AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਦਿੱਲੀ ਜਲ ਬੋਰਡ ਘੁਟਾਲੇ ‘ਚ ਹੋਈ ਸੀ ਗ੍ਰਿਫਤਾਰੀ

Satyendar Jain Got Bail: 11 ਮਈ, 2024 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ IPC ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਇਹ ਸ਼ਿਕਾਇਤ ਵਿਜੀਲੈਂਸ ਡਾਇਰੈਕਟੋਰੇਟ ਵੱਲੋਂ ਦਰਜ ਕੀਤੀ ਗਈ ਸੀ। ਆਰੋਪ ਹਨ ਕਿ ਦਿੱਲੀ ਜਲ ਬੋਰਡ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦੇ ਅਪਗ੍ਰੇਡ ਲਈ ਟੈਂਡਰ ਵਿੱਚ ਵਿਆਪਕ ਬੇਨਿਯਮੀਆਂ, ਟੈਂਡਰ ਸ਼ਰਤਾਂ ਵਿੱਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਕੀਤੀ ਗਈ।

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਦਿੱਲੀ ਜਲ ਬੋਰਡ ਘੁਟਾਲੇ 'ਚ ਹੋਈ ਸੀ ਗ੍ਰਿਫਤਾਰੀ
tv9-punjabi
| Updated On: 03 Sep 2026 14:47 PM IST
Share

ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਜਲ ਬੋਰਡ ਘੁਟਾਲੇ ਵਿੱਚ ਉਨ੍ਹਾਂ ਨੂੰ ਰਾਉਜ਼ ਐਵਿਨਿਊ ਕੋਰਟ ਨੇ 2 ਲੱਖ ਦੇ ਮੁਚਲਕੇ ਦੇ ਬੇਲ ਦੇਣ ਦਾ ਆਰਡਰ ਦਿੱਤਾ ਹੈ। ਦਿੱਲੀ ਜਲ ਬੋਰਡ ਟੈਂਡਰ ਘੁਟਾਲੇ ਵਿੱਚ ACB ਨੇ 18 ਅਪ੍ਰੈਲ ਨੂੰ ਸਤੇਂਦਰ ਜੈਨ ਸਮੇਤ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

2 ਲੱਖ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ

ਸੁਣਵਾਈ ਦੌਰਾਨ, ਸਤੇਂਦਰ ਜੈਨ ਦੀ ਨੁਮਾਇੰਦਗੀ ਕਰ ਰਹੇ ਵਕੀਲ ਐਨ. ਹਰੀਹਰਨ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕੇਸ ਦਰਜ ਹੋਣ ਤੋਂ 27 ਮਹੀਨੇ ਬਾਅਦ ਹੋਈ ਸੀ, ਇਸ ਦੌਰਾਨ ਉਨ੍ਹਾਂਨੂੰ ਸਿਰਫ਼ ਇੱਕ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਅਤੇ ਜਦੋਂ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਤਾਂ ਉਨ੍ਹਾਂਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਸਤੇਂਦਰ ਜੈਨ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਸਾਰੀ ਸਮੱਗਰੀ ਦਸਤਾਵੇਜ਼ੀ ਪ੍ਰਕ੍ਰਿਤੀ ਦੀ ਹੈ ਅਤੇ ਜਾਂਚ ਏਜੰਸੀਆਂ ਦੁਆਰਾ ਪਹਿਲਾਂ ਹੀ ਸਾਰੀ ਸੰਬੰਧਿਤ ਸਮੱਗਰੀ ਜ਼ਬਤ ਕਰ ਲਈ ਗਈ ਹੈ, ਜਦੋਂ ਕਿ ਏਸੀਬੀ ਨੇ ਆਰੋਪ ਲਗਾਇਆ ਕਿ ਸਤੇਂਦਰ ਜੈਨ ਆਦਤਨ ਅਪਰਾਧੀ ਹਨ। ਏਸੀਬੀਨੇ ਕਿਹਾ ਕਿ ਜ਼ਮਾਨਤ ਅਰਜ਼ੀ ‘ਤੇ ਫੈਸਲਾ ਲੈਂਦੇ ਸਮੇਂ ਇਨ੍ਹਾਂ ਮੁੱਦਿਆਂ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ 2 ਲੱਖ ਰੁਪਏ ਦੀਆਂ ਦੋ ਜ਼ਮਾਨਤਾਂ ਜਮ੍ਹਾਂ ਕਰਵਾਉਣ ਦਾ ਵੀ ਹੁਕਮ ਦਿੱਤਾ।

ਆਰੋਪ ਹਨ ਕਿ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਰਿਸ਼ਵਤਖੋਰੀ ਕੀਤੀ ਗਈ। ਸਤੇਂਦਰ ਜੈਨ ਪਹਿਲਾਂ ਵੀ ਜੇਲ੍ਹ ਕੱਟ ਚੁੱਕੇ ਹਨ। ED ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਉਸ ਸਮੇਂ ਹੋਈ, ਜਦੋਂ ਉਹ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਦਾ ਕੰਮ ਦੇਖ ਰਹੇ ਸਨ ਅਤੇ ਉਨ੍ਹਾਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਭਾਜਪਾ ਵਿਰੁੱਧ ਤਿੱਖੀ ਆਲੋਚਨਾ ਕੀਤੀ ਗਈ ਸੀ।

AAP ਨੇ ਦੱਸਿਆ ਸੀ ਬਦਲਾਖੋਰੀ ਦੀ ਕਾਰਵਾਈ

ਸਤੇਂਦਰ ਜੈਨ ਦੀ ਗ੍ਰਿਫਤਾਰੀ ਨੂੰ ਆਮ ਆਦਮੀ ਪਾਰਟੀ ਨੇ ਭਾਜਪਾ ਦੀ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਸੀ।ਆਪ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਨੂੰ ਪਹਿਲਾਂ ਵੀ ਝੂਠੇ ਮਾਮਲੇ ਵਿੱਚ ਫਸਾ ਕੇ ਜੇਲ੍ਹ ਭੇਜਿਆ ਗਿਆ ਸੀ, ਅਤੇ ਜਦੋਂ ਉਹ ਪੰਜਾਬ ਵਿੱਚ ਸਗੰਠਨ ਦਾ ਕੰਮ ਦੇਖ ਰਹੇ ਸਨ ਤਾਂ ਮੁੜ ਤੋਂ ਉਹੀ ਕਹਾਣੀ ਦੁਹਰਾਈ ਗਈ।ਆਪ ਨੇ ਦਾਅਵਾ ਕੀਤਾ ਸੀ ਕਿਸੱਚ ਨੂੰ ਹਮੇਸ਼ਾ ਲਈ ਦਬਾਇਆ ਨਹੀਂ ਜਾ ਸਕਦਾ। ਇਹ ਲੜਾਈ ਸਿਰਫ਼ ਸਤੇਂਦਰ ਜੈਨ ਦੀ ਨਹੀਂ ਹੈ। ਇਹ ਹਰ ਉਸ ਵਿਅਕਤੀ ਦੀ ਲੜਾਈ ਹੈ ਜੋ ਸੱਤਾ ਦੀ ਦੁਰਵਰਤੋਂ ਖਿਲਾਫ ਖੜ੍ਹਾ ਹੈ ਅਤੇ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

Follow Us
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ...
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ......