ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਦਿਹਾਂਤ, ਅੱਜ ਕੀਤਾ ਜਾਵੇਗਾ ਸੁਪੁਰਦ ਏ ਖਾਕ

ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਲਖਨਊ ਦੇ ਐਸਜੀਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਆਪਣੀ ਲਿਖਤ ਅਤੇ ਆਵਾਜ਼ ਨਾਲ ਪੂਰੀ ਦੁਨੀਆ ਨੂੰ ਕਾਇਲ ਕਰਨ ਵਾਲੇ ਮੁਨੱਵਰ ਸਾਡੇ ਵਿੱਚ ਨਹੀਂ ਰਹੇ। ਉਸ ਦੀ ਮੌਤ ਦੀ ਪੁਸ਼ਟੀ ਉਸ ਦੇ ਪੁੱਤਰ ਨੇ ਕੀਤੀ ਹੈ। ਉਹ ਲੰਬੇ ਸਮੇਂ ਤੋਂ ਕਈ ਬਿਮਾਰੀਆਂ ਤੋਂ ਪੀੜਤ ਸਨ।

ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਦਿਹਾਂਤ, ਅੱਜ ਕੀਤਾ ਜਾਵੇਗਾ ਸੁਪੁਰਦ ਏ ਖਾਕ
ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ ਦਿਹਾਂਤ
Follow Us
tv9-punjabi
| Published: 15 Jan 2024 07:18 AM

ਸਦੀ ਦੇ ਪ੍ਰਸਿੱਧ ਕਵੀ ਮੁਨੱਵਰ ਰਾਣਾ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਮੁਨੱਵਰ ਰਾਣਾ ਲੰਬੇ ਸਮੇਂ ਤੋਂ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਨੇ SGPGI, ਲਖਨਊ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨੇ ਕੀਤੀ ਹੈ। ਕਵੀ ਮੁਨੱਵਰ ਰਾਣਾ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਲਖਨਊ ਦੇ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (SGPGI) ‘ਚ ਭਰਤੀ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਉੁਨ੍ਹਾਂ ਦੀ ਮੌਤ ਹੋ ਗਈ। ਅੱਜ ਉਨ੍ਹਾਂ ਦੀ ਵਸੀਅਤ ਮੁਤਾਬਕ ਉਨ੍ਹਾਂ ਨੂੰ ਲਖਨਊ ਵਿੱਚ ਸੁਪੁਰਦ-ਏ-ਖਾਕ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਉਹ ਦੋ ਦਿਨ ਲਖਨਊ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਸਨ। ਮੁਨੱਵਰ ਰਾਣਾ ਲੰਬੇ ਸਮੇਂ ਤੋਂ ਕਿਡਨੀ ਫੇਲ ਹੋਣ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਹਫ਼ਤੇ ਵਿੱਚ ਤਿੰਨ ਵਾਰ ਡਾਇਲਸਿਸ ਕਰਵਾਇਆ ਜਾਂਦਾ ਸੀ। ਉਹ ਕਿਡਨੀ ਦੀ ਪੁਰਾਣੀ ਬਿਮਾਰੀ ਤੋਂ ਪੀੜਤ ਸਨ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਜਨਤਕ ਪ੍ਰੋਗਰਾਮਾਂ ਵਿਚ ਹਿੱਸਾ ਨਹੀਂ ਲੈ ਸਕਦੇ ਸਨ।

ਪ੍ਰਸਿੱਧ ਸ਼ਾਇਰਾਂ ਵਿੱਚ ਗਿਣਤੀ

ਹਾਲ ਹੀ ‘ਚ ਉਨ੍ਹਾਂ ਨੇ ਛਾਤੀ ‘ਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਨ੍ਹਾਂ ਨੂੰ ਡਾਕਟਰਾਂ ਕੋਲ ਲਿਜਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹ ਨਿਮੋਨੀਆ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਮੁੰਨਵਰ ਰਾਣਾ ਹਸਪਤਾਲ ‘ਚ ਆਕਸੀਜਨ ਸਪੋਰਟ ‘ਤੇ ਸਨ। ਮੁਨੱਵਰ ਰਾਣਾ ਦੇਸ਼ ਦੇ ਮੰਨੇ-ਪ੍ਰਮੰਨੇ ਕਵੀਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਵੀ ਮਿਲ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮਤੀ ਰਤਨ ਸਨਮਾਨ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਐਸਜੀਪੀਜੀਆਈ ‘ਚ ਸਨ ਦਾਖਲ

ਰਾਣਾ ਸਾਹਬ ਦਿਲ ਅਤੇ ਹੋਰ ਬੀਮਾਰੀਆਂ ਕਾਰਨ ਕਾਫੀ ਸਮੇਂ ਤੋਂ ਹਸਪਤਾਲ ‘ਚ ਦਾਖਲ ਸਨ। ਉਹ ਉਰਦੂ ਸ਼ਾਇਰੀ ਦੀ ਦੁਨੀਆਂ ਵਿੱਚ ਬਹੁਤ ਮਸ਼ਹੂਰ ਸੀ। ਉਨ੍ਹਾਂ ਨੂੰ 2014 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਵੀ ਮਿਲਿਆ। ਇਹ ਪੁਰਸਕਾਰ ਉਨ੍ਹਾਂ ਨੂੰ ਇੱਕ ਕਵਿਤਾ ਸ਼ਾਹਦਾਬਾ ਲਈ ਦਿੱਤਾ ਗਿਆ। ਇਸ ਤੋਂ ਇਲਾਵਾ ਮਾਂ ‘ਤੇ ਆਪਣੀ ਸ਼ਾਇਰੀ ਲਈ ਮੁਨੱਵਰ ਨੂੰ ਦੁਨੀਆ ਭਰ ‘ਚ ਪ੍ਰਸਿੱਧੀ ਮਿਲੀ। ਮੁਨੱਵਰ ਰਾਣਾ ਦਾ ਨਾਂ ਦੇਸ਼-ਵਿਦੇਸ਼ ਦੇ ਕਈ ਵੱਡੇ ਮੰਚਾਂ ‘ਤੇ ਕਾਫੀ ਸੀ। ਇੰਨਾ ਹੀ ਨਹੀਂ ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਵੀ ਉਨ੍ਹਾਂ ਦੀ ਆਵਾਜ਼ ਤੋਂ ਪ੍ਰਭਾਵਿਤ ਹੋਏ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...