ਭਲਕੇ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਲੈ ਕੇ SGPC ਦਾ ਬਿਆਨ

Updated On: 

21 Jan 2024 20:06 PM

SGPC statement on Ram Mandir: 22 ਜਨਵਰੀ ਨੂੰ ਅਯੁੱਧਿਆ ਵਿੱਚ ਨਵੇਂ ਬਣ ਰਹੇ ਰਾਮ ਮੰਦਰ ਨੂੰ ਲੈਕੇ ਜਿੱਥੇ ਸਮਾਗਮ ਹੋ ਰਹੇ ਹਨ ਤਾਂ ਉੱਥੇ ਹੀ ਇਹਨਾਂ ਸਮਾਗਮਾਂ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਹ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ ਹੈ।

ਭਲਕੇ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਲੈ ਕੇ SGPC ਦਾ ਬਿਆਨ

ਰਾਮ ਮੰਦਰ ਨੂੰ ਲੈਕੇ ਸ੍ਰੋਮਣੀ ਕਮੇਟੀ ਦਾ ਬਿਆਨ

Follow Us On

ਭਲਕੇ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਪਹਿਲਾ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਿਆਨ ਜਾਰੀ ਕੀਤਾ ਗਿਆ। ਇਹ ਬਿਆਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ ਹੈ।

ਇਸ ਬਿਆਨ ਵਿੱਚ ਸਿੰਘ ਸਾਹਿਬ ਅਤੇ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਰਾਮ ਜਨਮ ਭੂਮੀ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕੀਤਾ ਹੈ। ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਗੁਰਮਤਿ ਦੇ ਫ਼ਲਸਫ਼ੇ ਅਨੁਸਾਰ ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਪੈਰੋਕਾਰ ਬਣਦੇ ਹੋਏ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਇਸ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ੍ਰੋਮਣੀ ਕਮੇਟੀ ਇਹ ਕਾਮਨਾ ਕਰਦੀ ਹੈ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਬਿਆਨ

ਕੀ ਸਿੰਘ ਸਾਹਿਬ ਜਾਣਗੇ ਅਯੁੱਧਿਆ ?

ਇਸ ਬਿਆਨ ਤੋਂ ਬਾਅਦ ਵੀ ਇਹ ਸਵਾਲ ਜਿਉਂ ਦਾ ਤਿਉਂ ਬਰਕਰਾਰ ਹੈ ਕਿ ਭਲਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਸਿੰਘ ਸਾਹਿਬ ਸ਼ਾਮਿਲ ਹੋਣਗੇ। ਬੇਸ਼ੱਕ ਇਸ ਬਿਆਨ ਤੋਂ ਬਾਅਦ ਕਿਆਸਰਾਈਆਂ ਇਹ ਲਗਾਈਆਂ ਜਾਣਗੀਆਂ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਨੁਮਾਇੰਦਾ ਇਸ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਵੇਗਾ। ਪਰ ਇਸ ਸਾਂਝੇ ਬਿਆਨ ਵਿੱਚ ਇਸ ਬਾਰੇ ਕੋਈ ਵੀ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

ਪ੍ਰਾਣ ਪ੍ਰਤਿਸ਼ਠਾ ਮਿਲਿਆ ਸੀ ਸੱਦਾ

ਪਿਛਲੇ ਦਿਨੀਂ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਵੱਲੋਂ ਦੇਸ਼ ਭਰ ਵਿੱਚੋਂ ਸਾਧੂਆਂ ਸੰਤਾਂ ਨੂੰ ਸੱਦੇ ਪੱਤਰ ਭੇਜੇ ਗਏ ਸਨ ਉਹਨਾਂ ਵਿੱਚੋਂ ਹੀ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਇਹ ਚਰਚਾਵਾਂ ਤੇਜ਼ ਹੋ ਗਈਆਂ ਸਨ ਕਿ ਸਿੰਘ ਸਾਹਿਬ ਇਸ ਸਮਾਗਮ ਦਾ ਹਿੱਸਾ ਬਣਗੇ। ਪਰ ਹੁਣ ਇਸ ਸੱਦੇ ਲਈ ਸਿੰਘ ਸਾਹਿਬ ਵੱਲੋਂ ਟਰੱਸਟ ਦਾ ਧੰਨਵਾਦ ਕੀਤਾ ਗਿਆ ਹੈ।

ਅੰਮ੍ਰਿਤਸਰ ਵਿੱਚ ਲਗਾਇਆ ਜਾਵੇਗਾ ਭੰਡਾਰ

ਰਾਮ ਮੰਦਰ ਦੇ ਸਮਾਗਮ ਮੌਕੇ ਅੰਮ੍ਰਿਤਸਰ ਵਿੱਚ ਸਾਬਕਾ ਮੰਤਰੀ ਅਨਿਲ ਜੋਸ਼ੀ ਵੱਲੋਂ ਭੰਡਾਰਾ ਲਗਾਇਆ ਜਾਵੇਗਾ। ਇਸ ਭੰਡਾਰੇ ਦੀ ਸ਼ੁਰੂਆਤ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਇਸ ਭੰਡਾਰੇ ਵਿੱਚ ਅਕਾਲੀ ਵਰਕਰ ਵੀ ਸ਼ਾਮਿਲ ਹੋਣਗੇ।

Exit mobile version