London ‘ਚ ਤਿਰੰਗੇ ਦਾ ਅਪਮਾਨ, Delhi ‘ਚ ਰੋਸ ਪ੍ਰਦਰਸ਼ਨ, UK ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਿੱਖ
Amritpal Singh ਦਾ ਸਮਰਥਨ ਕਰਦੇ ਹੋਏ Khalistani ਸਮਰਥਕਾਂ ਨੇ Longon ਸਥਿਤ ਭਾਰਤੀ ਹਾਈ ਕਮਿਸ਼ਨ 'ਚ ਹੰਗਾਮਾ ਕਰਦੇ ਹੋਏ ਭਾਰਤੀ ਝੰਡੇ ਨੂੰ ਹੇਠਾਂ ਉਤਾਰ ਦਿੱਤਾ। ਇਸ ਦੇ ਵਿਰੋਧ ਵਿੱਚ ਸਿੱਖ ਭਾਈਚਾਰੇ ਦੇ ਲੋਕ ਝੰਡੇ ਲੈ ਕੇ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਭਾਰਤੀ ਝੰਡੇ (Indian Flag) ਦੇ ਅਪਮਾਨ ਦਾ ਮਾਮਲਾ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਿੱਖ ਭਾਈਚਾਰੇ ਦੇ ਕੁਝ ਵਰਗ ਹੁਣ ਇਸ ਘਟਨਾ ਦੇ ਖਿਲਾਫ ਦਿੱਲੀ ਸਥਿਤ ਯੂਕੇ ਹਾਈ ਕਮਿਸ਼ਨ (UK High Commission) ਦੇ ਬਾਹਰ ਪਹੁੰਚੇ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਘਟਨਾ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਇੱਕ ਪਾਸੇ ਜਿੱਥੇ ਭਾਰਤ ਸਰਕਾਰ ਨੇ ਦਿੱਲੀ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ (British High Commission) ਨੂੰ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਸਿੱਖ ਭਾਈਚਾਰੇ ਦੇ ਲੋਕ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ।
Sikhs at British Highcommision Delhi pic.twitter.com/YevLutaftP
— Tajinder Pal Singh Bagga (@TajinderBagga) March 20, 2023
ਇਹ ਇੱਕ ਯੋਜਨਾਬੱਧ ਪ੍ਰਦਰਸ਼ਨ ਸੀ। ਇਸ ਕਾਰਨ ਹਾਈ ਕਮਿਸ਼ਨ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ। ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਲੋਕ ਝੰਡੇ ਲੈ ਕੇ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਨ। ਉਨ੍ਹਾਂ ਲੰਡਨ ‘ਚ ਵਾਪਰੀ ਘਟਨਾ ‘ਤੇ ਵੀ ਨਾਰਾਜ਼ਗੀ ਪ੍ਰਗਟਾਈ।
ਇਹ ਵੀ ਪੜ੍ਹੋ
#WATCH | Delhi: Sikh community holds protest outside British High Commission over the incident where Khalistani elements attempted to pull down the Indian Flag outside High Commission of India in London pic.twitter.com/B8sFKlF91O
— ANI (@ANI) March 20, 2023
ਮਨਜਿੰਦਰ ਸਿੰਘ ਸਿਰਸਾ ਨੇ ਵੀ ਕੀਤੀ ਲੰਡਨ ਦੀ ਘਟਨਾ ਦੀ ਨਿਖੇਦੀ
ਇਸ ਤੋਂ ਪਹਿਲਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਲੰਡਨ ‘ਚ ਭਾਰਤੀ ਤਿਰੰਗੇ ਦੇ ਅਪਮਾਨ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦੀ ਸਖ਼ਤ ਆਲੋਚਨਾ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਇਹ ਸਿਰਫ਼ ਸਿੱਖ ਕੌਮ ਨੂੰ ਦੁਨੀਆਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਅਪੀਲ ਕੀਤੀ ਸੀ ਕਿ ਇਸ ਘਟਨਾ ਵਿਰੁੱਧ ਸਾਰਿਆਂ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ।