Pol on Pulwama Attack: ਰੰਧਾਵਾ ਨੇ ਚੁੱਕੇ ਸਵਾਲ, ਪੂਨੀਆ ਬੋਲੇ- ਸ਼ਹਾਦਤ ਦਾ ਅਪਮਾਨ ਕਰਨਾ ਕਾਂਗਰਸ ਦਾ ਕਿਰਦਾਰ
Sukhjinder Randhawa Statement: ਅਡਾਨੀ ਮਾਮਲੇ 'ਤੇ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਵਾਮਾ ਹਮਲੇ 'ਤੇ ਸਵਾਲ ਚੁੱਕੇ ਹਨ, ਜਿਸ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਕਿਹਾ ਹੈ ਕਿ ਰੰਧਾਵਾ ਨੇ ਇਸ ਬਿਆਨ ਨਾਲ ਸ਼ਹੀਦਾਂ ਦਾ ਅਪਮਾਨ ਕੀਤਾ ਹੈ।
ਪੰਜਾਬ/ਰਾਜਸਥਾਨ ਨਿਊਜ: ਅਡਾਨੀ ਮਾਮਲੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੋਮਵਾਰ ਨੂੰ ਰਾਜਸਥਾਨ ਕਾਂਗਰਸ (Rajasthan Congress) ਵੱਲੋਂ ਰਾਜ ਭਵਨ ਮਾਰਚ ਕੱਢਿਆ ਗਿਆ, ਜਿੱਥੇ ਕਾਂਗਰਸੀ ਆਗੂਆਂ ਨੇ ਸਿਵਲ ਲਾਈਨ ਗੇਟ ਤੇ ਧਰਨਾ ਦਿੱਤਾ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੇ ਨਾਲ ਹੀ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ (Sukhjinder Randhawa) ਨੇ ਅਜਿਹਾ ਬਿਆਨ ਦਿੱਤਾ ਕਿ ਉਹ ਸੁਰਖੀਆਂ ‘ਚ ਆ ਗਏ। ਆਪਣੇ ਸੰਬੋਧਨ ‘ਚ ਰੰਧਾਵਾ ਨੇ ਅਡਾਨੀ ਦੇ ਮਾਮਲੇ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ 2019 ‘ਚ ਜੰਮੂ-ਕਸ਼ਮੀਰ ‘ਚ ਹੋਏ ਪੁਲਵਾਮਾ ਹਮਲੇ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲਾ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਨਹੀਂ ਕੀਤਾ ਗਿਆ? ਇਸ ਦੇ ਨਾਲ ਹੀ ਰੰਧਾਵਾ ਨੇ ਅੱਗੇ ਕਿਹਾ ਕਿ ਪੁਲਵਾਮਾ ਹਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਜਨਤਾ ਨੂੰ ਇਸ ਦੀ ਸੱਚਾਈ ਦਾ ਪਤਾ ਲੱਗ ਸਕੇ।
ਦੱਸ ਦਈਏ ਕਿ ਰਾਜਧਾਨੀ ਜੈਪੁਰ ‘ਚ ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਸੰਸਦ ਮੈਂਬਰ ਕਿਰੋੜੀਲਾਲ ਮੀਨਾ ਸ਼ਹੀਦਾਂ ਦੀਆਂ ਪਤਨੀਆਂ ਲਈ ਹੜਤਾਲ ‘ਤੇ ਸਨ, ਜਿਸ ਬਾਰੇ ਕਾਂਗਰਸ ਨੇ ਕਿਹਾ ਹੈ ਕਿ ਭਾਜਪਾ ਸ਼ਹੀਦਾਂ ਦੇ ਨਾਂ ‘ਤੇ ਰਾਜਨੀਤੀ ਕਰ ਰਹੀ ਹੈ। ਦੂਜੇ ਪਾਸੇ ਰੰਧਾਵਾ ਨੇ ਸੋਮਵਾਰ ਨੂੰ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ ਅਡਾਨੀ ਨੂੰ ਈਸਟ ਇੰਡੀਆ ਕੰਪਨੀ ਬਣਾ ਕੇ ਭਾਰਤ ਲਿਆਂਦਾ ਹੈ, ਜੋ ਦੇਸ਼ ਨੂੰ ਤਬਾਹ ਕਰ ਦੇਵੇਗੀ।
कांग्रेस के प्रदेश प्रभारी सुखजिंदर सिंह रंधावा जी का बयान दुर्भाग्यपूर्ण है और @RahulGandhi जी के देश विरोधी विचारों से मेल खाता है,इस बयान से न केवल उन्होंने देश तथा प्रधानमंत्री जी की गरिमा को ठेस पहुँचाई है वरन शहीदों का अपमान भी किया है। (1/2) pic.twitter.com/ht0vMpbmBD
— Satish Poonia (@DrSatishPoonia) March 13, 2023
ਇਹ ਵੀ ਪੜ੍ਹੋ
ਭਾਜਪਾ ਆਗੂਆਂ ਨੇ ਹਮਲਾ ਬੋਲਿਆ
ਇਸ ਦੇ ਨਾਲ ਹੀ ਰੰਧਾਵਾ ਦਾ ਬਿਆਨ ਸਾਹਮਣੇ ਆਉਂਦੇ ਹੀ ਭਾਜਪਾ ਨੇਤਾਵਾਂ ਨੇ ਵੀ ਕਰਾਰਾ ਜਵਾਬ ਦਿੱਤਾ ਹੈ। ਰੰਧਾਵਾ ‘ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਇੰਚਾਰਜ ਦਾ ਬਿਆਨ ਮੰਦਭਾਗਾ ਹੈ ਅਤੇ ਇਹ ਬਿਆਨ ਰਾਹੁਲ ਗਾਂਧੀ ਦੇ ਦੇਸ਼ ਵਿਰੋਧੀ ਵਿਚਾਰਾਂ ਨਾਲ ਮੇਲ ਖਾਂਦਾ ਹੈ।
ਪੂਨੀਆ ਨੇ ਕਿਹਾ ਕਿ ਇਸ ਬਿਆਨ ਨਾਲ ਉਨ੍ਹਾਂ ਨੇ ਨਾ ਸਿਰਫ ਦੇਸ਼ ਅਤੇ ਪ੍ਰਧਾਨ ਮੰਤਰੀ ਦੇ ਮਾਣ ਨੂੰ ਠੇਸ ਪਹੁੰਚਾਈ ਹੈ, ਸਗੋਂ ਸ਼ਹੀਦਾਂ ਦਾ ਅਪਮਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਰੰਧਾਵਾ ਦੇ ਬਿਆਨ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਦੂਜੇ ਪਾਸੇ ਭਾਜਪਾ ਆਗੂ ਓਮ ਮਾਥੁਰ ਨੇ ਰੰਧਾਵਾ ਦੇ ਬਿਆਨ ‘ਤੇ ਕਿਹਾ ਕਿ ਕਾਂਗਰਸ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਅਤੇ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਅਤੇ ਸ਼ਹੀਦਾਂ ਲਈ ਅਜਿਹੇ ਬਿਆਨਾਂ ਨੂੰ ਬਰਦਾਸ਼ਤ ਨਹੀਂ ਕਰਨਗੇ। ਮਾਥੁਰ ਨੇ ਕਿਹਾ ਕਿ ਇਹ ਬਿਆਨ ਭਵਿੱਖ ਵਿੱਚ ਕਾਂਗਰਸ ਦੀ ਹੋਂਦ ਨੂੰ ਖਤਮ ਕਰਨ ਦਾ ਕੰਮ ਕਰੇਗਾ।
‘ਮੋਦੀ ਨੂੰ ਖਤਮ ਕਰਕੇ ਹੀ ਬਚੇਗਾ ਭਾਰਤ’
ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਰੰਧਾਵਾ ਨੇ ਅਡਾਨੀ ਗਰੁੱਪ ਨੂੰ ਵੀ ਪੀਐਮ ਮੋਦੀ ਦੀ ਈਸਟ ਇੰਡੀਆ ਕੰਪਨੀ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਇਕ ਵਾਰ ਫਿਰ ਗੁਲਾਮੀ ਵੱਲ ਵਧ ਰਿਹਾ ਹੈ ਅਤੇ ਸਾਡੀ ਲੜਾਈ ਅਡਾਨੀ ਨਾਲ ਨਹੀਂ, ਭਾਜਪਾ ਨਾਲ ਹੈ। ਰੰਧਾਵਾ ਨੇ ਕਿਹਾ ਕਿ ਮੋਦੀ ਖਤਮ ਹੋ ਗਿਆ ਤਾਂ ਭਾਰਤ ਬਚ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਖ਼ਤਮ ਕਰਨ ਦੀ ਲੜਾਈ ਰਾਜਸਥਾਨ ਤੋਂ ਸ਼ੁਰੂ ਹੋਵੇਗੀ।