ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ, ਦਿੱਲੀ ਪੁਲਿਸ ਦੀ ਟੀਮ ਅਜ਼ਰਬਾਈਜਾਨ ਲਈ ਰਵਾਨਾ
ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਨੂੰ ਭਾਰਤ ਲਿਆਂਦਾ ਜਾਵੇਗਾ। ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਰਵਾਨਾ ਹੋ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਨੂੰ ਭਾਰਤ ਲਿਆਂਦਾ ਜਾਵੇਗਾ। ਇਸ ਦੇ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਗਈ ਹੈ। ਸਚਿਨ ਗੈਂਗਸਟਰ ਲਾਰੈਂਸ (Gangaster Lawrance) ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਦਰਜ ਹੈ।