ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਦੋਂ ਸੱਤਾ ਚਾਹੀਦੀ ਸੀ ਤਾਂ ਉਦੋਂ ਮੰਦਰ ਮੰਦਰ ਕਰਦੇ ਸੀ… ਮੋਹਨ ਭਾਗਵਤ ਦੇ ਬਿਆਨ ਤੇ ਭੜਕੇ ਸ਼ੰਕਰਾਚਾਰੀਆ

ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਹਿੰਦੂ ਸਮਾਜ ਉੱਤੇ ਬਹੁਤ ਅੱਤਿਆਚਾਰ ਹੋਏ ਹਨ ਅਤੇ ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਤਬਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਹਿੰਦੂ ਸਮਾਜ ਆਪਣੇ ਮੰਦਰਾਂ ਨੂੰ ਮੁੜ ਸੁਰਜੀਤ ਕਰਨਾ ਅਤੇ ਸੰਭਾਲਣਾ ਚਾਹੁੰਦਾ ਹੈ ਤਾਂ ਇਸ ਵਿੱਚ ਗਲਤ ਕੀ ਹੈ?

ਜਦੋਂ ਸੱਤਾ ਚਾਹੀਦੀ ਸੀ ਤਾਂ ਉਦੋਂ ਮੰਦਰ ਮੰਦਰ ਕਰਦੇ ਸੀ… ਮੋਹਨ ਭਾਗਵਤ ਦੇ ਬਿਆਨ ਤੇ ਭੜਕੇ ਸ਼ੰਕਰਾਚਾਰੀਆ
ਜਦੋਂ ਸੱਤਾ ਚਾਹੀਦੀ ਸੀ ਤਾਂ ਉਦੋਂ ਮੰਦਰ ਮੰਦਰ ਕਰਦੇ ਸੀ… ਮੋਹਨ ਭਾਗਵਤ ਦੇ ਬਿਆਨ ਤੇ ਭੜਕੇ ਸ਼ੰਕਰਾਚਾਰੀਆ
Follow Us
tv9-punjabi
| Published: 23 Dec 2024 06:47 AM

ਜੋਤੀਸ਼ਪੀਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਐਤਵਾਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ‘ਤੇ ਸਿਆਸੀ ਸਹੂਲਤ ਮੁਤਾਬਕ ਬਿਆਨ ਦੇਣ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਜਦੋਂ ਉਹ ਸੱਤਾ ਹਾਸਲ ਕਰਨਾ ਚਾਹੁੰਦੇ ਸਨ ਤਾਂ ਉਦੋਂ ਮੰਦਰ ਮੰਦਰ ਕਰਦੇ ਸਨ, ਹੁਣ ਸੱਤਾ ਮਿਲਣ ਤੋਂ ਬਾਅਦ ਉਹ ਮੰਦਰ ਨਾ ਲੱਭਣ ਦੀ ਸਲਾਹ ਦੇ ਰਹੇ ਹਨ।

ਸ਼ੰਕਰਾਚਾਰੀਆ ਨੇ ਮੋਹਨ ਭਾਗਵਤ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਹਰ ਜਗ੍ਹਾ ਮੰਦਰਾਂ ਨੂੰ ਲੱਭਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਭਾਗਵਤ ‘ਤੇ ਸਿਆਸੀ ਸਹੂਲਤ ਮੁਤਾਬਕ ਬਿਆਨ ਦੇਣ ਦਾ ਇਲਜ਼ਾਮ ਲਾਇਆ।

ਬਾਬਾ ਸਾਹਿਬ ‘ਤੇ ਬਿਆਨ ਦੀ ਆਲੋਚਨਾ

ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਸੰਸਦ ‘ਚ ਬਾਬਾ ਸਾਹੇਬ ਬੀਆਰ ਅੰਬੇਡਕਰ ‘ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਵੀ ਆਲੋਚਨਾ ਕੀਤੀ। ਸੰਸਦ ਕੰਪਲੈਕਸ ‘ਚ ਹੰਗਾਮੇ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਬਚਾਅ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਮੁੱਦੇ ਦਾ ਕਾਰਨ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਅੰਬੇਡਕਰ ‘ਤੇ ਦਿੱਤਾ ਗਿਆ ਬਿਆਨ ਹੈ।

ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦੀ ਨਿੰਦਾ

ਉਨ੍ਹਾਂ ਕਿਹਾ ਕਿ ਦੇਸ਼ ‘ਚ ਬਾਬਾ ਸਾਹੇਬ ਦੀ ਵਿਚਾਰਧਾਰਾ ‘ਤੇ ਚੱਲਣ ਵਾਲੇ ਲੋਕ ਜ਼ਿਆਦਾ ਹਨ, ਇਸ ਲਈ ਹਰ ਕੋਈ ਆਪਣੀ ਰਾਜਨੀਤੀ ਲਈ ਉਨ੍ਹਾਂ ਦੇ ਨਾਂ ਦੀ ਵਰਤੋਂ ਕਰ ਰਿਹਾ ਹੈ। ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਭਾਰਤ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਬੰਗਲਾਦੇਸ਼ੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣਾ ਚਾਹੀਦਾ ਹੈ।

ਹਿੰਦੂ ਸਮਾਜ ਦਾ ਗੌਰਵ ਸਥਾਪਤ ਕਰਨ ਦੀ ਮੰਗ

ਉਨ੍ਹਾਂ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦੇ ਮਾਮਲੇ ‘ਚ ਕੋਈ ਕਾਰਵਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਸ਼ੰਕਰਾਚਾਰੀਆ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਹਮਲਾਵਰਾਂ ਦੁਆਰਾ ਕਥਿਤ ਤੌਰ ‘ਤੇ ਢਾਹ ਦਿੱਤੇ ਗਏ ਮੰਦਰਾਂ ਦੀ ਸੂਚੀ ਬਣਾ ਕੇ ਪੁਰਾਤੱਤਵ ਸਰਵੇਖਣ ਕਰਵਾਇਆ ਜਾਵੇ ਅਤੇ ਹਿੰਦੂ ਸਮਾਜ ਦਾ ਮਾਣ ਮੁੜ ਸਥਾਪਿਤ ਕੀਤਾ ਜਾਵੇ। ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਹਿੰਦੂ ਸਮਾਜ ਉੱਤੇ ਬਹੁਤ ਅੱਤਿਆਚਾਰ ਹੋਏ ਹਨ ਅਤੇ ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਤਬਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਹਿੰਦੂ ਸਮਾਜ ਆਪਣੇ ਮੰਦਰਾਂ ਨੂੰ ਮੁੜ ਸੁਰਜੀਤ ਕਰਨਾ ਅਤੇ ਸੰਭਾਲਣਾ ਚਾਹੁੰਦਾ ਹੈ ਤਾਂ ਇਸ ਵਿੱਚ ਗਲਤ ਕੀ ਹੈ?

ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...