AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੋਜੀਲਾ ਦਰੇ ‘ਤੇ ਕੁਦਰਤ ਦਾ ਕਹਿਰ, ਭਿਆਨਕ ਬਰਫ਼ੀਲੇ ਤੂਫ਼ਾਨ ‘ਚ 7 ਲੋਕਾਂ ਦੀ ਮੌਤ; ਕਈ ਵਾਹਨ ਦੱਬੇ

ਲਦਾਖ ਨੂੰ ਜੰਮੂ-ਕਸ਼ਮੀਰ ਨਾਲ ਜੋੜਨ ਵਾਲੇ ਰਣਨੀਤਕ ਤੌਰ 'ਤੇ ਅਹਿਮ ਜੋਜੀਲਾ ਦਰੇ 'ਤੇ ਸ਼ੁੱਕਰਵਾਰ ਨੂੰ ਇਕ ਬਹੁਤ ਵੱਡਾ ਬਰਫ਼ੀਲਾ ਤੂਫ਼ਾਨ (ਐਵਲੌਂਚ) ਆਉਣ ਕਾਰਨ ਭਾਰੀ ਤਬਾਹੀ ਹੋਈ ਹੈ। ਦੁਪਹਿਰ ਵੇਲੇ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 5 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।

ਜੋਜੀਲਾ ਦਰੇ 'ਤੇ ਕੁਦਰਤ ਦਾ ਕਹਿਰ, ਭਿਆਨਕ ਬਰਫ਼ੀਲੇ ਤੂਫ਼ਾਨ 'ਚ 7 ਲੋਕਾਂ ਦੀ ਮੌਤ; ਕਈ ਵਾਹਨ ਦੱਬੇ
ਜੋਜੀਲਾ ਦਰੇ ‘ਤੇ ਕੁਦਰਤ ਦਾ ਕਹਿਰ, ਬਰਫ਼ੀਲੇ ਤੂਫ਼ਾਨ ‘ਚ 7 ਮੌਤਾਂ, ਕਈ ਵਾਹਨ ਦੱਬੇ
tv9-punjabi
| Updated On: 27 Mar 2026 23:22 PM IST

ਲਦਾਖ ਨੂੰ ਜੰਮੂ-ਕਸ਼ਮੀਰ ਨਾਲ ਜੋੜਨ ਵਾਲੇ ਰਣਨੀਤਕ ਤੌਰ ‘ਤੇ ਅਹਿਮ ਜੋਜੀਲਾ ਦਰੇ ‘ਤੇ ਸ਼ੁੱਕਰਵਾਰ ਨੂੰ ਇਕ ਬਹੁਤ ਵੱਡਾ ਬਰਫ਼ੀਲਾ ਤੂਫ਼ਾਨ (ਐਵਲੌਂਚ) ਆਉਣ ਕਾਰਨ ਭਾਰੀ ਤਬਾਹੀ ਹੋਈ ਹੈ। ਦੁਪਹਿਰ ਵੇਲੇ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 5 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ। ਬਰਫ਼ ਦੀ ਮੋਟੀ ਪਰਤ ਦੇ ਹੇਠਾਂ ਕਈ ਵਾਹਨਾਂ ਦੇ ਦੱਬੇ ਹੋਣ ਅਤੇ ਉਨ੍ਹਾਂ ਵਿੱਚ ਲੋਕਾਂ ਦੇ ਫਸੇ ਹੋਣ ਦੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਸੀ ਅਤੇ ਮੌਸਮ ਬਹੁਤ ਖ਼ਰਾਬ ਸੀ।

ਵਾਹਨਾਂ ਨੂੰ ਲਪੇਟ ਵਿੱਚ ਲਿਆ

ਪ੍ਰਤੱਖਦਰਸ਼ੀਆਂ ਦੇ ਅਨੁਸਾਰ, ਇਹ ਬਰਫ਼ੀਲਾ ਤੂਫ਼ਾਨ ਇੰਨਾ ਭਿਆਨਕ ਸੀ ਕਿ ਇਸ ਨੇ ਕਈ ਯਾਤਰੀ ਅਤੇ ਮਾਲਵਾਹਕ ਵਾਹਨਾਂ ਨੂੰ ਅਚਾਨਕ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੇ ਗਏ ਤਾਂ ਜੋ ਬਰਫ਼ ਵਿੱਚ ਫਸੇ ਲੋਕਾਂ ਨੂੰ ਜਿੰਨੀ ਜਲਦੀ ਹੋ ਸਕੇ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।

ਫੌਜ ਅਤੇ NDRF ਦੀਆਂ ਟੀਮਾਂ ਤਾਇਨਾਤ

ਬਚਾਅ ਕਾਰਜਾਂ ਵਿੱਚ ਭਾਰਤੀ ਫੌਜ ਦੇ ਜਵਾਨ, ਸਥਾਨਕ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਟੀਮਾਂ ਜੁਟੀਆਂ ਹੋਈਆਂ ਹਨ। ਐਨਡੀਆਰਐਫ (NDRF) ਦੀ ਟੀਮ ਵੀ ਮੌਕੇ ‘ਤੇ ਪਹੁੰਚ ਚੁੱਕੀ ਹੈ। ਹਾਲਾਂਕਿ, ਜੋਜੀਲਾ ਦਰੇ ਦੀ ਬਹੁਤ ਜ਼ਿਆਦਾ ਉਚਾਈ, ਕੜਾਕੇ ਦੀ ਠੰਢ ਅਤੇ ਲਗਾਤਾਰ ਹੋ ਰਹੀ ਬਰਫ਼ਬਾਰੀ ਬਚਾਅ ਟੀਮਾਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਖ਼ਰਾਬ ਮੌਸਮ ਕਾਰਨ ਰਾਹਤ ਕਾਰਜਾਂ ਵਿੱਚ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ।

ਅਧਿਕਾਰੀਆਂ ਨੇ ਦਿੱਤੀ ਘਟਨਾ ਦੀ ਜਾਣਕਾਰੀ

ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਜੋਜੀਲਾ ਦੇ ‘ਜ਼ੀਰੋ ਪੁਆਇੰਟ’ ਨੇੜੇ ਇਹ ਹਾਦਸਾ ਵਾਪਰਿਆ। ਸ਼ਾਮ ਤੱਕ ਚੱਲੇ ਬਚਾਅ ਕਾਰਜ ਦੌਰਾਨ ਕੁੱਲ 12 ਲੋਕਾਂ ਨੂੰ ਬਰਫ਼ ਵਿੱਚੋਂ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ 7 ਦੀ ਮੌਤ ਹੋ ਚੁੱਕੀ ਸੀ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਕਾਰਗਿਲ ਅਤੇ ਲਦਾਖ ਦੇ ਰਹਿਣ ਵਾਲੇ ਵਜੋਂ ਹੋਈ ਹੈ। ਫਿਲਹਾਲ ਇਸ ਮਾਰਗ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ ਅਤੇ ਮਲਬਾ ਹਟਾਉਣ ਦਾ ਕੰਮ ਜਾਰੀ ਹੈ।

ਉਪ ਰਾਜਪਾਲ ਅਤੇ ਕੇਂਦਰੀ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਇਸ ਮੰਦਭਾਗੀ ਘਟਨਾ ‘ਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ‘X’ ‘ਤੇ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਰਗਿਲ ਦੇ ਡੀਸੀ ਅਤੇ ਐਸਐਸਪੀ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਾਰੀਆਂ ਸਰਕਾਰੀ ਏਜੰਸੀਆਂ ਅਤੇ ਬੀਆਰਓ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜੋਜੀਲਾ ਦਰੇ ‘ਤੇ ਵਾਹਨਾਂ ਦੇ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿੱਚ ਆਉਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...