Satendra Jain: ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡ੍ਰਿੰਗ ਕੇਸ ‘ਚ ਮਿਲੀ ਜ਼ਮਾਨਤ, ਨਹੀਂ ਜਾ ਪਾਉਣਗੇ ਦੇਸ਼ ਤੋਂ ਬਾਹਰ

Updated On: 

18 Oct 2024 16:59 PM

Satendra Jain Got Bail: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਈਡੀ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇ ਜੈਨ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਈਡੀ ਦਾ ਮਾਮਲਾ 2017 ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜੈਨ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਤੋਂ ਸਾਹਮਣੇ ਹੋਇਆ ਹੈ।

Satendra Jain: ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡ੍ਰਿੰਗ ਕੇਸ ਚ ਮਿਲੀ ਜ਼ਮਾਨਤ, ਨਹੀਂ ਜਾ ਪਾਉਣਗੇ ਦੇਸ਼ ਤੋਂ ਬਾਹਰ
Follow Us On

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਉਜ਼ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸਤੇਂਦਰ ਜੈਨ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹਨ। ਮੁਕੱਦਮੇ ਦੀ ਸੁਣਵਾਈ ਜਲਦੀ ਮੁਕੰਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਆਰੋਪ ਵਿੱਚ 30 ਮਈ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਪਹਿਲਾਂ ਜੇਲ ‘ਚ ਬੰਦ ਸਤੇਂਦਰ ਜੈਨ ਨੇ ਪਰਿਵਾਰਕ ਮੈਂਬਰਾਂ ਦੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਲਈ ਕਈ ਅਰਜ਼ੀਆਂ ਦਿੱਤੀਆਂ ਸਨ, ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਦੀ ਸੱਟ ਅਤੇ ਛੋਟੀ ਬੇਟੀ ਦੀ ਬੀਮਾਰੀ ਦੇ ਆਧਾਰ ‘ਤੇ ਚਾਰ ਹਫਤਿਆਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਮਨੀ ਲਾਂਡਰਿੰਗ ਮਾਮਲੇ ਤੋਂ ਇਲਾਵਾ ਸਤੇਂਦਰ ਜੈਨ ‘ਤੇ ਜਬਰਨ ਵਸੂਲੀ ਦੇ ਵੀ ਆਰੋਪ ਲੱਗੇ ਹਨ।

‘ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜੈਨ’

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਮੁਲਜ਼ਮਾਂ ਅਤੇ ਈਡੀ ਦੀ ਅਰਜ਼ੀ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੈਨ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਹੋਰ ਹਿਰਾਸਤ ਵਿੱਚ ਰੱਖ ਕੇ ਕੋਈ ਮਕਸਦ ਪੂਰਾ ਨਹੀਂ ਹੋਵੇਗਾ। ਈਡੀ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇ ਜੈਨ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਈਡੀ ਦਾ ਮਾਮਲਾ 2017 ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜੈਨ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਤੋਂ ਸਾਹਮਣੇ ਹੋਇਆ ਹੈ।

ਸਤੇਂਦਰ ਦੀ ਪਤਨੀ ਵੀ ਹੈ ਮੁਲਜ਼ਮ

ਜੈਨ ‘ਤੇ 2009-10 ਅਤੇ 2010-11 ‘ਚ ਫਰਜ਼ੀ ਕੰਪਨੀਆਂ ਬਣਾਉਣ ਦਾ ਦੋਸ਼ ਹੈ। ਇਨ੍ਹਾਂ ਕੰਪਨੀਆਂ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ, ਪ੍ਰਯਾਸ ਇਨਫੋ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ, ਮੰਗਲਯਤਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਈਡੀ ਵੱਲੋਂ ਇਸ ਮਾਮਲੇ ਵਿੱਚ ਸਤੇਂਦਰ ਜੈਨ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ, ਅੰਕੁਸ਼ ਜੈਨ, ਮੈਸਰਜ਼ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪ੍ਰਯਾਸ ਇਨਫੋ ਸਲਿਊਸ਼ਨਜ਼ ਪ੍ਰਾਈਵੇਟ ਲਿ. ਲਿਮਟਿਡ, ਮੰਗਲਾਯਤਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਅਤੇ ਜੇਜੇ ਆਈਡੀਅਲ ਅਸਟੇਟ ਪ੍ਰਾਈਵੇਟ ਲਿਮਟਿਡ ਨੂੰ ਆਰੋਪੀ ਬਣਾਇਆ ਗਿਆ ਹੈ। ਈਡੀ ਨੇ ਸਤੇਂਦਰ ਜੈਨ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ।

ਸਤੇਂਦਰ ਜੈਨ ਮਨੀ ਲਾਂਡਰਿੰਗ ਕੇਸ ਦੀ ਟਾਈਮਲਾਈਨ

  1. 2017 ਵਿੱਚ, ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ। ਐਫਆਈਆਰ ਵਿੱਚ ਆਰੋਪ ਲਾਇਆ ਗਿਆ ਕਿ ਜੈਨ ਨੇ ਆਪਣੀ ਚਾਰ ਜਾਇਦਾਦਾਂ ਮਨੀ ਲਾਂਡ੍ਰਿੰਗ ਕੀਤੀ।
  2. 2017-2022: ਈਡੀ ਨੇ 2017 ਵਿੱਚ ਸੀਬੀਆਈ ਐਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ। ਉਦੋਂ ਈਡੀ ਨੇ ਆਰੋਪ ਲਾਇਆ ਸੀ ਕਿ ਸਤੇਂਦਰ ਜੈਨ ਦੀਆਂ ਕੰਪਨੀਆਂ ਦਾ ਇਸਤੇਮਾਲ ਹਵਾਲਾ ਰਾਹੀਂ ਸ਼ੈੱਲ ਕੰਪਨੀਆਂ ਦੇ ਜਰੀਏ ਲਗਭਗ 4.81 ਕਰੋੜ ਰੁਪਏ ਦੇ ਫੰਡ ਲੈਣ ਲਈ ਕੀਤਾ ਗਿਆ।
  3. ਸਤੇਂਦਰ ਜੈਨ ਦੀ ਗ੍ਰਿਫਤਾਰੀ: 30 ਮਈ, 2022 ਨੂੰ, ਈਡੀ ਨੇ ਸਤੇਂਦਰ ਜੈਨ ਨੂੰ ਕਥਿਤ ਤੌਰ ‘ਤੇ ਉਸ ਨਾਲ ਜੁੜੀਆਂ ਕੰਪਨੀਆਂ ਦੁਆਰਾ ਮਨੀ ਲਾਂਡਰਿੰਗ ਦੇ ਆਰੋਪ ਵਿੱਚ ਗ੍ਰਿਫਤਾਰ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਅਦਾਰਿਆਂ ਵਿੱਚ ਪੈਸਿਆਂ ਦਾ ਵੱਡਾ ਲੈਣ-ਦੇਣ ਹੋਇਆ ਸੀ।
  4. ਮੁਕੱਦਮੇ ਅਤੇ ਨਿਆਂਇਕ ਹਿਰਾਸਤ ਵਿੱਚ ਦੇਰੀ: ਉਸਦੀ ਗ੍ਰਿਫਤਾਰੀ ਤੋਂ ਬਾਅਦ, ਸਤੇਂਦਰ ਜੈਨ ਮੁਕੱਦਮਾ ਸ਼ੁਰੂ ਕੀਤੇ ਬਿਨਾਂ 18 ਮਹੀਨਿਆਂ ਤੱਕ ਨਿਆਂਇਕ ਹਿਰਾਸਤ ਵਿੱਚ ਰਿਹਾ। ਉਸ ਦੀ ਕਾਨੂੰਨੀ ਟੀਮ ਨੇ ਦਲੀਲ ਦਿੱਤੀ ਕਿ ਮੁਕੱਦਮੇ ਵਿੱਚ ਦੇਰੀ ਹੋਈ ਹੈ। ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਇੰਨੀ ਲੰਬੀ ਕੈਦ ਲਈ ਜ਼ਮਾਨਤ ਦਿੱਤੀ ਜਾਵੇ।
  5. ਜ਼ਮਾਨਤ ਮਨਜੂਰ: 18 ਅਕਤੂਬਰ ਨੂੰ, ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁਕੱਦਮੇ ਵਿੱਚ ਦੇਰੀ ਅਤੇ ਹਿਰਾਸਤ ਵਿੱਚ ਬਿਤਾਏ ਲੰਬੇ ਸਮੇਂ ਦੇ ਮੱਦੇਨਜ਼ਰ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਨੇੜਲੇ ਭਵਿੱਖ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਜੈਨ ਜ਼ਮਾਨਤ ਦੇ ਹੱਕਦਾਰ ਹਨ।
  6. ਕੋਰਟ ਦੀਆਂ ਸ਼ਰਤਾਂ: ਜ਼ਮਾਨਤ ਮਿਲਣ ਦੇ ਬਾਵਜੂਦ ਸਤੇਂਦਰ ਜੈਨ ਦੀਆਂ ਕਾਨੂੰਨੀ ਚੁਣੌਤੀਆਂ ਦਾ ਅਜੇ ਤੱਕ ਹੱਲ ਨਹੀਂ ਹੋਇਆ ਹੈ। ਕੇਸ ਅਜੇ ਵਿਚਾਰ ਅਧੀਨ ਹੈ। ਜੱਜ ਨੇ ਜੈਨ ਨੂੰ ਚੱਲ ਰਹੀ ਕਾਨੂੰਨੀ ਕਾਰਵਾਈ ਦੌਰਾਨ ਕਿਸੇ ਵੀ ਗਵਾਹ ਨਾਲ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ ਹੈ। ਨਾਲ ਹੀ ਦੇਸ਼ ਵੀ ਨਹੀਂ ਛੱਡਣਗੇ। 50,000 ਰੁਪਏ ਦਾ ਬਾਂਡ ਭਰਨਾ ਹੋਵੇਗਾ।