AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu Moosewala: ਸਿੱਧੂ ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Sidhu Moosewala Murder accused Got Bail: ਆਪਣੇ ਗੀਤਾਂ ਨਾਲ ਦੁਨੀਆ ਭਰ 'ਚ ਧੂਮ ਮਚਾਉਣ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਆਉਂਦੀ 29 ਮਈ ਨੂੰ 4 ਸਾਲ ਹੋ ਜਾਣਗੇ। ਪਰ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ। ਮੂਸੇਵਾਲਾ ਨੂੰ ਭਾਵੇਂ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ ਪਰ ਉਹ ਅੱਜ ਵੀ ਆਪਣੇ ਫੈਨਸ ਦੇ ਦਿਲਾਂ ਵਿੱਚ ਜ਼ਿੰਦਾ ਹਨ।

Sidhu Moosewala: ਸਿੱਧੂ ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਜ਼ਮਾਨਤ
piyush-pandey
| Updated On: 12 Mar 2026 14:41 PM IST
Share

ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਬੈਂਚ ਵਿੱਚ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਸ਼ਾਮਲ ਸਨ।ਪਟੀਸ਼ਨਕਰਤਾਵਾਂ ਦੇ ਵਕੀਲਾਂ ਨੇ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਹਿਰਾਸਤ ਵਿੱਚ ਹਨ ਅਤੇ ਇਹ ਮੁਕੱਦਮਾ ਬਹੁਤ ਹੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ।

ਪਵਨ ਬਿਸ਼ਨੋਈ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਨਹੀਂ ਹੈ। ਇਹ ਮਹਿਜ ਇੱਤਫਾਕ ਹੀ ਹੈ ਕਿ ਉਸਦਾ ਸਰਨੇਮ ਵੀ ਬਿਸ਼ਨੋਈ ਹੈ। ਉੱਧਰ, ਜਗਤਾਰ ਸਿੰਘ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ, ਉਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਮੂਸੇਵਾਲਾ ਦੇ ਘਰ ਨੇੜੇ ਲੱਗੇ ਗਏ ਸੀਸੀਟੀਵੀ ਕੈਮਰੇ ਉਨ੍ਹਾਂ ਦੇ ਆਪਣੇ ਘਰ ਦੀ ਸੁਰੱਖਿਆ ਲਈ ਸਨ, ਨਾ ਕਿ ਰੇਕੀ ਲਈ। ਜਜਾਂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਵਾਂ ਮੁਲਜਮਾਂ ਨੂੰ ਜ਼ਮਾਨਤ ਦੇ ਦਿੱਤੀ।

ਮੋਗਾ ਦੇ ਐਸਐਸਪੀ ਨੇ ਕੇਸ ਵਿੱਚ ਫਸਾਇਆ- ਪਵਨ ਬਿਸ਼ਨੋਈ

ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ। ਜਦਕਿ ਜਗਤਾਰ ਸਿੰਘ ਤੇ ਆਰੋਪ ਹੈ ਕਿ ਉਸਨੇ ਮੂਸੇਵਾਲੇ ਦੇ ਘਰ ਦੀ ਰੇਕੀ ਕਰਕੇ ਕਤਲ ਦੇ ਮੁਲਜਮਾਂ ਦੀ ਮਦਦ ਕੀਤੀ ਸੀ। ਹਾਲਾਂਕਿ, ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਹੈ। ਪਵਨ ਬਿਸ਼ਨੋਈ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ। ਸਗੋਂ ਮੋਗਾ ਦੇ ਐਸਐਸਪੀ ਨੇ ਉਸਨੂੰ ਇਸ ਕੇਸ ਵਿੱਚ ਫਸਾਇਆ ਸੀ।

ਸੈਸ਼ਨ ਅਤੇ ਹਾਈਕੋਰਟ ਤੋਂ ਖਾਰਿਜ ਹੋ ਗਈਆਂ ਸਨ ਪਟੀਸ਼ਨਾਂ

ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਚਸ਼ਮਦੀਦਾਂ ਦੀਆਂ ਗਵਾਹੀਆਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕਿਸੇ ਵੀ ਮੁਲਜ਼ਮ ਨੂੰ ਜਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ। ਜਿਕਰੋਯਗ ਹੈ ਕਿ ਮੁਸੇਵਾਲਾ ਕਤਲ ਕੇਸ ਵਿੱਚ ਮੁਲਜਮ ਪ੍ਰਭਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਨਸੀਬ ਦੀਨ, ਰਾਜਿੰਦਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਸਿੰਘ ਜੇਲ੍ਹ ਵਿੱਚ ਬੰਦ ਹਨ।

ਲਾਰੈਂਸ ਬਿਸ਼ਨੋਈ ਗੈਂਗ ਨੇ ਕਰਵਾਇਆ ਸੀ ਕਤਲ

ਦੱਸ ਦੇਈਏ ਕੇ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜ ਉਦੋਂ ਉਨ੍ਹਾਂ ਦੀ ਥਾਰ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ ‘ਤੇ ਗੈਂਗਸਟਰ ਉਸਦੇ ਗੈਂਗ ਦੇ ਮੈਂਬਰਾਂ ਨੇ ਕੀਤਾ ਸੀ; ਉਸ ‘ਤੇ ਕਈ ਸ਼ੂਟਰਾਂ ਨੇ ਘਾਤ ਲਗਾ ਕੇ ਹਮਲਾ ਕੀਤਾ ਅਤੇ ਅੰਨ੍ਵੇਵਾਹ ਗੋਲੀਆਂ ਚਲਾ ਕੇ ਕਲਤ ਕਰ ਦਿੱਤਾ ਸੀ। ਗੈਂਗਸਟਕ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਾਣਕਾਰੀ ਸਾਹਮਣੇ ਆਈ ਸੀ ਕਿ ਮੂਸੇਵਾਲੇ ਦਾ ਕਤਲ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਝਗੜੇ ਦੀ ਵਜ੍ਹਾ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫ਼ਤਾਰੀਆਂ ਹੋਈਆਂ ਅਤੇ ਮਾਮਲੇ ਦੀ ਅਜੇ ਵੀ ਜਾਂਚ ਚੱਲ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...