Aap New Ministers: ਕੇਜਰੀਵਾਲ ਸਰਕਾਰ ‘ਚ ਮੰਤਰੀ ਬਣਨਗੇ ਸੌਰਭ-ਆਤਿਸ਼ੀ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
New Faces in Team: ਹੁਣ ਛੇਤੀ ਹੀ ਇਹ ਦੋ ਨਵੇਂ ਚਿਹਰੇ ਕੇਜਰੀਵਾਲ ਦੀ ਟੀਮ 'ਚ ਨਜਰ ਆਉਣਗੇ। ਇਹ ਦੋਵੇਂ ਆਗੂ ਅਰਵਿੰਦ ਕੇਜਰੀਵਾਲ ਦੇ ਬਹੁਤ ਖਾਸ ਹਨ। ਸੌਰਭ ਭਾਰਦਵਾਜ ਪਹਿਲਾਂ ਵੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ।
ਨਵੀਂ ਦਿੱਲੀ: ਦਿੱਲੀ ਸਰਕਾਰ ਦੀ ਕੈਬਨਿਟ ਵਿੱਚ ਸੌਰਭ ਭਾਰਦਵਾਜ (Saurabh Bhardwaj) ਅਤੇ ਆਤਿਸ਼ੀ (Aatishi) ਨੂੰ ਮੰਤਰੀ ਬਣਾਉਣ ਦੇ ਪ੍ਰਸਤਾਵ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਪ੍ਰਵਾਨ ਕਰਨ ਤੋਂ ਬਾਅਦ ਦੋ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜਲਦ ਹੀ ਇਹ ਦੋ ਨਵੇਂ ਚਿਹਰੇ ਕੇਜਰੀਵਾਲ ਦੀ ਟੀਮ ‘ਚ ਨਜ਼ਰ ਆਉਣਗੇ। ਇਹ ਦੋਵੇਂ ਆਗੂ ਅਰਵਿੰਦ ਕੇਜਰੀਵਾਲ ਦੇ ਬਹੁਤ ਖਾਸ ਹਨ। ਸੌਰਭ ਭਾਰਦਵਾਜ ਪਹਿਲਾਂ ਵੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ।
ਰਾਸ਼ਟਰਪਤੀ ਨੇ ਸਵੀਕਾਰ ਕੀਤੇ ਸਿਸੋਦੀਆਂ-ਜੈਨ ਦੇ ਅਸਤੀਫੇ
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਲਾਹ ‘ਤੇ ਤੁਰੰਤ ਪ੍ਰਭਾਵ ਨਾਲ ਦਿੱਲੀ ਦੇ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਸਵੀਕਾਰ ਕਰ ਲਏ ਹਨ। ਮਨੀਸ਼ ਸਿਸੋਦੀਆ, ਸਤੇਂਦਰ ਜੈਨ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦਿੱਲੀ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਤਿਹਾੜ ਜੇਲ੍ਹ ਵਿੱਚ ਬੰਦ ਹਨ ਸਿਸੋਦੀਆਂ-ਜੈਨ
ਮਨੀਸ਼ ਸਿਸੋਦੀਆ, ਜਿਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ, ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਦੋਂ ਕਿ ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ, ਜਦਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ 10 ਮਾਰਚ ਨੂੰ ਸੁਣਵਾਈ ਹੋਵੇਗੀ।
ਛੇਤੀ ਹੀ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਸੌਰਭ-ਆਤਿਸ਼ੀ
ਦੱਸ ਦੇਈਏ ਕਿ ਕਾਲਕਾਜੀ ਹਲਕੇ ਤੋਂ ਵਿਧਾਇਕ ਆਤਿਸ਼ੀ ਸਿਸੋਦੀਆ ਦੇ ਸਿੱਖਿਆ ਵਿਭਾਗ ਦੇ ਅਹਿਮ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਨੇ ਪੂਰਬੀ ਦਿੱਲੀ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ ਭਾਜਪਾ ਦੇ ਗੌਤਮ ਗੰਭੀਰ ਤੋਂ ਹਾਰ ਗਈ। ਆਤਿਸ਼ੀ ਅਤੇ ਭਾਰਦਵਾਜ ਦੇ ਮੰਤਰੀ ਵਜੋਂ ਸਹੁੰ ਚੁੱਕਣ ਤੱਕ, ਰਾਜ ਕੁਮਾਰ ਆਨੰਦ ਅਤੇ ਕੈਲਾਸ਼ ਗਹਿਲੋਤ ਸਿਸੋਦੀਆ ਦੇ ਅਸਤੀਫੇ ਤੋਂ ਬਾਅਦ ਖਾਲੀ ਪਏ ਵਿਭਾਗਾਂ ਦੀ ਦੇਖਭਾਲ ਕਰ ਰਹੇ ਹਨ।
ਕੈਲਾਸ਼ ਗਹਿਲੋਤ ਅਤੇ ਰਾਜ ਕੁਮਾਰ ਆਨੰਦ ਸਾਂਭ ਰਹੇ ਹਨ ਜਿੰਮੇਵਾਰੀ
ਸਿਸੋਦੀਆ ਦੀ ਅਗਵਾਈ ਵਾਲੇ 18 ਵਿਭਾਗਾਂ ਵਿੱਚੋਂ ਕੈਲਾਸ਼ ਗਹਿਲੋਤ ਨੂੰ ਵਿੱਤ ਅਤੇ ਲੋਕ ਨਿਰਮਾਣ ਵਿਭਾਗ ਸਮੇਤ ਅੱਠ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦੋਂ ਕਿ ਸਿੱਖਿਆ ਅਤੇ ਸਿਹਤ ਸਮੇਤ ਬਾਕੀ ਦਸ ਵਿਭਾਗਾਂ ਦੀ ਜ਼ਿੰਮੇਵਾਰੀ ਰਾਜ ਕੁਮਾਰ ਆਨੰਦ ਨੂੰ ਸੌਂਪੀ ਗਈ ਹੈ। ਪਾਰਟੀ ਅਤੇ ਸਰਕਾਰ ਵਿੱਚ ਕੇਜਰੀਵਾਲ ਦੇ ਨੰਬਰ ਦੋ ਮੰਨੇ ਜਾਂਦੇ ਸਿਸੋਦੀਆ ਨੂੰ ਹੁਣ ਵਾਪਸ ਲਈ ਗਈ ਸ਼ਰਾਬ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਲਈ ਮਜਬੂਰ ਹੋਣਾ ਪਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੂੰ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ 20 ਮਾਰਚ ਤੱਕ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਤੁਰੰਤ ਬਾਅਦ ਸੋਮਵਾਰ ਨੂੰ ਤਿਹਾੜ ਜੇਲ੍ਹ ਲੈ ਜਾਇਆ ਗਿਆ ਸੀ।