Sਸ਼ਿਮਲਾ 'ਚ ਭਾਰੀ ਹੰਗਾਮਾ, ਮਸਜਿਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ | shimla-sanjauli-mosque-protest controversy- dhara 163-imposed-hindu-organizations-protest dhalli himachal police detail in punjabi Punjabi news - TV9 Punjabi

Shimla Mosque: ਸ਼ਿਮਲਾ ‘ਚ ਭਾਰੀ ਹੰਗਾਮਾ, ਮਸਜਿਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ

Updated On: 

11 Sep 2024 13:01 PM

Shimla Mosque Hungama: ਸ਼ਿਮਲਾ ਦੇ ਸੰਜੌਲੀ 'ਚ ਮਸਜਿਦ ਨੂੰ ਲੈ ਕੇ ਵਿਵਾਦ ਜਾਰੀ ਹੈ, ਜਿਸ 'ਤੇ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੂਰਾ ਇਲਾਕਾ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ, ਇਸਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਪ੍ਰਸ਼ਾਸਨ ਦੇ ਪਸੀਨੇ ਛੁੱਟ ਰਹੇ ਹਨ ।

Shimla Mosque: ਸ਼ਿਮਲਾ ਚ ਭਾਰੀ ਹੰਗਾਮਾ, ਮਸਜਿਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ

ਸ਼ਿਮਲਾ 'ਚ ਮਸਜਿਦ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ

Follow Us On

ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਾਮਲੇ ‘ਚ ਪਿਛਲੀ ਸੁਣਵਾਈ ਤੋਂ ਬਾਅਦ 5 ਅਕਤੂਬਰ ਦੀ ਤਰੀਕ ਦਿੱਤੀ ਗਈ ਹੈ। ਸੰਜੌਲੀ ‘ਚ ਸ਼ਾਂਤੀ ਵਿਵਸਥਾ ਦੇ ਮੱਦੇਨਜ਼ਰ ਬੁੱਧਵਾਰ ਸਵੇਰੇ 7 ਵਜੇ ਤੋਂ ਪੂਰੇ ਇਲਾਕੇ ‘ਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਧਰ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਸੰਜੌਲੀ ਵਿੱਚ ਢਲੀ ਸੁਰੰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਬਾਹਰੋਂ ਆਉਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਢਲੀ ਸੁਰੰਗ ਤੇ ਲਾਏ ਬੈਰੀਕੇਡਿੰਗ ਨੂੰ ਤੋੜ ਦਿੱਤਾ ਹੈ। ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਲਈ ਉਸਨੂੰ ਕਰੜੀ ਮਸ਼ਕੱਤ ਕਰਨੀ ਪੈ ਰਹੀ ਹੈ। ਪੁਲਿਸ ਨੇ ਸੁਰੰਗ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਚੈਕਿੰਗ ਤੋਂ ਬਾਅਦ ਸਿਰਫ਼ ਆਮ ਲੋਕਾਂ ਨੂੰ ਪੈਦਲ ਹੀ ਜਾਣ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰ ਦਿੱਤਾ।

ਉੱਧਰ, ਅੱਜ ਸ਼ਿਮਲਾ ਸ਼ਹਿਰੀ ਦੇ ਵਿਧਾਇਕ ਹਰੀਸ਼ ਜਨਾਰਦਨ ਨੇ ਸਦਨ ਦੇ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਇਸ ਪੁਆਇੰਟ ਆਫ ਆਰਡਰ ਤਹਿਤ ਚਰਚਾ ਦੀ ਮੰਗ ਕੀਤੀ ਅਤੇ ਸਦਨ ‘ਚ ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਜੈਰਾਮ ਠਾਕੁਰ ਨੇ ਕਿਹਾ ਕਿ ਇਕ ਕਾਂਗਰਸੀ ਮੰਤਰੀ ਨੇ ਸਦਨ ਵਿਚ ਆਪਣੀਆਂ ਨਿੱਜੀ ਭਾਵਨਾਵਾਂ ਨੂੰ ਉਠਾਇਆ ਸੀ ਅਤੇ ਉਸ ਤੋਂ ਬਾਅਦ ਇਹ ਮਾਮਲਾ ਕਾਂਗਰਸ ਹਾਈਕਮਾਂਡ ਕੋਲ ਪਹੁੰਚਇਆ, ਹੁਣ ਉਹ ਮੰਤਰੀ ਨੂੰ ਹਟਾਉਣ ਦੀ ਗੱਲ ਕਰ ਰਹੇ ਹਨ, ਇਸ ‘ਤੇ ਮੁੱਖ ਮੰਤਰੀ ਵੀ ਕੋਰਾ ਜਵਾਬ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਭਲਕੇ ਸ਼ਿਮਲਾ ਵਿੱਚ ਹਿੰਦੂ ਭਾਈਚਾਰੇ ਦੇ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ, ਇਸ ਲਈ ਸਰਕਾਰ ਨੂੰ ਵੀ ਇਸ ਨੂੰ ਸ਼ਾਂਤਮਈ ਢੰਗ ਨਾਲ ਨਿਪਟਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਰੋਸ ਪ੍ਰਦਰਸ਼ਨ ਨੂੰ ਸ਼ਾਂਤਮਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਵੀ ਉਠਾਈ ਕਿ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਕਾਰਵਾਈ ਕੀਤੀ ਜਾਵੇ।

ਕੀ ਕਿਹਾ ਮੰਤਰੀ ਵਿਕਰਮਾਦਿਤਿਆ ਸਿੰਘ ਨੇ?

ਸੰਜੌਲੀ ਇਲਾਕੇ ‘ਚ ਮਸਜਿਦ ਦੇ ਕਥਿਤ ਗੈਰ-ਕਾਨੂੰਨੀ ਨਿਰਮਾਣ ਦੇ ਵਿਰੋਧ ‘ਚ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ, ‘ਸਥਿਤੀ ਬਿਲਕੁਲ ਸਾਫ ਹੈ। ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ ਅਤੇ ਸਰਕਾਰ ਨੇ ਵੀ ਇਹ ਕਿਹਾ ਹੈ, ਪਰ ਅਜਿਹੀ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ ਜਿਸ ਨਾਲ ਇਥੋਂ ਦੀ ਸ਼ਾਂਤਮਈ ਸਥਿਤੀ ਪ੍ਰਭਾਵਿਤ ਹੋਵੇ। ਇਸ ਲਈ ਪੁਲਿਸ ਨੇ ਇਹਤਿਆਤੀ ਕਦਮ ਚੁੱਕੇ ਹਨ। ਉੱਥੇ ਧਾਰਾ 163 ਲਾਗੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਤਾਂ ਜੋ ਅਜਿਹੀ ਕੋਈ ਸਥਿਤੀ ਪੈਦਾ ਨਾ ਹੋਵੇ ਜਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ‘ਤੇ ਸਵਾਲ ਖੜ੍ਹੇ ਹੋਣ।

ਜਿੱਥੋਂ ਤੱਕ ਉਸ ਗੈਰ-ਕਾਨੂੰਨੀ ਢਾਂਚੇ ਦੀ ਉਸਾਰੀ ਦਾ ਸਵਾਲ ਹੈ, ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਜਿਸ ਦੀ ਸੁਣਵਾਈ ਤੋਂ ਬਾਅਦ ਸਰਕਾਰ ਕੋਈ ਫੈਸਲਾ ਲਵੇਗੀ। ਅਸੀਂ ਸਪੱਸ਼ਟ ਕਿਹਾ ਹੈ ਕਿ ਜੇਕਰ ਇਹ ਗੈਰ-ਕਾਨੂੰਨੀ ਪਾਇਆ ਗਿਆ ਤਾਂ ਜ਼ਰੂਰ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਨੂੰ ਢਾਹ ਦਿੱਤਾ ਜਾਵੇਗਾ, ਪਰ ਇਹ ਅਜਿਹਾ ਕਦਮ ਹੈ ਜੋ ਨਗਰ ਨਿਗਮ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਚੁੱਕਿਆ ਜਾਵੇਗਾ, ਇਸ ਤੋਂ ਪਹਿਲਾਂ ਕਾਰਵਾਈ ਕਰਨਾ ਠੀਕ ਨਹੀਂ ਹੋਵੇਗਾ।

ਇਸ ਤੋਂ ਪਹਿਲਾਂ ਹਿੰਦੂ ਸੰਗਠਨਾਂ ਨੇ ਵੱਡੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਵਿਰੋਧ ਪ੍ਰਦਰਸ਼ਨ ਬਾਰੇ ਸ਼ਿਮਲਾ ਦੇ ਐਸਪੀ ਨੇ ਕਿਹਾ, ‘ਅਸੀਂ ਬੀਐਨਐਸ 163 ਦੇ ਤਹਿਤ ਪ੍ਰਕਿਰਿਆਵਾਂ ਨੂੰ ਲਾਗੂ ਕੀਤਾ ਹੈ। ਸਭ ਕੁਝ ਆਮ ਵਾਂਗ ਹੈ ਅਤੇ ਲੋਕ ਆਪਣੇ ਸਕੂਲਾਂ ਅਤੇ ਦਫਤਰਾਂ ਨੂੰ ਜਾ ਰਹੇ ਹਨ। ਇਹਤਿਆਤ ਵਜੋਂ ਪੁਲਿਸ ਤਾਇਨਾਤ ਕੀਤੀ ਗਈ ਹੈ। ਅਸੀਂ ਡਰੋਨ ਨਾਲ ਵੀ ਨਿਗਰਾਨੀ ਕਰ ਰਹੇ ਹਾਂ। ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਅਸੀਂ ਅਜਿਹੇ ਲੋਕਾਂ ਖਿਲਾਫ ਸਬੂਤ ਇਕੱਠੇ ਕਰਾਂਗੇ। ਹਿਮਾਚਲ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ। ਇਸ ਲਈ ਜੇਕਰ ਲੋਕ ਇਕੱਠੇ ਹੁੰਦੇ ਵੀ ਹਨ ਤਾਂ ਇਹ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ।

ਜਲਦੀ ਆਵੇਗਾ ਫੈਸਲਾ

ਰਾਜ ਸਰਕਾਰ ਦੇ ਮੰਤਰੀ ਅਨਿਰੁਧ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਕੰਮ ਕਾਨੂੰਨ ਦੇ ਦਾਇਰੇ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਵਿਸ਼ੇਸ਼ ਇਮਾਰਤ ਨਾਲ ਸਬੰਧਤ ਨਹੀਂ ਹੈ। ਪੂਰੇ ਸੂਬੇ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੰਜੌਲੀ ਮਸਜਿਦ ਦਾ ਮੁੱਦਾ ਸੰਵੇਦਨਸ਼ੀਲ ਹੈ। ਫਿਲਹਾਲ ਇਹ ਮਾਮਲਾ ਨਗਰ ਨਿਗਮ ਦੀ ਅਦਾਲਤ ਵਿੱਚ ਚੱਲ ਰਿਹਾ ਹੈ ਅਤੇ ਦੋਵਾਂ ਧਿਰਾਂ ਨੇ ਜਵਾਬ ਦੇ ਦਿੱਤਾ ਹੈ ਅਤੇ ਜਲਦੀ ਹੀ ਇਸ ਸਬੰਧੀ ਫੈਸਲਾ ਆ ਜਾਵੇਗਾ।

ਸਟ੍ਰੀਟ ਵੈਂਡਰ ਪਾਲਿਸੀ

ਅਨਿਰੁਧ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਸਟ੍ਰੀਟ ਵੈਂਡਰ ਦੇ ਮੁੱਦੇ ਤੋਂ ਸ਼ੁਰੂ ਹੋਇਆ ਸੀ। ਇਸ ਸਬੰਧੀ ਕਈ ਜਥੇਬੰਦੀਆਂ ਦੇ ਕੌਂਸਲਰਾਂ ਅਤੇ ਲੋਕਾਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਸੂਬੇ ਵਿੱਚ ਸਟਰੀਟ ਵੈਂਡਰ ਪਾਲਿਸੀ ਵਿੱਚ ਸੋਧ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪੂਰੇ ਮਾਮਲੇ ‘ਤੇ ਗੰਭੀਰ ਹੈ। ਬਾਹਰੋਂ ਆਉਣ ਵਾਲਾ ਵਿਅਕਤੀ ਹੋਵੇ ਜਾਂ ਰਾਜ ਵਿੱਚ ਕਿਸੇ ਵੀ ਘਰੇਲੂ ਦੁਕਾਨ ਵਿੱਚ ਕੰਮ ਕਰਦਾ ਹੋਵੇ, ਤਸਦੀਕ ਜ਼ਰੂਰੀ ਹੈ। ਇਸ ਸਬੰਧੀ ਇਕ ਸਬ-ਕਮੇਟੀ ਵੀ ਬਣਾਈ ਗਈ ਹੈ। ਅਨਿਰੁਧ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸੂਬੇ ਵਿੱਚ ਸਾਰੇ ਕੰਮ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੋਣੇ ਚਾਹੀਦੇ ਹਨ।

Exit mobile version