ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ, ਦਿੱਲੀ ਪੁਲਿਸ ਦੀ ਟੀਮ ਅਜ਼ਰਬਾਈਜਾਨ ਲਈ ਰਵਾਨਾ

Updated On: 

31 Jul 2023 11:46 AM

ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਨੂੰ ਭਾਰਤ ਲਿਆਂਦਾ ਜਾਵੇਗਾ। ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਰਵਾਨਾ ਹੋ ਗਈ ਹੈ।

ਮੂਸੇਵਾਲਾ ਕਤਲ ਕਾਂਡ ਚ ਸ਼ਾਮਲ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ, ਦਿੱਲੀ ਪੁਲਿਸ ਦੀ ਟੀਮ ਅਜ਼ਰਬਾਈਜਾਨ ਲਈ ਰਵਾਨਾ
Follow Us On

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਨੂੰ ਭਾਰਤ ਲਿਆਂਦਾ ਜਾਵੇਗਾ। ਇਸ ਦੇ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਗਈ ਹੈ। ਸਚਿਨ ਗੈਂਗਸਟਰ ਲਾਰੈਂਸ (Gangaster Lawrance) ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਦਰਜ ਹੈ।

ਅਗਲੇ 2 ਦਿਨਾਂ ‘ਚ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇਗਾ

ਅਗਲੇ 2 ਦਿਨਾਂ ‘ਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਜਾਵੇਗਾ। ਸਚਿਨ ਨੇ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਮੰਗੀ ਸੀ। ਦੱਸ ਦਈਏ ਕਿ ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਕਾਲ ਦੀ ਰਿਕਾਰਡਿੰਗ ਵੀ ਸਾਹਮਣੇ ਆਈ ਸੀ। ਸਚਿਨ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ (Arrest) ਕੀਤਾ ਹੈ।

ਸਚਿਨ ਨੇ 3 ਲੋਕਾਂ ਨਾਲ ਰਚੀ ਸਾਜ਼ਿਸ਼

ਦਿੱਲੀ ਪੁਲਿਸ ਮੁਤਾਬਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ ‘ਚ ਗੈਂਗ ਚਲਾਉਣ ਵਾਲੇ ਗੋਲਡੀ ਬਰਾੜ, ਤਿਹਾੜ ਜੇਲ੍ਹ ‘ਚ ਬੰਦ ਕਾਲਾ ਜਥੇਦਾਰੀ ਅਤੇ ਲਾਰੈਂਸ ਬਿਸ਼ਨੋਈ ਨਾਲ ਗੱਲਬਾਤ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਬਹੁਤਾ ਸ਼ੱਕ ਨਾ ਹੋਵੇ ਹੈ, ਇਸ ਲਈ ਸਚਿਨ ਫੋਨ ‘ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ ‘ਡਾਕਟਰ’ ਕਹਿ ਕੇ ਬੁਲਾਉਂਦੇ ਸਨ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਠੇੜੀ ਨੂੰ ਅਲਫਾ ਕਹਿ ਕੇ ਬੁਲਾਉਂਦੇ ਸਨ। ਉਹ ਆਪਣੇ ਗੁਰਗੀਆਂ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ