CPM ਨੇਤਾ ਸੀਤਾਰਾਮ ਯੇਚੁਰੀ ਦਾ ਦੇਹਾਂਤ, 72 ਸਾਲ ਦੀ ਉਮਰ ‘ਚ ਦਿੱਲੀ ਏਮਜ਼ ‘ਚ ਲਏ ਆਖਰੀ ਸਾਹ

Updated On: 

12 Sep 2024 16:38 PM

Sitaram Yechury: ਸੀਪੀਆਈ (ਐਮ) ਨੇਤਾ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਯੇਚੁਰੀ ਲੰਬੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਦਾ ਦਿੱਲੀ ਏਮਜ਼ 'ਚ ਇਲਾਜ ਚੱਲ ਰਿਹਾ ਸੀ। ਐਕਊਟ ਟਰੈਕਟ ਇੰਫੈਕਸ਼ਨ ਦੀ ਗੰਭੀਰ ਬੀਮਾਰੀ ਤੋਂ ਪੀੜਤ ਸੀ। ਉਨ੍ਹਾਂ ਨੂੰ 19 ਅਗਸਤ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।

CPM ਨੇਤਾ ਸੀਤਾਰਾਮ ਯੇਚੁਰੀ ਦਾ ਦੇਹਾਂਤ, 72 ਸਾਲ ਦੀ ਉਮਰ ਚ ਦਿੱਲੀ ਏਮਜ਼ ਚ ਲਏ ਆਖਰੀ ਸਾਹ

CPM ਨੇਤਾ ਸੀਤਾਰਾਮ ਯੇਚੁਰੀ ਦਾ ਦੇਹਾਂਤ

Follow Us On

ਮਾਰਕਸਵਾਦੀ ਕਮਿਊਨਿਸਟ ਪਾਰਟੀ (CPM) ਨੇਤਾ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਯੇਚੁਰੀ ਲੰਬੇ ਸਮੇਂ ਤੋਂ ਬਿਮਾਰ ਸਨ। 72 ਸਾਲਾ ਯੇਚੁਰੀ ਨੂੰ ਦਿੱਲੀ ਏਮਜ਼ ‘ਚ ਆਰਟੀਫਿਸ਼ੀਅਲ ਸਾਹ ਪ੍ਰਣਾਲੀ ‘ਤੇ ਰੱਖਿਆ ਗਿਆ ਸੀ। ਉਹ ਐਕਊਟ ਟਰੈਕਟ ਇੰਫੈਕਸ਼ਨਦੀ ਗੰਭੀਰ ਲਾਗ ਤੋਂ ਪੀੜਤ ਸੀ। ਉਨ੍ਹਾਂ ਨੂੰ 19 ਅਗਸਤ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਦਿੱਲੀ ਏਮਜ਼ ‘ਚ ਇਲਾਜ ਚੱਲ ਰਿਹਾ ਸੀ।

ਸੀਤਾਰਾਮ ਯੇਚੁਰੀ ਦਾ ਜਨਮ 1952 ਵਿੱਚ ਮਦਰਾਸ (ਚੇਨਈ) ਵਿੱਚ ਇੱਕ ਤੇਲਗੂ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਸਰਵੇਸ਼ਵਰ ਸੋਮਯਾਜੁਲਾ ਯੇਚੁਰੀ ਸੀ, ਜੋ ਆਂਧਰਾ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ ਵਿੱਚ ਇੱਕ ਇੰਜੀਨੀਅਰ ਸਨ। ਜਦੋਂ ਕਿ ਮਾਂ ਕਲਪਕਮ ਯੇਚੁਰੀ ਸਰਕਾਰੀ ਅਧਿਕਾਰੀ ਸਨ। ਉਨ੍ਹਾਂ ਨੇ ਸੇਂਟ ਸਟੀਫਨ ਕਾਲਜ, ਦਿੱਲੀ ਤੋਂ ਅਰਥ ਸ਼ਾਸਤਰ ਵਿੱਚ ਬੀਏ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਐਮਏ ਦੀ ਡਿਗਰੀ ਹਾਸਿਲ ਕੀਤੀ। ਉਹ 1975 ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ ਮੈਂਬਰ ਬਣੇ ਸਨ।

ਕਾਲਜ ਤੋਂ ਰਾਜਨੀਤੀ ਵਿੱਚ ਆਏ ਸਨ ਯੇਚੁਰੀ

1975 ਵਿੱਚ ਜਦੋਂ ਯੇਚੁਰੀ ਜੇਐਨਯੂ ਵਿੱਚ ਪੜ੍ਹ ਰਹੇ ਸਨ ਤਾਂ ਉਨ੍ਹਾਂ ਨੂੰ ਐਮਰਜੈਂਸੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਹ ਕਾਲਜ ਤੋਂ ਹੀ ਰਾਜਨੀਤੀ ਵਿੱਚ ਆਏ ਸਨ। ਉਹ ਤਿੰਨ ਵਾਰ JNU ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਚੁਣੇ ਗਏ। ਯੇਚੁਰੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪਰਚਾ ਪੜ੍ਹਣ ਦੇ ਚਲਦਿਆਂ ਸੁਰਖੀਆਂ ਵਿੱਚ ਆਏ ਸਨ।

ਯੇਚੁਰੀ ਨੇ ਗਠਜੋੜ ਵਿਚ ਨਿਭਾਈ ਸੀ ਅਹਿਮ ਭੂਮਿਕਾ

ਸੀਤਾਰਾਮ ਯੇਚੁਰੀ ਸਾਬਕਾ ਜਨਰਲ ਸਕੱਤਰ ਹਰਕਿਸ਼ਨ ਸਿੰਘ ਸੁਰਜੀਤ ਦੀ ਗਠਜੋੜ-ਨਿਰਮਾਣ ਵਿਰਾਸਤ ਨੂੰ ਜਾਰੀ ਰੱਖਣ ਲਈ ਜਾਣੇ ਜਾਂਦੇ ਹਨ। 1996 ਵਿੱਚ, ਉਨ੍ਹਾਂ ਨੇ ਸੰਯੁਕਤ ਮੋਰਚੇ ਦੀ ਸਰਕਾਰ ਲਈ ਕਾਮਨ ਮਿਨੀਮਮ ਪ੍ਰੋਗਰਾਮ ਦਾ ਖਰੜਾ ਤਿਆਰ ਕਰਨ ਲਈ ਪੀ. ਚਿਦੰਬਰਮ ਨਾਲ ਸਹਿਯੋਗ ਕੀਤਾ ਸੀ। ਉਨ੍ਹਾਂ ਨੇ 2004 ਵਿੱਚ ਯੂਪੀਏ ਸਰਕਾਰ ਦੇ ਗਠਨ ਦੌਰਾਨ ਵੀ ਗਠਜੋੜ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਰਾਹੁਲ ਨੇ ਲਿਖਿਆ, ਸੀਤਾਰਾਮ ਯੇਚੁਰੀ ਜੀ ਮੇਰੇ ਦੋਸਤ ਸਨ। ਉਹ ਦੇਸ਼ ਦੇ ਵਿਚਾਰਾਂ ਦੇ ਰਖਵਾਲੇ ਅਤੇ ਦੇਸ਼ ਦੀ ਡੂੰਘੀ ਸਮਝ ਰੱਖਣ ਵਾਲੇ ਵਿਅਕਤੀ ਸਨ। ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਹਮਦਰਦੀ।

ਦੇਸ਼ ਦੀ ਰਾਜਨੀਤੀ ਲਈ ਵੱਡਾ ਨੁਕਸਾਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, ਇਹ ਸੁਣ ਕੇ ਬਹੁਤ ਦੁੱਖ ਹੋਇਆ ਕਿ ਸੀਤਾਰਾਮ ਯੇਚੁਰੀ ਦਾ ਦੇਹਾਂਤ ਹੋ ਗਿਆ ਹੈ। ਉਹ ਤਜਰਬੇਕਾਰ ਸੰਸਦ ਮੈਂਬਰ ਸਨ। ਉਨ੍ਹਾਂ ਦਾ ਦੇਹਾਂਤ ਦੇਸ਼ ਦੀ ਰਾਜਨੀਤੀ ਲਈ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਹਿਯੋਗੀਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੀ ਹਾਂ।

Exit mobile version