'ਮੈਂ ਆਪਣਾ ਬੇਟਾ ਤੁਹਾਨੂੰ ਸੌਂਪ ਰਹੀ ਹਾਂ...' ਰਾਏਬਰੇਲੀ 'ਚ ਬੋਲੀ ਸੋਨੀਆ ਗਾਂਧੀ
ਕਾਂਗਰਸ ਦੀ ਸਾਬਕਾ ਪ੍ਰਧਾਨ
ਸੋਨੀਆ ਗਾਂਧੀ (Sonia Gandhi) ਨੂੰ ਬੁਖਾਰ ਕਾਰਨ ਦਿੱਲੀ ਦੇ
ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਹਸਪਤਾਲ ਵੱਲੋਂ ਜਾਰੀ ਕੀਤੀ ਗਈ ਹੈ। ਹਸਪਤਾਲ ਨੇ ਕਿਹਾ ਕਿ ਉਹ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਹਾਲਤ ਸਥਿਰ ਹੈ। ਸੋਨੀਆ ਗਾਂਧੀ ਨੂੰ ਵੀਰਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਉਹ
ਚੈਸਟ ਮੈਡੀਸਿਨ ਵਿਭਾਗ ਦੇ ਸੀਨੀਅਰ ਸਲਾਹਕਾਰ ਡਾਕਟਰ ਅਰੂਪ ਬਸੂ ਅਤੇ ਉਨ੍ਹਾਂ ਦੀ ਟੀਮ ਦੀ ਦੇਖ-ਰੇਖ ਵਿੱਚ ਹਨ।
ਇਸ ਸਾਲ ਦੂਜੀ ਵਾਰ ਹਸਪਤਾਲ ‘ਚ ਦਾਖਲ ਹੋਈ ਸੋਨੀਆ
ਇਸ ਸਾਲ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਨਵਰੀ ਵਿੱਚ,
ਸੋਨੀਆ ਗਾਂਧੀ ਨੂੰ ਰੈਸਪਿਰੈਟਰੀ ਇੰਨਫੈਕਸ਼ਨ ਦੇ ਇਲਾਜ ਲਈ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਸਾਲ ਜੂਨ ਵਿੱਚ ਵੀ ਗਾਂਧੀ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 18 ਜੂਨ, 2022 ਨੂੰ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ ਕੋਵਿਡ ਨਾਲ ਜੁੜੀਆਂ ਪੇਚੀਦਗੀਆਂ ਕਾਰਨ 12 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ। ਦਿੱਗਜ ਕਾਂਗਰਸੀ ਨੇਤਾ ਦੋ ਵਾਰ
ਕੋਵਿਡ ਸੰਕਰਮਣ ਨਾਲ ਸੰਕਰਮਿਤ ਹੋਏ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ