ਨੂੰਹ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਬੱਸ ਸੇਵਾ ਪੂਰੀ ਤਰ੍ਹਾਂ ਨਾਲ ਬਹਾਲ; ਧਾਰਾ 144 ਲਾਗੂ
ਨੂੰਹ ਦੇ ਡਿਪਟੀ ਕਮਿਸ਼ਨਰ ਨੇ ਵੀ ਆਮ ਜਨਤਾ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਨੂੰ ਘਬਰਾਉਣ ਦੀ ਲੋੜ ਨਹੀਂ, ਸ਼ਾਂਤੀ ਨਾਲ ਰਹਿਣ। ਫਿਲਹਾਲ ਸ਼ਹਿਰ ਵਿੱਚ ਧਾਰਾ 144 ਲਾਗੂ ਹੈ। ਅਜਿਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ।ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਪਰ ਸਥਿਤੀ ਨੂੰ ਆਮ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਮ ਸਥਿਤੀ ਦੇ ਮੱਦੇਨਜ਼ਰ ਸ਼ੁੱਕਰਵਾਰ ਤੋਂ ਸਾਰੇ ਸਕੂਲ (School) ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਬੱਸ ਸੇਵਾਵਾਂ ਵੀ ਪੂਰੀ ਤਰ੍ਹਾਂ ਬਹਾਲ ਕਰ ਦਿੱਤੀਆਂ ਜਾਣਗੀਆਂ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਧੀਰੇਂਦਰ ਖੜਗਟਾ ਨੇ ਵੀਰਵਾਰ ਨੂੰ ਉਲੇਮਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਵਿਚ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਅਜਿਹਾ ਕਰਨ ਲਈ ਕਹਿਣ। ਨੂਹ ਵਿੱਚ ਡਿਪਟੀ ਕਮਿਸ਼ਨਰ (Deputy Commissioner) ਨੇ ਧਾਰਾ 144 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਉਲੇਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਲਕੇ ਸ਼ੁੱਕਰਵਾਰ ਦੀ ਨਮਾਜ਼ ਹੈ ਅਤੇ ਇਸ ਸਮੇਂ ਸ਼ਹਿਰ ਵਿੱਚ ਕਰਫਿਊ ਲਾਗੂ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਆਸ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਆਮ ਵਾਂਗ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਲੋੜ ਹੈ ਕਿ ਲੋਕ ਸਾਡਾ ਸਾਥ ਦੇਣ ਅਤੇ ਭੀੜ-ਭੜੱਕੇ ਤੋਂ ਬਚਣ।
DC-SP ਤੋਂ ਬਾਅਦ DPRO ਦਾ ਤਬਾਦਲਾ
ਡਿਪਟੀ ਕਮਿਸ਼ਨਰ ਖੜਗਟਾ ਨੇ ਵੀ ਆਮ ਜਨਤਾ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸ਼ਾਂਤੀ ਨਾਲ ਰਹਿਣ। ਫਿਲਹਾਲ ਸ਼ਹਿਰ ਵਿੱਚ ਧਾਰਾ 144 (Section 144) ਲਾਗੂ ਹੈ। ਅਜਿਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਮਨ-ਕਾਨੂੰਨ ਨੂੰ ਬਣਾਈ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਇਸੇ ਦੌਰਾਨ ਨੂਹ ਹਿੰਸਾ ਤੋਂ ਬਾਅਦ ਜ਼ਿਲ੍ਹੇ ਵਿੱਚ ਸੂਬਾ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਨੂਹ ਦੀ ਲੋਕ ਸੰਪਰਕ ਅਧਿਕਾਰੀ (ਡੀਪੀਆਰਓ) ਪੂਜਾ ਸਿੰਘ ਦਾ ਵੀ ਤਬਾਦਲਾ ਕਰਕੇ ਪੰਚਕੂਲਾ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਸਿਰਸਾ ਦੇ ਡੀਪੀਆਰਓ ਸੁਰਿੰਦਰ ਹੁਣ ਨੂਹ ਦਾ ਕੰਮ ਦੇਖਣਗੇ। ਇਸ ਤੋਂ ਪਹਿਲਾਂ ਨੂਹ ਦੇ ਡੀਸੀ, ਐਸਪੀ ਅਤੇ ਡੀਐਸਪੀ ਵੀ ਬਦਲੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ
ਅੱਜ ਤੋਂ ਖੁੱਲ੍ਹਣਗੇ ਵਿੱਦਿਅਕ ਅਦਾਰੇ
ਡੀਸੀ ਖੜਗਟਾਣੇ ਨੇ ਨੂਹ ਵਿੱਚ ਧਾਰਾ 144 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਵਿੱਚ 11 ਅਗਸਤ ਤੋਂ ਵਿੱਦਿਅਕ ਅਦਾਰੇ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸ ਸੇਵਾਵਾਂ ਵੀ ਪੂਰੀ ਤਰ੍ਹਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਜਦੋਂ ਕਿ ਏਟੀਐਮ (ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ) ਖੁੱਲ੍ਹੇ ਰਹਿਣਗੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ