Shimla Sanjauli Masjid Case: ਸੰਜੌਲੀ 'ਚ ਲਾਠੀਚਾਰਜ ਤੋਂ ਬਾਅਦ ਹਿੰਸਕ ਹੋਇਆ ਪ੍ਰਦਰਸ਼ਨ, ਝੜਪ 'ਚ ਪੁਲਿਸ ਮੁਲਾਜ਼ਮ ਜ਼ਖਮੀ, ਇਲਾਕੇ 'ਚ ਤਣਾਅ | shimla-sanjauli-masjid-case-protest by hindu-organizations-himachal-pradesh-police-muslim-community more detail in punjabi Punjabi news - TV9 Punjabi

Shimla Sanjauli Masjid Case: ਸੰਜੌਲੀ ‘ਚ ਲਾਠੀਚਾਰਜ ਤੋਂ ਬਾਅਦ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ‘ਚ ਪੁਲਿਸ ਮੁਲਾਜ਼ਮ ਜ਼ਖਮੀ, ਇਲਾਕੇ ‘ਚ ਤਣਾਅ

Updated On: 

11 Sep 2024 17:04 PM

Shimla Sanjauli Masjid Case: ਸ਼ਿਮਲਾ ਵਿੱਚ ਸੰਜੌਲੀ ਮਸਜਿਦ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪੁਲਿਸ ਨੇ ਮਸਜਿਦ ਵੱਲ ਮਾਰਚ ਕਰ ਰਹੇ ਲੋਕਾਂ 'ਤੇ ਲਾਠੀਚਾਰਜ ਕੀਤਾ। ਇਸ ਨਾਲ ਲੋਕ ਗੁੱਸੇ ਵਿਚ ਆ ਗਏ। ਪੁਲਿਸ ਨਾਲ ਝੜਪ ਵੀ ਹੋਈ। ਇਸ 'ਚ ਇਕ ਪੁਲਸ ਕਰਮਚਾਰੀ ਜ਼ਖਮੀ ਹੋ ਗਿਆ ਹੈ। ਇਲਾਕੇ 'ਚ ਭਾਰੀ ਪੁਲਸ ਫੋਰਸ ਤਾਇਨਾਤ ਹੈ।

Shimla Sanjauli Masjid Case: ਸੰਜੌਲੀ ਚ ਲਾਠੀਚਾਰਜ ਤੋਂ ਬਾਅਦ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ, ਇਲਾਕੇ ਚ ਤਣਾਅ

ਸੰਜੌਲੀ 'ਚ ਲਾਠੀਚਾਰਜ ਤੋਂ ਬਾਅਦ ਹਿੰਸਕ ਹੋਇਆ ਪ੍ਰਦਰਸ਼ਨ

Follow Us On

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਹਿੰਦੂ ਸਮਾਜ ਦਾ ਦਾਅਵਾ ਹੈ ਕਿ ਨਾਜਾਇਜ਼ ਉਸਾਰੀ ਹੋਈ ਹੈ ਅਤੇ ਇਸ ਨੂੰ ਢਾਹਿਆ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ ਹੋਏ ਹਨ। ਲੋਕਾਂ ਨੂੰ ਮਸਜਿਦ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ, ਜਿਨ੍ਹਾਂ ਨੂੰ ਲੋਕਾਂ ਨੇ ਤੋੜ ਦਿੱਤਾ। ਪੁਲਿਸ ਨੇ ਭੀੜ ‘ਤੇ ਲਾਠੀਚਾਰਜ ਕੀਤਾ ਹੈ। ਇਸ ਤੋਂ ਗੁੱਸੇ ‘ਚ ਆਏ ਲੋਕਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ। ਇਸ ‘ਚ ਇਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਹੈ।

ਲਾਠੀਚਾਰਜ ਤੋਂ ਗੁੱਸੇ ‘ਚ ਆਏ ਪ੍ਰਦਰਸ਼ਨਕਾਰੀ ਪੁਲਿਸ ਖਿਲਾਫ ਵੀ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸੰਜੌਲੀ ਬਾਜ਼ਾਰ ਤੋਂ ਭਜਾ ਦਿੱਤਾ ਗਿਆ ਹੈ, ਨਾਲ ਹੀ ਸੰਜੌਲੀ ਚੌਕ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇੱਥੇ ਨਾਅਰੇਬਾਜ਼ੀ ਲਗਾਤਾਰ ਜਾਰੀ ਹੈ। ਸਬਜ਼ੀ ਮੰਡੀ ਢੱਲੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਜੈ ਸ਼੍ਰੀ ਰਾਮ ਅਤੇ ਹਿੰਦੂ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ।

ਲੋਕਾਂ ਨੇ ਤੋੜੇ ਢੱਲੀ ਟਨਲ ਨੇੜੇ ਲੱਗੇ ਬੈਰੀਕੇਡ

ਲੋਕਾਂ ਨੇ ਆਪਣਾ ਰੋਸ ਦਰਜ ਕਰਵਾਉਣ ਲਈ ਸੰਜੌਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਢੱਲੀ ਸੁਰੰਗ ਨੇੜੇ ਲਗਾਏ ਬੈਰੀਕੇਡ ਤੋੜ ਦਿੱਤੇ। ਹਿੰਦੂ ਸੰਗਠਨਾਂ ਦੇ ਸੱਦੇ ‘ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਮਸਜਿਦ ਨੇੜੇ ਲੱਗੇ ਦੂਜੇ ਬੈਰੀਕੇਡ ਨੂੰ ਵੀ ਤੋੜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ਦਾ ਪਿੱਛੇ ਕਰਨ ਲਈ ਲਾਠੀਚਾਰਜ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਉਨ੍ਹਾਂ ‘ਤੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ।

ਇਲਾਕੇ ‘ਚ ਭਾਰੀ ਪੁਲਿਸ ਬਲ ਤਾਇਨਾਤ

ਸੰਜੌਲੀ ਖੇਤਰ ‘ਚ ਮਸਜਿਦ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਸੰਜੌਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਧਾਰਾ 163 ਲਾਗੂ ਕਰ ਦਿੱਤੀ ਹੈ। ਸ਼ਿਮਲਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ। ਜਨਤਕ ਥਾਵਾਂ ‘ਤੇ ਜਨਤਕ ਰੈਲੀਆਂ, ਬਿਨਾਂ ਇਜਾਜ਼ਤ ਦੇ ਜਲੂਸ ਕੱਢਣ, ਵਿਰੋਧ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਨ ਦੀ ਮਨਾਹੀ ਹੈ। ਇਹ ਹੁਕਮ ਬੁੱਧਵਾਰ ਸਵੇਰੇ 7 ਵਜੇ ਤੋਂ ਰਾਤ 11.59 ਵਜੇ ਤੱਕ ਪੂਰੀ ਸੰਜੌਲੀ ਵਿੱਚ ਲਾਗੂ ਰਹੇਗਾ।

ਮੁੱਦੇ ਨੂੰ ਨਾ ਦਿੱਤਾ ਜਾਵੇ ਸਿਆਸੀ ਰੰਗ

ਹਿੰਦੂ ਸੰਗਠਨਾਂ ਨੇ ਸੂਬੇ ‘ਚ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਅਤੇ ਬਾਹਰੀ ਲੋਕਾਂ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਬੰਦ ਦਾ ਸੱਦਾ ਦਿੱਤਾ ਸੀ। ਇਸ ਤੋਂ ਪਹਿਲਾਂ ਬੀਤੇ ਵੀਰਵਾਰ ਨੂੰ ਚੌੜਾ ਮੈਦਾਨ ‘ਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਇਸ ਮੁੱਦੇ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਕਿਸੇ ਵੀ ਭਾਈਚਾਰੇ ਦੇ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ।

ਜਿੱਥੋਂ ਤੱਕ ਮਸਜਿਦ ਦਾ ਸਵਾਲ ਹੈ, ਮਾਮਲਾ ਅਦਾਲਤ ਵਿੱਚ ਹੈ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੇ ਭਾਈਚਾਰਿਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਜਿੱਥੋਂ ਤੱਕ ਮਸਜਿਦ ਦਾ ਸਵਾਲ ਹੈ, ਇਹ ਮਾਮਲਾ ਅਦਾਲਤ ਵਿੱਚ ਹੈ। ਕਾਨੂੰਨ ਆਪਣਾ ਕੰਮ ਕਰੇਗਾ। ਇਸ ਸਬੰਧੀ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਸੁਪਰਡੈਂਟ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

Exit mobile version