AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Poonch Attack: ਕਿਸੇ ਦਾ ਇਕਲੌਤਾ ਪੁੱਤਰ ਤੇ ਕਿਸੇ ਦੀ 7 ਮਹੀਨੇ ਦੀ ਧੀ, ਪੜ੍ਹੋ 5 ਸ਼ਹੀਦ ਫੌਜੀਆਂ ਦੀਆਂ ਰੁਲਾ ਦੇਣ ਵਾਲੀਆਂ ਕਹਾਣੀਆਂ

Poonch Terrorist Attack: ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਕਹਾਣੀ ਸੁਣ ਕੇ ਤੁਹਾਡੀਆਂ ਅੱਖਾਂ ਨਮ ਹੋ ਜਾਣਗੀਆਂ। ਕਿਸੇ ਦੀ ਸੱਤ ਮਹੀਨਿਆਂ ਦੀ ਧੀ ਦੇ ਸਿਰ ਤੋਂ ਬਾਪ ਦਾ ਪਰਛਾਵਾਂ ਖੋਹ ਲਿਆ ਗਿਆ, ਤਾਂ ਕੋਈ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ।

Poonch Attack: ਕਿਸੇ ਦਾ ਇਕਲੌਤਾ ਪੁੱਤਰ ਤੇ ਕਿਸੇ ਦੀ 7 ਮਹੀਨੇ ਦੀ ਧੀ, ਪੜ੍ਹੋ 5 ਸ਼ਹੀਦ ਫੌਜੀਆਂ ਦੀਆਂ ਰੁਲਾ ਦੇਣ ਵਾਲੀਆਂ ਕਹਾਣੀਆਂ
Poonch Attack: ਕਿਸੇ ਦਾ ਇਕਲੌਤਾ ਪੁੱਤਰ ਤੇ ਕਿਸੇ ਦੀ 7 ਮਹੀਨੇ ਦੀ ਧੀ, ਪੜ੍ਹੋ 5 ਸ਼ਹੀਦ ਫੌਜੀਆਂ ਦੀਆਂ ਹੰਝੂ ਛੁਹਾਉਣ ਵਾਲੀਆਂ ਕਹਾਣੀਆਂ।
tv9-punjabi
| Updated On: 21 Apr 2023 23:17 PM IST
Share
Poonch Terrorist Attack:20 ਅਪ੍ਰੈਲ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ‘ਚ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ। ਪੰਜ ਜਵਾਨਾਂ ਵਿੱਚੋਂ ਚਾਰ ਪੰਜਾਬ ਅਤੇ ਇੱਕ ਉੜੀਸਾ ਦਾ ਸੀ। ਦੇਸ਼ ਲਈ ਸ਼ਹਾਦਤ ਦੇਣ ਵਾਲੇ ਇਨ੍ਹਾਂ ਜਵਾਨਾਂ ਦੇ ਪਰਿਵਾਰ ਸੋਗ ਵਿੱਚ ਡੁੱਬੇ ਹੋਏ ਹਨ। ਗਲੀਆਂ-ਮੁਹੱਲਿਆਂ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਪਿੰਡਾਂ ਵਿੱਚ ਸੋਗ ਹੈ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਹੁਣ ਫੌਜ ਨੂੰ ਅੱਤਵਾਦੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ। ਇਨ੍ਹਾਂ ਸਾਰੇ ਬਹਾਦਰ ਫੌਜੀਆਂ ਦੀ ਕਹਾਣੀ ਸੁਣ ਕੇ ਤੁਸੀਂ ਆਪਣੇ ਹੰਝੂ ਡਿੱਗਣ ਤੋਂ ਰੋਕ ਨਹੀਂ ਸਕੋਗੇ। ਕੱਲ੍ਹ ਫੌਜ ਦੇ ਜਵਾਨ ਫੌਜ ਦੀ ਗੱਡੀ ਵਿੱਚ ਭਿੰਬਰ ਗਲੀ ਤੋਂ ਪੁਣਛ ਜ਼ਿਲ੍ਹੇ ਦੇ ਸੰਘੀਓਟ ਜਾ ਰਹੇ ਸਨ। ਫਿਰ ਅੱਤਵਾਦੀਆਂ (Terrorists) ਨੇ ਘਾਤ ਲਗਾ ਕੇ ਗੱਡੀ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਗ੍ਰਨੇਡ ਫਟਣ ਕਾਰਨ ਕਾਰ ਨੂੰ ਅੱਗ ਲੱਗ ਗਈ ਅਤੇ ਪੰਜ ਜਵਾਨ ਸ਼ਹੀਦ ਹੋ ਗਏ। ਜਦੋਂਕਿ ਇੱਕ ਨੌਜਵਾਨ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਚਾਰ ਬਹਾਦਰ ਸਿਪਾਹੀ ਪੰਜਾਬ ਦੇ ਵਸਨੀਕ ਸਨ

1. ਹੌਲਦਾਰ ਮਨਦੀਪ ਸਿੰਘ 2.ਲਾਂਸ ਨਾਇਕ ਕੁਲਵੰਤ ਸਿੰਘ 3.ਕਾਂਸਟੇਬਲ ਹਰਕਿਸ਼ਨ ਸਿੰਘ 4.ਕਾਂਸਟੇਬਲ ਸੇਵਕ ਸਿੰਘ 5. ਜਦਕਿ ਲਾਂਸ ਨਾਇਕ ਦੇਵਾਸ਼ੀਸ਼ ਬਿਸਵਾਲ ਉੜੀਸਾ ਦਾ ਰਹਿਣ ਵਾਲਾ ਸੀ ਇਸ ਤੋਂ ਥੱਲੇ ਫੋਟੋ ਲਾਉਣੀ ਮਨਦੀਪ ਸਿੰਘ- ਹੌਲਦਾਰ ਮਨਦੀਪ ਸਿੰਘ ਦੇ ਚਾਚਾ ਨੇ ਦੱਸਿਆ ਕਿ ਮਨਦੀਪ 20 ਦਿਨ ਪਹਿਲਾਂ ਮਾਰਚ ਮਹੀਨੇ ਮਹੀਨੇ ਦੀ ਛੁੱਟੀ ‘ਤੇ ਘਰ ਪਰਤਿਆ ਸੀ। ਪਰਿਵਾਰ ਵਿਚ ਉਹ ਇਕਲੌਤਾ ਕਮਾਉਣ ਵਾਲਾ ਸੀ। ਮਨਦੀਪ ਦੀ ਬੁੱਢੀ ਮਾਂ, ਪਤਨੀ ਅਤੇ ਦੋ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਕੁਲਵੰਤ ਸਿੰਘ- ਲਾਂਸ ਨਾਇਕ ਕੁਲਵੰਤ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਚੜਿਕ ਦਾ ਵਸਨੀਕ ਸੀ। ਕੁਲਵੰਤ ਦਾ ਲੜਕਾ ਸਿਰਫ਼ ਚਾਰ ਮਹੀਨੇ ਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਇਕ ਬੇਟੀ ਵੀ ਹੈ, ਜੋ ਸਿਰਫ ਡੇਢ ਸਾਲ ਦੀ ਹੈ। ਹੁਣ ਦੋਹਾਂ ਦੇ ਸਿਰਾਂ ਤੋਂ ਪਿਤਾ ਦਾ ਪਰਛਾਵਾਂ ਖੋਹ ਲਿਆ ਗਿਆ ਹੈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਕੁਲਵੰਤ ਦੇ ਪਿਤਾ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਸਨ। ਉਸ ਸਮੇਂ ਕੁਲਵੰਤ ਦੀ ਉਮਰ ਸਿਰਫ਼ ਦੋ ਸਾਲ ਸੀ। ਉਸਦੇ ਪਿਤਾ ਆਰਮਡ ਫੋਰਸ ਵਿੱਚ ਸਨ। ਹਰਕਿਸ਼ਨ ਸਿੰਘ- ਪੰਜਾਬ ਦੇ ਬਟਾਲਾ ਦੇ ਰਹਿਣ ਵਾਲੇ ਹਰਕਿਸ਼ਨ ਦੀ ਉਮਰ ਸਿਰਫ 27 ਸਾਲ ਸੀ। ਉਹ ਸਾਲ 2017 ‘ਚ ਫੌਜ ‘ਚ ਭਰਤੀ ਹੋਇਆ ਸੀ। ਹਰੀਕਿਸ਼ਨ ਦੀ ਇੱਕ ਬੇਟੀ ਹੈ, ਜਿਸ ਦੀ ਉਮਰ ਸਿਰਫ ਤਿੰਨ ਸਾਲ ਹੈ। ਹਰੀਕਿਸ਼ਨ ਦੇ ਪਰਿਵਾਰ ਵਿੱਚ ਉਸਦੇ ਮਾਤਾ-ਪਿਤਾ ਅਤੇ ਪਤਨੀ ਸ਼ਾਮਲ ਹਨ, ਹਰੀਕਿਸ਼ਨ ਨੇ ਆਪਣੀ ਸ਼ਹੀਦੀ ਤੋਂ ਇੱਕ ਦਿਨ ਪਹਿਲਾਂ ਆਪਣੇ ਪਰਿਵਾਰ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ। ਸੇਵਕ ਸਿੰਘ- ਬਠਿੰਡਾ ਦੇ ਰਹਿਣ ਵਾਲੇ ਕਾਂਸਟੇਬਲ ਸੇਵਕ ਸਿੰਘ ਦਾ ਪਰਿਵਾਰ ਵੀ ਅਸਹਿ ਹੈ। ਪਰਿਵਾਰ ਦੇ ਇਕਲੌਤੇ ਪੁੱਤਰ ਸੇਵਕ ਸਿੰਘ ਦੀਆਂ ਦੋ ਭੈਣਾਂ ਹਨ। ਇਨ੍ਹਾਂ ‘ਚੋਂ ਇਕ ਵਿਆਹਿਆ ਹੋਇਆ ਹੈ, ਜਦਕਿ ਦੂਜਾ ਅਣਵਿਆਹਿਆ ਹੈ। ਸੇਵਕ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਫੌਜ ਨੂੰ ਅੱਤਵਾਦੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਉਹ ਮੁੜ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕਣ। ਇੱਥੇ ਫੋਟੋ ਲਾਉਣੀ ਦੇਵਾਸ਼ੀਸ਼ ਬਿਸਵਾਲ- ਲਾਂਸ ਨਾਇਕ ਦੇਵਾਸ਼ੀਸ਼ ਬਿਸਵਾਲ, ਉੜੀਸਾ ਦੇ ਪੁਰੀ ਜ਼ਿਲੇ ਦੇ ਖੰਡਯਾਤ ਸਾਹੀ ਨਿਵਾਸੀ, ਦਾ ਵਿਆਹ ਸਾਲ 2021 ਵਿੱਚ ਹੋਇਆ ਸੀ। ਬਿਸਵਾਲ ਦੀ ਬੇਟੀ ਸਿਰਫ 7 ਮਹੀਨੇ ਦੀ ਹੈ ਅਤੇ ਉਸ ਦੇ ਸਿਰ ਤੋਂ ਪਿਤਾ ਦਾ ਪਰਛਾਵਾਂ ਖੋਹ ਲਿਆ ਗਿਆ ਹੈ। ਬਿਸਵਾਲ ਚਾਰ ਮਹੀਨੇ ਪਹਿਲਾਂ ਪਿੰਡ ਆਇਆ ਸੀ, ਜਦੋਂ ਬੇਟੀ ਸਿਰਫ਼ ਤਿੰਨ ਮਹੀਨੇ ਦੀ ਸੀ। ਉਹ ਆਪਣੀ ਪਤਨੀ ਨੂੰ ਜਲਦੀ ਘਰ ਆਉਣ ਦਾ ਵਾਅਦਾ ਕਰਕੇ ਚਲਾ ਗਿਆ। ਪਰ ਹੁਣ ਉਸ ਦੀ ਲਾਸ਼ ਘਰ ਪਹੁੰਚ ਗਈ ਹੈ। ਬਿਸਵਾਲ ਦਾ ਅੰਤਿਮ ਸੰਸਕਾਰ ਭਲਕੇ ਕੀਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...