SCO Meeting: ਭਾਰਤ ਨੇ ਪਾਕਿਸਤਾਨ ਨੂੰ ਦਿਖਾਈ ਔਕਾਤ, ਜੈਸ਼ੰਕਰ ਨੇ ਬਿਲਾਵਲ ਨੂੰ ਦੂਰੋਂ ਹੀ ਕੀਤੀ ਨਮਸਤੇ, ਅੱਤਵਾਦ ‘ਤੇ ਸੁਣਾਈਆਂ ਖਰੀਆਂ-ਖਰੀਆਂ

Updated On: 

05 May 2023 13:46 PM

SCO Meeting In Goa: ਗੋਆ ਵਿੱਚ ਅੱਜ ਐਸਸੀਓ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਭ ਦੇ ਸਾਹਮਣੇ ਅੱਤਵਾਦ ਦਾ ਮੁੱਦਾ ਚੁੱਕਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਸਾਹਮਣੇ ਉਨ੍ਹਾਂ ਨੇ ਇਕ ਤੋਂ ਬਾਅਦ ਇਕ ਕਈ ਹਮਲੇ ਕੀਤੇ।

Follow Us On

ਸ਼ੰਘਾਈ ਸਹਿਯੋਗ ਸੰਗਠਨ (Shanghai Cooperation Organisation) ਦੇ ਵਿਦੇਸ਼ ਮੰਤਰੀਆਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਰੇ ਸਹਿਯੋਗੀ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਾ ਸਵਾਗਤ ਕੀਤਾ। ਅੱਜ ਦੀ ਮੀਟਿੰਗ ਵਿੱਚ ਜੁਲਾਈ ਵਿੱਚ ਹੋਣ ਵਾਲੀ ਮੀਟਿੰਗ ਦਾ ਏਜੰਡਾ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਸਮਝੌਤਿਆਂ ਨੂੰ ਵੀ ਅੱਜ ਅੰਤਿਮ ਰੂਪ ਦਿੱਤਾ ਜਾਵੇਗਾ। ਚਾਰ ਨਵੇਂ ਡਾਇਲਾਗ ਪਾਰਟਨਰ ਵੀ ਸ਼ਾਮਲ ਕੀਤੇ ਜਾਣਗੇ।

ਵਿਦੇਸ਼ ਮੰਤਰੀ ਨੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਅੱਤਵਾਦ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਅੱਤਵਾਦ ਪੂਰੀ ਤਰ੍ਹਾਂ ਖਤਮ ਹੋਣਾ ਚਾਹੀਦਾ ਹੈ। ਸਾਨੂੰ ਇਨ੍ਹਾਂ ਦੀ ਫੰਡਿੰਗ ਬੰਦ ਕਰਨੀ ਹੋਵੇਗੀ। ਐਸ ਜੈਸ਼ੰਕਰ (S. Jaishankar)ਨੇ ਕਿਹਾ ਕਿ ਉਸ ਸਮੇਂ ਜਦੋਂ ਪੂਰੀ ਦੁਨੀਆ ਕੋਰੋਨਾ ਤੋਂ ਚੀਕ ਰਹੀ ਸੀ। ਹਰ ਦੇਸ਼ ਵਿੱਚ ਮੌਤਾਂ ਹੋ ਰਹੀਆਂ ਸਨ। ਉਸ ਸਮੇਂ ਵੀ ਅੱਤਵਾਦੀ ਘਟਨਾਵਾਂ ਵਾਪਰ ਰਹੀਆਂ ਸਨ।

ਮੀਟਿੰਗ ਵਿੱਚ ਹਿੱਸਾ ਲੈ ਰਹੇ ਚੀਨ-ਪਾਕਿਸਤਾਨ

ਤਿੰਨ ਸਾਲ ਪਹਿਲਾਂ 2020 ਦੀ ਗਲਵਾਨ ਘਾਟੀ ਹਿੰਸਾ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਚੀਨ ਦਾ ਵਿਦੇਸ਼ ਮੰਤਰੀ ਭਾਰਤ ਦਾ ਦੌਰਾ ਕਰ ਰਿਹਾ ਹੈ। ਫਿਲਹਾਲ ਦੋਹਾਂ ਦੇਸ਼ਾਂ ਦੇ ਸਬੰਧ ਤਣਾਅਪੂਰਨ ਹਨ। ਹਾਲਾਂਕਿ, ਇੱਕ ਦਿਨ ਪਹਿਲਾਂ ਚੀਨ ਦੇ ਵਿਦੇਸ਼ ਮੰਤਰੀ ਚਿਨ ਕਾਂਗ ਨੇ ਕਿਹਾ ਕਿ ਭਾਰਤ ਅਤੇ ਚੀਨ ਦੋਵਾਂ ਨੂੰ ਨਵੇਂ ਤਰੀਕੇ ਲੱਭਣੇ ਚਾਹੀਦੇ ਹਨ। ਜਿਸ ਵਿੱਚ ਸਾਡੇ ਦੋਵਾਂ ਦਾ ਫਾਇਦਾ ਹੋਵੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬਿਲਾਵਲ ਭੁੱਟੋ ਦੇ ਸਾਹਮਣੇ ਅੱਤਵਾਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਟੈਰਰ ਫੰਡਿੰਗ ਨੂੰ ਰੋਕਣਾ ਹੋਵੇਗਾ। ਬੈਠਕ ‘ਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਗੋਆ ਪਹੁੰਚੇ ਹੋਏ ਹਨ।

ਜੈਸ਼ੰਕਰ ਬੋਲ ਰਹੇ ਸਨ, ਪਾਕਿਸਤਾਨ ਸੁਣ ਰਿਹਾ ਸੀ

ਅੱਤਵਾਦ ਦੇ ਸਭ ਤੋਂ ਵੱਡੇ ਪਾਲਕ ਦੇਸ਼ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ (Bilawal Bhutto) ਸਾਹਮਣੇ ਬੈਠੇ ਸਨ। ਐਸ ਜੈਸ਼ੰਕਰ ਨੇ ਪਹਿਲਾਂ ਸਾਰੇ ਵਿਦੇਸ਼ ਮੰਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਫਿਰ ਅੱਤਵਾਦ ‘ਤੇ ਖੂਬ ਸੁਣਾਇਆ। ਐੱਸ ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਨਾਲ ਲੜਨਾ ਸਭ ਤੋਂ ਵੱਡੀ ਤਰਜੀਹ ਹੈ। ਭਾਰਤ ਸਰਹੱਦ ‘ਤੇ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਮਿਲ ਕੇ ਅੱਤਵਾਦ ਨਾਲ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਅੱਤਵਾਦੀਆਂ ਦੀ ਫੰਡਿੰਗ ਨੂੰ ਲੈ ਕੇ ਵੀ ਦੇਸ਼ਾਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਹੋਣ ਵਾਲੀ ਫੰਡਿੰਗ ਤੁਰੰਤ ਬੰਦ ਕੀਤੀ ਜਾਣੀ ਚਾਹੀਦੀ ਹੈ।

ਅੰਗਰੇਜ਼ੀ ਭਾਸ਼ਾ ਲਈ ਮੰਗਿਆ ਸਮਰਥਨ

ਜੈਸ਼ੰਕਰ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ SCO ਦੇ ਸੁਧਾਰ ਅਤੇ ਆਧੁਨਿਕੀਕਰਨ ਦੇ ਮੁੱਦਿਆਂ ‘ਤੇ ਪਹਿਲਾਂ ਚਰਚਾ ਹੋ ਚੁੱਕੀ ਹੈ। ਜੈਸ਼ੰਕਰ ਨੇ ਅੰਗਰੇਜ਼ੀ ਨੂੰ ਤੀਜੀ ਅਧਿਕਾਰਕ ਭਾਸ਼ਾ ਬਣਾਉਣ ਲਈ ਐਸਸੀਓ ਮੈਂਬਰ ਦੇਸ਼ਾਂ ਤੋਂ ਸਮਰਥਨ ਮੰਗਿਆ। ਵਿਦੇਸ਼ ਮੰਤਰੀ ਨੇ ਕਿਹਾ ਕਿ ਇਹ ਭਾਰਤ ਦੀ ਲੰਬੇ ਸਮੇਂ ਤੋਂ ਮੰਗ ਰਹੀ ਹੈ। ਹੁਣ ਮੈਂ ਤੁਹਾਨੂੰ ਸਾਰਿਆਂ ਨੂੰ ਇਸ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਅੰਗਰੇਜ਼ੀ ਬੋਲਣ ਵਾਲੇ ਦੇਸ਼ਾਂ ਨਾਲ ਡੂੰਘੇ ਸਬੰਧ ਸਥਾਪਿਤ ਕੀਤੇ ਜਾ ਸਕਣ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ