Sonali Phogat Murder Case: ਸੁਖਵਿੰਦਰ ਸਿੰਘ ਨੂੰ ਮਿਲੀ ਵੱਡੀ ਰਾਹਤ, ਗੋਆ ਹਾਈਕੋਰਟ ਨੇ ਦਿੱਤੀ ਜ਼ਮਾਨਤ

Published: 

03 May 2023 15:11 PM

ਸੁਖਵਿੰਦਰ ਸਿੰਘ ਨੂੰ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਸਮੇਤ ਸਹਿ ਮੁਲਜ਼ਮ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਡਰੱਗਜ਼ ਦੇ ਕੇਸ ਵਿੱਚ ਵੀ ਜ਼ਮਾਨਤ ਮਿਲ ਚੁੱਕੀ ਹੈ।

Sonali Phogat Murder Case: ਸੁਖਵਿੰਦਰ ਸਿੰਘ ਨੂੰ ਮਿਲੀ ਵੱਡੀ ਰਾਹਤ, ਗੋਆ ਹਾਈਕੋਰਟ ਨੇ ਦਿੱਤੀ ਜ਼ਮਾਨਤ
Follow Us On

ਬੀਜੇਪੀ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ (Sonali Phogat) ਦੀ ਪਿਛਲੇ ਸਾਲ ਅਗਸਤ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਸੁਖਵਿੰਦਰ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਗੋਆ ਹਾਈ ਕੋਰਟ ਨੇ ਸੁਖਵਿੰਦਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਖਵਿੰਦਰ ਸਿੰਘ ਨੂੰ ਇਸ ਕੇਸ ਵਿੱਚ ਪੀਏ ਸੁਧੀਰ ਸਾਂਗਵਾਨ ਸਮੇਤ ਸਹਿ ਮੁਲਜ਼ਮ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਨੂੰ ਡਰੱਗਜ਼ ਕੇਸ ਵਿੱਚ ਵੀ ਜ਼ਮਾਨਤ ਮਿਲ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਮਾਮਲਾ ਪਿਛਲੇ ਸਾਲ 22-23 ਅਗਸਤ ਦਾ ਹੈ ਜਦੋਂ ਗੋਆ ਦੇ ਕਰਲੀਜ਼ ਬਾਰ ‘ਚ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਸੀ।

ਇਸ ਤੋਂ ਬਾਅਦ ਸੋਨਾਲੀ ਫੋਗਾਟ ਨੂੰ ਹਸਪਤਾਲ ‘ਚ ਮ੍ਰਿਤਕ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਰਾਤ ਨੂੰ ਕਰਲੀਜ਼ ਬਾਰ ‘ਚ ਉਨ੍ਹਾਂ ਦੇ ਲੇਟ ਨਾਈਟ ਪਾਰਟੀ ਕਰਨ ਦੀ ਖਬਰ ਵੀ ਸਾਹਮਣੇ ਆਈ ਸੀ। ਇਸ ਮਾਮਲੇ ਦੀ ਜਾਂਚ ਕਈ ਮਹੀਨੇ ਚੱਲੀ। 100 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਈ ਸੀਸੀਟੀਵੀ ਸਕੈਨ ਕੀਤੇ ਗਏ। ਦਸੰਬਰ ਵਿੱਚ ਸੀਬੀਆਈ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਚਾਰਜਸ਼ੀਟ ‘ਚ ਕਈ ਵੱਡੇ ਖੁਲਾਸੇ ਹੋਏ ਹਨ। ਸੀਸੀਟੀਵੀ ਫੁਟੇਜ ਦੇ ਨਾਲ 104 ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਗਏ।

ਜਬਰੀ ਦਿੱਤੀ ਗਈ ਸੀ ਡਰਗਜ਼

ਚਾਰਜਸ਼ੀਟ ਵਿੱਚ ਦੱਸਿਆ ਗਿਆ ਸੀ ਕਿ ਸੋਨਾਲੀ ਫੋਗਾਟ ਨੂੰ ਪਾਰਟੀ ਦੌਰਾਨ ਇੱਕ ਬੋਤਲ ਵਿੱਚੋਂ ਜ਼ਬਰਦਸਤੀ ਐਮਡੀਐਮਏ ਡਰਗੱਜ਼ ਦਿੱਤਾ ਗਿਆ ਸੀ। ਇਸ ਮੁਤਾਬਕ ਸੋਨਾਲੀ ਫੋਗਾਟ ਨੂੰ 7 ਵਾਰ ਡਰੱਗਜ਼ ਦਿੱਤੀ ਗਈ ਸੀ। ਇਸ ਦੀ ਪੁਸ਼ਟੀ ਲਈ ਸੀਸੀਟੀਵੀ ਤੋਂ ਇਲਾਵਾ ਇੱਕ ਵੇਟਰ ਨੂੰ ਵੀ ਗਵਾਹ ਬਣਾਇਆ ਗਿਆ।

ਚਾਰਜਸ਼ੀਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਨਾਲ ਰੈਸਟੋਰੈਂਟ ਵਿੱਚ ਬੈਠਣ ਦੌਰਾਨ ਵੀ ਸੋਨਾਲੀ ਫੋਗਾਟ ਨੂੰ ਡਰਗਜ਼ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਚਾਰਜਸ਼ੀਟ ਮੁਤਾਬਕ ਸੋਨਾਲੀ ਫੋਗਾਟ ਨੂੰ ਉਸ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਨੂੰ ਜ਼ਬਰਦਸਤੀ ਡਰਗੱਜ਼ ਦਿੱਤੀ ਗਈ ਸੀ। ਇਸ ਤੋਂ ਇਲਾਵਾ ਚਾਰਜਸ਼ੀਟ ‘ਚ ਸੋਨਾਲੀ ਫੋਗਾਟ ਦੇ ਖਾਤੇ ਨਾਲ ਜੁੜੀ ਜਾਣਕਾਰੀ ਵੀ ਦਿੱਤੀ ਗਈ ਸੀ। ਇਸ ਮੁਤਾਬਕ 2021 ਤੋਂ 2022 ਤੱਕ ਸੁਧੀਰ ਨੇ ਸੋਨਾਲੀ ਫੋਗਾਟ ਦੇ ਖਾਤੇ ਤੋਂ 17 ਲੱਖ ਰੁਪਏ ਟਰਾਂਸਫਰ ਕੀਤੇ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ