London ‘ਚ ਤਿਰੰਗੇ ਦਾ ਅਪਮਾਨ, Delhi ‘ਚ ਰੋਸ ਪ੍ਰਦਰਸ਼ਨ, UK ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਿੱਖ

Published: 

20 Mar 2023 18:52 PM

Amritpal Singh ਦਾ ਸਮਰਥਨ ਕਰਦੇ ਹੋਏ Khalistani ਸਮਰਥਕਾਂ ਨੇ Longon ਸਥਿਤ ਭਾਰਤੀ ਹਾਈ ਕਮਿਸ਼ਨ 'ਚ ਹੰਗਾਮਾ ਕਰਦੇ ਹੋਏ ਭਾਰਤੀ ਝੰਡੇ ਨੂੰ ਹੇਠਾਂ ਉਤਾਰ ਦਿੱਤਾ। ਇਸ ਦੇ ਵਿਰੋਧ ਵਿੱਚ ਸਿੱਖ ਭਾਈਚਾਰੇ ਦੇ ਲੋਕ ਝੰਡੇ ਲੈ ਕੇ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

London ਚ ਤਿਰੰਗੇ ਦਾ ਅਪਮਾਨ, Delhi ਚ ਰੋਸ ਪ੍ਰਦਰਸ਼ਨ, UK ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਿੱਖ

London 'ਚ ਤਿਰੰਗੇ ਦਾ ਅਪਮਾਨ, Delhi 'ਚ ਰੋਸ ਪ੍ਰਦਰਸ਼ਨ, UK ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਿੱਖ।

Follow Us On

ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਭਾਰਤੀ ਝੰਡੇ (Indian Flag) ਦੇ ਅਪਮਾਨ ਦਾ ਮਾਮਲਾ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਿੱਖ ਭਾਈਚਾਰੇ ਦੇ ਕੁਝ ਵਰਗ ਹੁਣ ਇਸ ਘਟਨਾ ਦੇ ਖਿਲਾਫ ਦਿੱਲੀ ਸਥਿਤ ਯੂਕੇ ਹਾਈ ਕਮਿਸ਼ਨ (UK High Commission) ਦੇ ਬਾਹਰ ਪਹੁੰਚੇ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਘਟਨਾ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਇੱਕ ਪਾਸੇ ਜਿੱਥੇ ਭਾਰਤ ਸਰਕਾਰ ਨੇ ਦਿੱਲੀ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ (British High Commission) ਨੂੰ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਸਿੱਖ ਭਾਈਚਾਰੇ ਦੇ ਲੋਕ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਹ ਇੱਕ ਯੋਜਨਾਬੱਧ ਪ੍ਰਦਰਸ਼ਨ ਸੀ। ਇਸ ਕਾਰਨ ਹਾਈ ਕਮਿਸ਼ਨ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ। ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਲੋਕ ਝੰਡੇ ਲੈ ਕੇ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਨ। ਉਨ੍ਹਾਂ ਲੰਡਨ ‘ਚ ਵਾਪਰੀ ਘਟਨਾ ‘ਤੇ ਵੀ ਨਾਰਾਜ਼ਗੀ ਪ੍ਰਗਟਾਈ।

ਮਨਜਿੰਦਰ ਸਿੰਘ ਸਿਰਸਾ ਨੇ ਵੀ ਕੀਤੀ ਲੰਡਨ ਦੀ ਘਟਨਾ ਦੀ ਨਿਖੇਦੀ

ਇਸ ਤੋਂ ਪਹਿਲਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਲੰਡਨ ‘ਚ ਭਾਰਤੀ ਤਿਰੰਗੇ ਦੇ ਅਪਮਾਨ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦੀ ਸਖ਼ਤ ਆਲੋਚਨਾ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਇਹ ਸਿਰਫ਼ ਸਿੱਖ ਕੌਮ ਨੂੰ ਦੁਨੀਆਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਅਪੀਲ ਕੀਤੀ ਸੀ ਕਿ ਇਸ ਘਟਨਾ ਵਿਰੁੱਧ ਸਾਰਿਆਂ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version