ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Smoke Bomb: ਸਿਹਤ ਨੂੰ ਖਰਾਬ ਕਰ ਸਕਦਾ ਹੈ ਸਮੋਕ ਬੰਬ, ਇਨ੍ਹਾੰ ਅੰਗਾਂ ਨੂੰ ਪਹੁੰਚਾ ਸਕਦਾ ਹੈ ਨੁਕਸਾਨ

ਬੁੱਧਵਾਰ ਨੂੰ ਸੰਸਦ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਦੇਖੀ ਗਈ। ਕੁਝ ਨੌਜਵਾਨਾਂ ਨੇ ਸੰਸਦ ਵਿੱਚ ਸਮੋਕ ਬੰਬ ਸੁੱਟਿਆ। ਇਸ ਵਿੱਚੋਂ ਲਾਲ ਅਤੇ ਪੀਲਾ ਧੂੰਆਂ ਨਿਕਲਦਾ ਸੀ। ਇਸ ਧੂੰਏਂ ਕਾਰਨ ਕੁਝ ਸੰਸਦ ਮੈਂਬਰਾਂ ਨੂੰ ਅੱਖਾਂ ਦੀ ਜਲਣ ਵੀ ਹੋਈ। ਆਓ ਜਾਣਦੇ ਹਾਂ ਸਮੋਕ ਬੰਬ ਸਿਹਤ ਨੂੰ ਕੀ ਨੁਕਸਾਨ ਪਹੁੰਚਾਉਂਦਾ ਹੈ।

Smoke Bomb: ਸਿਹਤ ਨੂੰ ਖਰਾਬ ਕਰ ਸਕਦਾ ਹੈ ਸਮੋਕ ਬੰਬ, ਇਨ੍ਹਾੰ ਅੰਗਾਂ ਨੂੰ ਪਹੁੰਚਾ ਸਕਦਾ ਹੈ ਨੁਕਸਾਨ
Pic credit: Tv9hindi.com
Follow Us
tv9-punjabi
| Updated On: 14 Dec 2023 00:13 AM

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਬੁੱਧਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ। ਸੰਸਦ ਦੀ ਕਾਰਵਾਈ ਚੱਲ ਰਹੀ ਸੀ ਅਤੇ ਇਸ ਦੌਰਾਨ ਦੋ ਨੌਜਵਾਨਾਂ ਨੇ ਸੰਸਦ ਦੀ ਗੈਲਰੀ ‘ਚ ਛਾਲ ਮਾਰ ਦਿੱਤੀ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਨੌਜਵਾਨਾਂ ਨੇ ਸਮੋਕ ਬੰਬ ਦੀ ਵਰਤੋਂ ਕੀਤੀ। ਇਸ ਕਾਰਨ ਸੰਸਦ ਕੰਪਲੈਕਸ ‘ਚ ਧੂੰਆਂ (Smoke) ਛਾ ਗਿਆ। ਸਮੋਕ ਬੰਬ ਦੇ ਅੰਦਰੋਂ ਲਾਲ ਅਤੇ ਪੀਲਾ ਧੂੰਆਂ ਨਿਕਲ ਰਿਹਾ ਸੀ। ਸਮੋਕ ਬੰਬ ਸੁੱਟਣ ਵਾਲੇ ਨੌਜਵਾਨ ਫੜੇ ਗਏ।

ਪਿਛਲੇ ਕੁਝ ਸਾਲਾਂ ਤੋਂ ਵੱਖ-ਵੱਖ ਥਾਵਾਂ ‘ਤੇ ਸਮੋਕ ਬੰਬਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਖਾਸ ਤੌਰ ‘ਤੇ ਉਨ੍ਹਾਂ ਇਲਾਕਿਆਂ ‘ਚ ਜਿੱਥੇ ਪ੍ਰਦਰਸ਼ਨ ਹੁੰਦੇ ਹਨ। ਇਸ ਦੀ ਵਰਤੋਂ ਸੰਸਦ ਵਿੱਚ ਵੀ ਕੀਤੀ ਗਈ ਹੈ। ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਕੀ ਸਮੋਕ ਬੰਬ ਸਿਹਤ ਲਈ ਬਹੁਤ ਹਾਨੀਕਾਰਕ (Harmful) ਹੋ ਸਕਦਾ ਹੈ? ਆਓ ਇਸ ਬਾਰੇ ਡਾਕਟਰਾਂ ਤੋਂ ਜਾਣਦੇ ਹਾਂ।

ਅੱਖਾਂ ਲਈ ਹਾਨੀਕਾਰਕ

ਦਿੱਲੀ ਸਫਦਰਜੰਗ ਹਸਪਤਾਲ (Hospital) ਦੇ ਸਾਬਕਾ ਡਾਕਟਰ ਦੀਪਕ ਕੁਮਾਰ ਦਾ ਕਹਿਣਾ ਹੈ ਕਿ ਸਮੋਕ ਬੰਬ ਦੇ ਅੰਦਰ ਦਾ ਧੂੰਆਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਨਾਲ ਅੱਖਾਂ ਵਿੱਚ ਜਲਣ, ਅੱਖਾਂ ਵਿੱਚ ਪਾਣੀ ਆਉਣਾ ਅਤੇ ਕੁਝ ਲੋਕਾਂ ਵਿੱਚ ਧੁੰਦਲੀ ਨਜ਼ਰ ਆ ਸਕਦੀ ਹੈ। ਜੇਕਰ ਸਮੋਗ ਬੰਬ ਦਾ ਧੂੰਆਂ ਕਿਸੇ ਵਿਅਕਤੀ ਦੀਆਂ ਅੱਖਾਂ ਦੇ ਅੰਦਰ ਪਹੁੰਚ ਗਿਆ ਹੈ ਤਾਂ ਉਸ ਨੂੰ ਲਗਾਤਾਰ ਅੱਖਾਂ ‘ਚ ਪਾਣੀ ਆਉਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਡਾ: ਕੁਮਾਰ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਪਹਿਲਾਂ ਹੀ ਅੱਖਾਂ ਦੀ ਕੋਈ ਸਮੱਸਿਆ ਹੈ ਅਤੇ ਧੂੰਆਂ ਅੱਖਾਂ ‘ਚ ਚਲਾ ਜਾਂਦਾ ਹੈ ਤਾਂ ਇਸ ਨਾਲ ਬਾਅਦ ਵਿਚ ਅੱਖਾਂ ਵਿਚ ਐਲਰਜੀ ਹੋ ਸਕਦੀ ਹੈ ਅਤੇ ਜਲਣ ਦੀ ਸਮੱਸਿਆ ਲੰਬੇ ਸਮੇਂ ਤੱਕ ਰਹਿੰਦੀ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਸੰਸਦ ਕੰਪਲੈਕਸ ‘ਚ ਸੁੱਟੇ ਗਏ ਸਮੋਗ ਬੰਬ ਤੋਂ ਨਿਕਲਣ ਵਾਲਾ ਧੂੰਆਂ ਨੁਕਸਾਨਦਾਇਕ ਹੀ ਹੋਵੇ।

ਸਾਹ ਦੀ ਬਿਮਾਰੀ

ਦਿੱਲੀ ਦੇ ਸੀਨੀਅਰ ਡਾਕਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਸਮੋਗ ਬੰਬ ਦੇ ਧੂੰਏਂ ਕਾਰਨ ਕੁਝ ਸਮੇਂ ਲਈ ਖੰਘ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਹਾਲਾਂਕਿ ਇਹ ਸਮੋਕ ਬੰਬ ‘ਚੋਂ ਨਿਕਲਣ ਵਾਲੇ ਧੂੰਏਂ ਦੀ ਕਿਸਮ ‘ਤੇ ਨਿਰਭਰ ਕਰਦਾ ਹੈ। ਇਹ ਇਸ ਲਈ ਹੈ ਕਿਉਂਕਿ ਸਾਰੇ ਸਮੋਕ ਬੰਬਾਂ ਦਾ ਧੂੰਆਂ ਜ਼ਹਿਰੀਲਾ ਜਾਂ ਖਤਰਨਾਕ ਨਹੀਂ ਹੁੰਦਾ।

ਪਰ ਜੇਕਰ ਸਮੋਕ ਬੰਬ ਕਿਸੇ ਹੋਰ ਕਿਸਮ ਦਾ ਹੋਵੇ ਤਾਂ ਇਸ ਵਿੱਚੋਂ ਨਿਕਲਣ ਵਾਲੇ ਧੂੰਏਂ ਨਾਲ ਖੰਘ ਦੀ ਸਮੱਸਿਆ ਹੋ ਸਕਦੀ ਹੈ। ਹਾਲਾਂਕਿ, ਜ਼ਿਆਦਾਤਰ ਮਾਮਲਿਆਂ ਵਿੱਚ, ਸਿਰਫ ਉਹ ਲੋਕ ਹੀ ਪ੍ਰਭਾਵਿਤ ਹੁੰਦੇ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਸਾਹ ਦੀ ਗੰਭੀਰ ਬਿਮਾਰੀ ਹੈ।

ਧੂੰਆਂ ਵੱਖ-ਵੱਖ ਰੰਗਾਂ ਦਾ ਹੁੰਦਾ ਹੈ

ਸਮੋਕ ਬੰਬ ‘ਚ ਵੱਖ-ਵੱਖ ਰੰਗਾਂ ਦਾ ਧੂੰਆਂ ਨਿਕਲਦਾ ਹੈ। ਇਹ ਹਰੇ, ਲਾਲ ਅਤੇ ਪੀਲੇ ਰੰਗ ਦਾ ਹੁੰਦਾ ਹੈ। ਬੁੱਧਵਾਰ ਨੂੰ ਸੰਸਦ ‘ਚ ਸੁੱਟੇ ਗਏ ਸਮੋਕ ਬੰਬ ‘ਚੋਂ ਲਾਲ ਅਤੇ ਪੀਲਾ ਧੂੰਆਂ ਨਿਕਲਿਆ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...