼ੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ, ਸਿਸੋਦੀਆ, ਸਤਿੰਦਰ ਛੁੱਟਣਗੇ – Punjabi News

ਤਿਹਾੜ ਤੋਂ ਬਾਹਰ ਆਏ ਸੰਜੇ ਸਿੰਘ, ਬੋਲੇ- ਜ਼ੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ, ਸਿਸੋਦੀਆ, ਸਤਿੰਦਰ ਛੁੱਟਣਗੇ

Updated On: 

03 Apr 2024 21:50 PM

Sanjay Singh Released from Tihar Jail: ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਸੰਜੇ ਸਿੰਘ ਨੂੰ 2 ਅਪ੍ਰੈਲ ਨੂੰ 6 ਮਹੀਨੇ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਕੱਲ੍ਹ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਹੋ ਸਕੀਆਂ। ਬੁੱਧਵਾਰ ਸਵੇਰੇ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਕਰਨ ਲਈ ਅਦਾਲਤ ਪਹੁੰਚੀ ਅਤੇ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਸਿਕਿਊਰਿਟੀ 'ਤੇ ਜ਼ਮਾਨਤ ਦੇ ਦਿੱਤੀ।

ਤਿਹਾੜ ਤੋਂ ਬਾਹਰ ਆਏ ਸੰਜੇ ਸਿੰਘ, ਬੋਲੇ- ਜ਼ੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ, ਸਿਸੋਦੀਆ, ਸਤਿੰਦਰ ਛੁੱਟਣਗੇ

ਸੰਜੇ ਸਿੰਘ, ਆਪ ਸਾਂਸਦ

Follow Us On

Sanjay Singh Tihar Jail: ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਛੇ ਮਹੀਨਿਆਂ ਬਾਅਦ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਕੱਲ੍ਹ ਜ਼ਮਾਨਤ ਮਿਲ ਗਈ ਸੀ। ਪਰ ਉਨ੍ਹਾਂ ਦੀ ਰਿਹਾਈ ਦੇ ਹੁਕਮ ਅੱਜ ਯਾਨੀ ਬੁੱਧਵਾਰ ਨੂੰ ਜੇਲ੍ਹ ਪਹੁੰਚੇ ਸਨ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਰਸਮੀ ਕਾਰਵਾਈਆਂ ਪੂਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸੰਜੇ ਸਿੰਘ ਨੇ ਕਿਹਾ ਕਿ ਜ਼ੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ, ਸਿਸੋਦੀਆ, ਸਤਿੰਦਰ ਛੁੱਟਣਗੇ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅ ਸੰਜੇ ਸਿੰਘ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਗਏ ਅਤੇ ਉਸ ਤੋਂ ਬਾਅਦ ਪਾਰਟੀ ਦਫ਼ਤਰ ਜਾ ਕੇ ਵਰਕਰਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਸੀ।

ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਗ੍ਰਿਫਤਾਰ ਸੰਜੇ ਸਿੰਘ ਨੂੰ 2 ਅਪ੍ਰੈਲ ਨੂੰ 6 ਮਹੀਨੇ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਕੱਲ੍ਹ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਹੋ ਸਕੀਆਂ। ਬੁੱਧਵਾਰ ਸਵੇਰੇ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਕਰਨ ਲਈ ਅਦਾਲਤ ਪਹੁੰਚੀ ਅਤੇ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਸਿਕਿਊਰਿਟੀ ‘ਤੇ ਜ਼ਮਾਨਤ ਦੇ ਦਿੱਤੀ। ਉਨ੍ਹਾਂ ਦੀ ਜ਼ਮਾਨਤ ਦੇ ਹੁਕਮ ਸ਼ਾਮ ਨੂੰ ਤਿਹਾੜ ਜੇਲ੍ਹ ਪਹੁੰਚ ਗਏ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ।

ਸਿਹਤ ਕਾਰਨਾਂ ਕਰਕੇ ਦੇਰੀ

ਸੰਜੇ ਸਿੰਘ ਦੀ ਰਿਹਾਈ ਦਾ ਹੁਕਮ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ, ਪਰ ਉਸ ਸਮੇਂ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਹੋ ਸਕੀਆਂ ਕਿਉਂਕਿ ਸੰਜੇ ਸਿੰਘ ਹਸਪਤਾਲ ਵਿੱਚ ਦਾਖ਼ਲ ਸਨ। ਲੀਵਰ ਨਾਲ ਜੁੜੀ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁੱਧਵਾਰ ਦੁਪਹਿਰ 12 ਵਜੇ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਸੰਜੇ ਸਿੰਘ ਰਿਹਾਈ ਤੋਂ ਬਾਅਦ ਪਾਰਟੀ ਦਫ਼ਤਰ ਜਾਣਗੇ

ਸੰਜੇ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਤਿਹਾੜ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭੀੜ ਇਕੱਠੀ ਹੋ ਗਈ ਸੀ। ਪਤਨੀ ਅਨੀਤਾ ਸਿੰਘ ਅਨੁਸਾਰ ਉਨ੍ਹਾਂ ਦੀ ਰਿਹਾਈ ਲਈ ਸਾਰੀਆਂ ਪ੍ਰਕਿਰਿਆਵਾਂ ਮੁਕੰਮਲ ਕਰ ਲਈਆਂ ਗਈਆਂ। ਜਲਦੀ ਹੀ ਉਹ ਜੇਲ੍ਹ ਤੋਂ ਬਾਹਰ ਆ ਜਾਣਗੇ। ਅਨੀਤਾ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸੰਜੇ ਸਿੰਘ ਪਾਰਟੀ ਦਫ਼ਤਰ ਜਾਣਗੇ ਅਤੇ ਉੱਥੇ ਵਰਕਰਾਂ ਨੂੰ ਸੰਬੋਧਨ ਵੀ ਕਰਨਗੇ।

ਈਡੀ ਨੇ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ

2 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ‘ਚ ਅਦਾਲਤ ਨੇ ਈਡੀ ਤੋਂ ਪੁੱਛਿਆ ਸੀ ਕਿ ਕੀ ਸੰਜੇ ਸਿੰਘ ਨੂੰ ਹੋਰ ਦਿਨ ਜੇਲ੍ਹ ‘ਚ ਰੱਖਣ ਦੀ ਲੋੜ ਹੈ? ਅਦਾਲਤ ਨੇ ਇਹ ਵੀ ਕਿਹਾ ਸੀ ਕਿ ਈਡੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕੀ ਕਰਨਾ ਚਾਹੁੰਦੀ ਹੈ, ਕਿਉਂਕਿ 6 ਮਹੀਨਿਆਂ ਤੱਕ ਜੇਲ੍ਹ ਵਿੱਚ ਰਹਿਣ ਦੌਰਾਨ ਸੰਜੇ ਸਿੰਘ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ। ਇਸ ‘ਤੇ ਈਡੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜ਼ਮਾਨਤ ‘ਤੇ ਕੋਈ ਇਤਰਾਜ਼ ਨਹੀਂ ਹੈ।

Exit mobile version