Atique Ashraf Shot Dead: ਮੈਡੀਕਲ ਚੈੱਕਅਪ ਲਈ ਲਿਜਾਂਦੇ ਸਮੇਂ ਅਤੀਕ ਅਤੇ ਅਸ਼ਰਫ ਨੂੰ ਮਾਰੀ ਗਈ ਗੋਲੀ, ਦੋਵਾਂ ਦੀ ਮੌਤ, 3 ਗ੍ਰਿਫਤਾਰ
ਉਮੇਸ਼ ਹੱਤਿਆ ਕਾਂਡ ਦੇ ਦੋਸ਼ੀ ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪ੍ਰਯਾਗਰਾਜ: ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਮਾਫੀਆ ਅਤੀਕ ਅਹਿਮਦ (Atiq Ahmed) ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਨੂੰ ਮੈਡੀਕਲ ਲਈ ਲਿਆਂਦਾ ਗਿਆ। ਇਹ ਕਤਲ ਪ੍ਰਯਾਗਰਾਜ ਮੈਡੀਕਲ ਕਾਲਜ ਨੇੜੇ ਹੋਇਆ। ਦੋਵਾਂ ਦੇ ਹੱਥਾਂ ਵਿੱਚ ਹੱਥਕੜੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਅਸ਼ਰਫ ਦੇ ਸਿਰ ‘ਤੇ ਗੋਲੀ ਲੱਗੀ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਪੁਲਿਸ ਦੀਆਂ ਗੱਡੀਆਂ ‘ਤੇ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਅਤੀਕ ਅਤੇ ਅਸ਼ਰਫ ਅਹਿਮਦ ਦੀ ਮੌਤ ਹੋ ਗਈ। ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓUttar Pradesh | Mafia-turned-politician Atiq Ahmed and his brother Ashraf Ahmed shot dead while being taken for medical in Prayagraj. pic.twitter.com/8SONlCZIm0
— ANI (@ANI) April 15, 2023ਇਹ ਵੀ ਪੜ੍ਹੋ


