Sonali Phogat Murder Case: ਸੁਖਵਿੰਦਰ ਸਿੰਘ ਨੂੰ ਮਿਲੀ ਵੱਡੀ ਰਾਹਤ, ਗੋਆ ਹਾਈਕੋਰਟ ਨੇ ਦਿੱਤੀ ਜ਼ਮਾਨਤ
ਸੁਖਵਿੰਦਰ ਸਿੰਘ ਨੂੰ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਸਮੇਤ ਸਹਿ ਮੁਲਜ਼ਮ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਡਰੱਗਜ਼ ਦੇ ਕੇਸ ਵਿੱਚ ਵੀ ਜ਼ਮਾਨਤ ਮਿਲ ਚੁੱਕੀ ਹੈ।
ਬੀਜੇਪੀ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ (Sonali Phogat) ਦੀ ਪਿਛਲੇ ਸਾਲ ਅਗਸਤ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਸੁਖਵਿੰਦਰ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਗੋਆ ਹਾਈ ਕੋਰਟ ਨੇ ਸੁਖਵਿੰਦਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਖਵਿੰਦਰ ਸਿੰਘ ਨੂੰ ਇਸ ਕੇਸ ਵਿੱਚ ਪੀਏ ਸੁਧੀਰ ਸਾਂਗਵਾਨ ਸਮੇਤ ਸਹਿ ਮੁਲਜ਼ਮ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਨੂੰ ਡਰੱਗਜ਼ ਕੇਸ ਵਿੱਚ ਵੀ ਜ਼ਮਾਨਤ ਮਿਲ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਮਾਮਲਾ ਪਿਛਲੇ ਸਾਲ 22-23 ਅਗਸਤ ਦਾ ਹੈ ਜਦੋਂ ਗੋਆ ਦੇ ਕਰਲੀਜ਼ ਬਾਰ ‘ਚ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਸੋਨਾਲੀ ਫੋਗਾਟ ਨੂੰ ਹਸਪਤਾਲ ‘ਚ ਮ੍ਰਿਤਕ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਰਾਤ ਨੂੰ ਕਰਲੀਜ਼ ਬਾਰ ‘ਚ ਉਨ੍ਹਾਂ ਦੇ ਲੇਟ ਨਾਈਟ ਪਾਰਟੀ ਕਰਨ ਦੀ ਖਬਰ ਵੀ ਸਾਹਮਣੇ ਆਈ ਸੀ। ਇਸ ਮਾਮਲੇ ਦੀ ਜਾਂਚ ਕਈ ਮਹੀਨੇ ਚੱਲੀ। 100 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਈ ਸੀਸੀਟੀਵੀ ਸਕੈਨ ਕੀਤੇ ਗਏ। ਦਸੰਬਰ ਵਿੱਚ ਸੀਬੀਆਈ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਚਾਰਜਸ਼ੀਟ ‘ਚ ਕਈ ਵੱਡੇ ਖੁਲਾਸੇ ਹੋਏ ਹਨ। ਸੀਸੀਟੀਵੀ ਫੁਟੇਜ ਦੇ ਨਾਲ 104 ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਗਏ।


