AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੋਨਮ ਵਾਂਗਚੁਕ ਨੂੰ ਮੇਦਾਂਤਾ ਤੋਂ ਮਿਲੀ ਛੁੱਟੀ, ਬੋਲੇ – ਰਾਜਘਾਟ ਜਾ ਕੇ ਦੇਣਗੇ ਬਾਪੂ ਨੂੰ ਸ਼ਰਧਾਂਜਲੀ, ਕਰਨਗੇ ਪਹਾੜਾਂ ਦਾ ਰੁਖ

Sonam Wangchuk: ਕਾਰਕੁਨ ਸੋਨਮ ਵਾਂਗਚੁਕ ਨੂੰ 26 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੇ ਇਹ ਭੁੱਖ ਹੜਤਾਲ NEET ਪੇਪਰ ਲੀਕ ਦੇ ਜਵਾਬ ਵਿੱਚ ਸ਼ੁਰੂ ਕੀਤੀ ਸੀ। ਉਨ੍ਹਾਂਨੇ ਕਿਹਾ ਕਿ ਉਹ ਹੁਣ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਉਣਗੇ ਅਤੇ ਉਸਤੋਂ ਬਾਅਦ ਆਪਣੇ ਘਰ ਲਦਾਖ ਵਾਪਸ ਪਰਤਣਗੇ।

ਸੋਨਮ ਵਾਂਗਚੁਕ ਨੂੰ ਮੇਦਾਂਤਾ ਤੋਂ ਮਿਲੀ ਛੁੱਟੀ, ਬੋਲੇ - ਰਾਜਘਾਟ ਜਾ ਕੇ ਦੇਣਗੇ ਬਾਪੂ ਨੂੰ ਸ਼ਰਧਾਂਜਲੀ, ਕਰਨਗੇ ਪਹਾੜਾਂ ਦਾ ਰੁਖ
jitendra-bhati
| Updated On: 27 Jul 2026 14:08 PM IST
Share

ਕਾਰਕੁਨ ਸੋਨਮ ਵਾਂਗਚੁਕ ਨੂੰ ਆਖਰਕਾਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ NEET ਪੇਪਰ ਲੀਕ ਦੇ ਜਵਾਬ ਵਿੱਚ 26 ਦਿਨਾਂ ਦੀ ਭੁੱਖ ਹੜਤਾਲ ‘ਤੇ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਸਫਦਰਜੰਗ ਹਸਪਤਾਲ ਤੋਂ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਸੀ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਸੀ। ਉਹ ਹੁਣ ਪੂਰੀ ਤਰ੍ਹਾਂ ਠੀਕ ਹਨ ਅਤੇ ਹਸਪਤਾਲ ਤੋਂ ਘਰ ਵਾਪਸ ਘਰ ਜਾ ਰਹੇ ਹਨ। ਇਹ ਜਾਣਕਾਰੀ ਵਾਂਗਚੁਕ ਨੇ ਖੁਦ ਦਿੱਤੀ।

ਸੋਨਮ ਵਾਂਗਚੁਕ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਆਪਣੇ ਹਸਪਤਾਲ ਦੇ ਕਮਰੇ ਵਿੱਚ ਕੁਰਸੀ ‘ਤੇ ਬੈਠੇ ਦਿਖਾਈ ਦੇ ਰਹੇ ਹਨ। ਇਸ ਦੌਰਾਨ, ਉਨ੍ਹਾਂ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ ਅਤੇ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਉਣਗੇ।

“ਆਖਰਕਾਰ, ਉਹ ਦਿਨ ਆ ਗਿਆ…”

ਵਾਂਗਚੁਕ ਨੇ ਵੀਡੀਓ ਵਿੱਚ ਕਿਹਾ, “ਅਤੇ ਆਖਰਕਾਰ, ਉਹ ਦਿਨ ਆ ਗਿਆ। ਮੈਨੂੰ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਲੱਦਾਖ ਵਾਪਸ ਘਰ ਜਾਣ ਤੋਂ ਪਹਿਲਾਂ, ਮੈਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਵਾਂਗਾ ਅਤੇ ਫਿਰ ਪਹਾੜਾਂ ‘ਤੇ ਵਾਪਸ ਜਾਵਾਂਗਾ,” । ਉਨ੍ਹਾਂ ਨੇ ਕਿਹਾ ਕਿ ਉਹ ਹੁਣ ਬਹੁਤ ਬਿਹਤਰ ਮਹਿਸੂਸ ਕਰ ਰਹੇ ਹਨ।

ਸਾਰਿਆਂ ਦਾ ਧੰਨਵਾਦ ਕੀਤਾ

ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂਨੇ ਕਿਹਾ, “ਤੁਹਾਡਾ ਸਾਰਿਆਂ ਦਾ ਧੰਨਵਾਦ ਅਤੇ ਮੇਦਾਂਤਾ ਹਸਪਤਾਲ, ਗੁੜਗਾਓਂ ਦੇ ਡਾਕਟਰਾਂ ਅਤੇ ਸਟਾਫ ਦੀ ਸ਼ਾਨਦਾਰ ਟੀਮ ਦਾ ਬਹੁਤ ਧੰਨਵਾਦ।” ਉਨ੍ਹਾਂ ਨੇ ਅੰਦੋਲਨ ਦੇ ਇੱਕਜੁੱਟ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।

26 ਦਿਨਾਂ ਲਈ ਰਹੇ ਅਨਸ਼ਨ ਤੇ

ਵਾਂਗਚੁਕ ਨੇ ਜੰਤਰ-ਮੰਤਰ ‘ਤੇ ਕਾਕਰੋਚ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭੁੱਖ ਹੜਤਾਲ ਕੀਤੀ ਸੀ। ਉਹ 28 ਜੂਨ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ 26 ਦਿਨਾਂ ਲਈ ਅਨਸ਼ਨ ਰੱਖਿਆ। 18 ਜੁਲਾਈ ਨੂੰ, ਸੋਨਮ ਨੂੰ ਪੁਲਿਸ ਨੇ ਜੰਤਰ-ਮੰਤਰ ਤੋਂ ਚੁੱਕ ਲਿਆ ਅਤੇ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ। 24 ਜੁਲਾਈ ਨੂੰ, ਉਨ੍ਹਾਂਨੇ ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਆਪਣਾ ਅਨਸ਼ਨ ਖਤਮ ਕਰ ਦਿੱਤਾ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...