AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਸੀਨਾ ਨੂੰ ਬੰਗਲਾਦੇਸ਼ ਭੇਜਣ ਦੀ ਤਿਆਰੀ ‘ਚ ਹੈ ਭਾਰਤ? ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਬੋਲੇ- ਕਾਨੂੰਨ ਆਪਣਾ ਕੰਮ ਕਰ ਰਿਹਾ, ਸਮਾਂ ਸੀਮਾ ਤੈਅ ਨਹੀਂ

ਸ਼ੇਖ ਹਸੀਨਾ ਦੇ ਹਵਾਲਗੀ ਮਾਮਲੇ ਤੇ ਭਾਰਤ ਨੇ ਕਿਹਾ ਕਿ ਅਜੇ ਕੋਈ ਤੈਅ ਸਮਾਂਸੀਮਾ ਨਹੀਂ ਹੈ। ਬੰਗਲਾਦੇਸ਼ ਦੀ ਬੇਨਤੀ ਦੀ ਕਾਨੂੰਨੀ ਜਾਂਚ ਜਾਰੀ ਹੈ ਤੇ ਫੈਸਲਾ ਤੈਅ ਪ੍ਰਕਿਰਿਆ ਦੇ ਤਹਿਤ ਹੋਵੇਗਾ।

ਹਸੀਨਾ ਨੂੰ ਬੰਗਲਾਦੇਸ਼ ਭੇਜਣ ਦੀ ਤਿਆਰੀ 'ਚ ਹੈ ਭਾਰਤ? ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਬੋਲੇ- ਕਾਨੂੰਨ ਆਪਣਾ ਕੰਮ ਕਰ ਰਿਹਾ, ਸਮਾਂ ਸੀਮਾ ਤੈਅ ਨਹੀਂ
ramandeep
| Published: 04 Oct 2026 09:15 AM IST
Share

ਭਾਰਤ ਨੇ ਕਿਹਾ ਹੈ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਤੇ ਅਜੇ ਕੋਈ ਤੈਅ ਸਮਾਂ ਨਹੀਂ ਹੈ। ਭਾਰਤ ਨੂੰ ਬੰਗਲਾਦੇਸ਼ ਤੋਂ ਹਸੀਨਾ ਨੂੰ ਵਾਪਸ ਭੇਜਣ ਲਈ ਰਸਮੀ ਬੇਨਤੀ ਮਿਲੀ ਹੈ। ਇਸ ਸਮੇਂ ਇਸ ਬੇਨਤੀ ਦੀ ਕਾਨੂੰਨੀ ਜਾਂਚ ਚੱਲ ਰਹੀ ਹੈ। ਭਾਰਤ ਦਾ ਕਹਿਣਾ ਹੈ ਕਿ ਫੈਸਲਾ ਤੈਅ ਕਾਨੂੰਨੀ ਤੇ ਕੂਟਨੀਤਿਕ ਪ੍ਰਕਿਰਿਆ ਦੇ ਤਹਿਤ ਹੀ ਹੋਵੇਗਾ। ਢਾਕਾ ‘ਚ ਹੋਏ ਬੇ ਆਫ਼ ਬੰਗਾਲ ਕਨਵਰਸੇਸ਼ਨ 2026 ‘ਚ ਭਾਰਤ ਦੇ ਬੰਗਲਾਦੇਸ਼ ‘ਚ ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਸੀਨਾ ਦੀ ਹਵਾਲਗੀ ਦੇ ਮਾਮਲੇ ‘ਚ ਭਾਰਤ ਅਜੇ ਕੋਈ ਨਿਸ਼ਚਿਤ ਸਮਾਂਸੀਮਾ ਨਹੀਂ ਦੱਸ ਸਕਦਾ। ਮਾਮਲਾ ਕਾਨੂੰਨੀ ਪ੍ਰਕਿਰਿਆ ‘ਚੋਂ ਲੰਘ ਰਿਹਾ ਹੈ।

ਸ਼ੇਖ ਹਸੀਨਾ ਅਗਸਤ 2024 ‘ਚ ਬੰਗਲਾਦੇਸ਼ ‘ਚ ਵਧੇ ਰਾਜਨੀਤਿਕ ਸੰਕਟ ਦੇ ਵਿਚਕਾਰ ਅਚਾਨਕ ਦੇਸ਼ ਛੱਡ ਕੇ ਭਾਰਤ ਆਈ ਸੀ। ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਉਸ ਸਮੇਂ ਹਾਲਾਤ ਤੇਜ਼ੀ ਨਾਲ ਵਿਗੜ ਰਹੇ ਸਨ। ਅਜਿਹੇ ‘ਚ ਮਨੁੱਖੀ ਤੇ ਸੁਰੱਖਿਆ ਕਾਰਨਾਂ ਨੂੰ ਦੇਖਦੇ ਹੋਏ ਭਾਰਤ ਕੋਲ ਹਸੀਨਾ ਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ਤੋਂ ਇਲਾਵਾ ਬਹੁਤ ਘੱਟ ਵਿਕਲਪ ਸਨ। ਭਾਰਤ ਦਾ ਕਹਿਣਾ ਹੈ ਕਿ ਉਸ ਸਮੇਂ ਹਸੀਨਾ ਨੂੰ ਭਾਰਤ ਆਉਣ ਦੀ ਇਜਾਜ਼ਤ ਦੇਣਾ ਸਰਹੱਦ ਪਾਰ ਵਧ ਰਹੇ ਸੰਕਟ ਦੇ ਵਿਚਕਾਰ ਸਥਿਰਤਾ ਬਣਾਈ ਰੱਖਣ ਲਈ ਜ਼ਰੂਰੀ ਸੀ। ਬੰਗਲਾਦੇਸ਼ ‘ਚ ਹੁਣ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਸਰਕਾਰ ਹੈ। ਇਸ ਸਰਕਾਰ ਨੇ ਹਸੀਨਾ ਨੂੰ ਵਾਪਸ ਬੰਗਲਾਦੇਸ਼ ਭੇਜਣ ਲਈ ਭਾਰਤ ਤੋਂ ਰਸਮੀ ਬੇਨਤੀ ਕੀਤੀ ਹੈ। ਬੰਗਲਾਦੇਸ਼ ‘ਚ ਹਸੀਨਾ ਦੇ ਖ਼ਿਲਾਫ਼ ਕਈ ਮਾਮਲਿਆਂ ‘ਚ ਕਾਰਵਾਈ ਚੱਲ ਰਹੀ ਹੈ।

2013 ਦੀ ਸੰਧੀ ਦੇ ਤਹਿਤ ਹੋਵੇਗਾ ਫੈਸਲਾ

ਭਾਰਤ ਤੇ ਬੰਗਲਾਦੇਸ਼ ਵਿਚਕਾਰ ਹਵਾਲਗੀ ਲਈ 2013 ‘ਚ ਸੰਧੀ ਹੋਈ ਸੀ। ਇਸ ‘ਚ 2016 ‘ਚ ਸੋਧ ਕੀਤੀ ਗਈ। ਇਸ ਸੰਧੀ ਦੇ ਤਹਿਤ ਦੋਸ਼ੀ ਲੋਕਾਂ ਨੂੰ ਇੱਕ-ਦੂਜੇ ਦੇ ਦੇਸ਼ ‘ਚ ਵਾਪਸ ਭੇਜਣ ਦਾ ਪ੍ਰਬੰਧ ਹੈ। ਹਾਲਾਂਕਿ, ਇਸ ‘ਚ ਰਾਜਨੀਤਿਕ ਅਪਰਾਧਾਂ ਤੇ ਕੁਝ ਘਰੇਲੂ ਨਿਆਂਇਕ ਮਾਮਲਿਆਂ ਨਾਲ ਜੁੜੇ ਅਪਵਾਦ ਵੀ ਹਨ। ਭਾਰਤ ‘ਚ ਹਸੀਨਾ ਦੀ ਹਵਾਲਗੀ ਦੀ ਬੇਨਤੀ ਦੀ ਕਾਨੂੰਨੀ ਜਾਂਚ ਚੱਲ ਰਹੀ ਹੈ। ਅਜਿਹੇ ‘ਚ ਸਰਕਾਰ ਸਿੱਧਾ ਰਾਜਨੀਤਿਕ ਫੈਸਲਾ ਨਹੀਂ ਲੈ ਸਕਦੀ। ਭਾਰਤੀ ਅਦਾਲਤਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੋਵੇਗੀ ਤੇ ਅੱਗੇ ਦਾ ਫੈਸਲਾ ਕਾਨੂੰਨੀ ਪ੍ਰਕਿਰਿਆ ਦੇ ਆਧਾਰ ਤੇ ਹੋਵੇਗਾ।

ਰਿਸ਼ਤਿਆਂ ਤੇ ਨਹੀਂ ਪਿਆ ਅਸਰ

ਹਸੀਨਾ ਦੀ ਹਵਾਲਗੀ ਦਾ ਮਾਮਲਾ ਚੱਲਣ ਦੇ ਬਾਵਜੂਦ ਭਾਰਤ ਤੇ ਬੰਗਲਾਦੇਸ਼ ਵਿਚਕਾਰ ਗੱਲਬਾਤ ਜਾਰੀ ਹੈ। ਦੋਵੇਂ ਦੇਸ਼ ਵਪਾਰ, ਊਰਜਾ ਗ੍ਰਿਡ ਕਨੈਕਟੀਵਿਟੀ ਤੇ ਸਰਹੱਦ ਪਾਰ ਬੁਨਿਆਦੀ ਢਾਂਚੇ ਵਰਗੇ ਮੁੱਦਿਆਂ ਤੇ ਕੰਮ ਕਰ ਰਹੇ ਹਨ। ਭਾਰਤ ਦਾ ਕਹਿਣਾ ਹੈ ਕਿ ਬੰਗਲਾਦੇਸ਼ ਦੀ ਅੰਦਰੂਨੀ ਰਾਜਨੀਤੀ ਜਾਂ ਦੂਜੇ ਦੇਸ਼ਾਂ ਨਾਲ ਉਸ ਦੇ ਰਿਸ਼ਤਿਆਂ ‘ਚ ਬਦਲਾਅ ਨਾਲ ਦੋਵੇਂ ਦੇਸ਼ਾਂ ਦੇ ਮੂਲ ਸੰਬੰਧ ਪ੍ਰਭਾਵਿਤ ਨਹੀਂ ਹੋਏ ਹਨ। ਹੁਣ ਭਾਰਤ ਨੂੰ ਹਵਾਲਗੀ ਸੰਧੀ, ਮਨੁੱਖੀ ਪਹਿਲੂਆਂ ਤੇ ਬੰਗਲਾਦੇਸ਼ ਨਾਲ ਲੰਬੇ ਸਮੇਂ ਦੇ ਰਣਨੀਤਕ ਰਿਸ਼ਤਿਆਂ ਵਿਚਕਾਰ ਸੰਤੁਲਨ ਬਣਾਉਣਾ ਹੋਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...