AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ, 10 ਨਵੰਬਰ ਨੂੰ ਰਿਲੀਜ਼ ਹੋਵੇਗੀ ਕਿਤਾਬ

ਪੈਂਗੁਇਨ ਇੰਡੀਆ ਦੇ ਇਨਕਾਰ ਤੋਂ ਬਾਅਦ ਸੋਨੀਆ ਗਾਂਧੀ ਦੀ ਆਤਮਕਥਾ, "ਬੈਲੌਂਗਿੰਗ: ਏ ਜਰਨੀ ਆਫ਼ ਲਵ" ਦੇ ਭਾਰਤੀ ਸੰਸਕਰਣ ਨੂੰ ਹੁਣ ਹਾਰਪਰ ਕੋਲਿਨਜ਼ ਇੰਡੀਆ ਪ੍ਰਕਾਸ਼ਿਤ ਕਰੇਗਾ। ਇਹ ਕਿਤਾਬ 10 ਨਵੰਬਰ, 2026 ਨੂੰ ਰਿਲੀਜ਼ ਹੋਵੇਗੀ।

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ, 10 ਨਵੰਬਰ ਨੂੰ ਰਿਲੀਜ਼ ਹੋਵੇਗੀ ਕਿਤਾਬ
tv9-punjabi
| Updated On: 04 Sep 2026 16:55 PM IST
Share

ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਆਤਮਕਥਾ, “ਬੈਲੌਂਗਿੰਗ: ਏ ਜਰਨੀ ਆਫ਼ ਲਵ” ਸੰਬੰਧੀ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਹੁਣ ਇਸ ਕਿਤਾਬ ਨੂੰ ਭਾਰਤ ਵਿੱਚ ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ। ਪਹਿਲਾਂ, ਪੈਂਗੁਇਨ ਰੈਂਡਮ ਹਾਊਸ ਇੰਡੀਆ ਨੇ ਭਾਰਤ ਵਿੱਚ ਕਿਤਾਬ ਛਾਪਣ ਤੋਂ ਇਨਕਾਰ ਕਰ ਦਿੱਤਾ ਸੀ।

ਦਰਅਸਲ, ਪੈਂਗੁਇਨ ਨੇ ਸੋਨੀਆ ਗਾਂਧੀ ਦੀ ਪਾਂਡੁਲਿਪੀ ਦੇ ਕੁਝ ਹਿੱਸਿਆਂ ਵਿੱਚ ਕੁਝ ਬਦਲਾਅ ਦੀ ਮੰਗ ਕੀਤੀ ਸੀ, ਇੱਥੋਂ ਤੱਕ ਕਿ ਕੁਝ ਹਿੱਸਿਆਂ ਨੂੰ ਹਟਾਉਣ ਦਾ ਸੁਝਾਅ ਵੀ ਦਿੱਤਾ ਸੀ। ਪਰ, ਸੋਨੀਆ ਗਾਂਧੀ ਨੇ ਕਿਤਾਬ ਵਿੱਚ ਕੋਈ ਬਦਲਾਅ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਕਿਤਾਬ ਵਿੱਚ ਕੋਈ ਬਦਲਾਅ ਨਹੀਂ ਚਾਹੁੰਦੇ ਸਨ ਸੋਨੀਆ ਗਾਂਧੀ

ਸੋਨੀਆ ਗਾਂਧੀ ਨੇ ਕਿਹਾ ਕਿ ਇਹ ਕਿਤਾਬ ਉਨ੍ਹਾਂ ਦੀ ਜ਼ਿੰਦਗੀ ਦੀ ਕਹਾਣੀ ਹੈ ਅਤੇ ਉਹ ਕੋਈ ਵੀ ਬਦਲਾਅ ਨਹੀਂ ਚਾਹੁੰਦੀ ਜੋ ਤੱਥਾਂ ਜਾਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਵਿਗਾੜ ਦੇਵੇ। ਇਸ ਤੋਂ ਬਾਅਦ, ਪੈਂਗੁਇਨ ਇੰਡੀਆ ਨਾਲ ਉਨ੍ਹਾਂ ਦੀ ਡੀਲ ਰੱਦ ਹੋ ਗਈ। ਹਾਲਾਂਕਿ, ਸੋਨੀਆ ਗਾਂਧੀ ਦੀ ਕਿਤਾਬ ਦਾ ਅੰਤਰਰਾਸ਼ਟਰੀ ਐਡੀਸ਼ਨ ਪੈਂਗੁਇਨ ਰੈਂਡਮ ਹਾਊਸ ਦੀ ਸਹਾਇਕ ਕੰਪਨੀ ਐਲਫ੍ਰੇਡ ਏ. ਨੌਫ ਦੁਆਰਾ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ।

ਪੈਂਗੁਇਨ ‘ਤੇ ਸਿਆਸੀ ਦਬਾਅ ਅੱਗੇ ਝੁਕਣ ਦਾ ਲੱਗਿਆ ਸੀ ਆਰੋਪ

ਪੈਂਗੁਇਨ ਰੈਂਡਮ ਹਾਊਸ ਇੰਡੀਆ ਵੱਲੋਂ ਕਿਤਾਬ ਪ੍ਰਕਾਸ਼ਿਤ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ, ਕਾਂਗਰਸ ਨੇਤਾਵਾਂ ਨੇ ਇਸ ਕਦਮ ਨੂੰ ਰਾਜਨੀਤਿਕ ਦਬਾਅ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਾ ਦੱਸਿਆ। ਹਾਲਾਂਕਿ, ਵਿਵਾਦ ਵਧਣ ਤੋਂ ਬਾਅਦ, ਪੈਂਗੁਇਨ ਰੈਂਡਮ ਹਾਊਸ ਇੰਡੀਆ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਕਿਸੇ ਰਾਜਨੀਤਿਕ ਦਬਾਅ ਹੇਠ ਨਹੀਂ ਸੀ ਅਤੇ ਅਸੀਂ ਸਿਰਫ ਇਸ ਲਈ ਪਿੱਛੇ ਹਟ ਗਏ ਕਿਉਂਕਿ ਉਨ੍ਹਾਂ ਨੇ ਸੁਝਾਏ ਗਏ ਬਦਲਾਵਾਂ ਨੂੰ ਸਵੀਕਾਰ ਨਹੀਂ ਕੀਤਾ ਸੀ।

ਪੈਂਗੁਇਨ ਨੇ ਆਪਣੇ ਬਿਆਨ ਵਿੱਚ ਕੀ ਕਿਹਾ ਸੀ?

ਪੈਂਗੁਇਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਤੱਥਾਂ ਦੀ ਜਾਂਚ ਅਤੇ ਸੰਪਾਦਕੀ ਸੁਝਾਅ ਪ੍ਰਦਾਨ ਕਰਨਾ ਕਿਸੇ ਵੀ ਪ੍ਰਕਾਸ਼ਕ ਦੀ ਆਮ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਉਹ ਕਿਤਾਬ ਪ੍ਰਕਾਸ਼ਿਤ ਕਰਨ ਲਈ ਤਿਆਰ ਸਨ। ਹਾਲਾਂਕਿ, ਗੁਪਤਤਾ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਹਾਰਪਰ ਕੋਲਿਨਜ਼ ਨੇ ਕਿਤਾਬ ਦੇ ਪ੍ਰਕਾਸ਼ਨ ਬਾਰੇ ਟਵੀਟ ਕੀਤਾ। ਆਪਣੇ X ਪੇਜ ‘ਤੇ ਪੋਸਟ ਕੀਤੇ ਇੱਕ ਟਵੀਟ ਵਿੱਚ, ਹਾਰਪਰ ਕੋਲਿਨਜ਼ ਨੇ ਲਿਖਿਆ, “ਹਾਰਪਰ ਕੋਲਿਨਜ਼ ਇੰਡੀਆ ਸੋਨੀਆ ਗਾਂਧੀ ਦੀ ਕਿਤਾਬ, ‘ਬਲੌਂਗਿੰਗ: ਏ ਜਰਨੀ ਆਫ਼ ਲਵ’ ਪ੍ਰਕਾਸ਼ਿਤ ਕਰੇਗਾ।” ਇਹ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਆਤਮਕਥਾ 10 ਨਵੰਬਰ, 2026 ਨੂੰ ਭਾਰਤ ਵਿੱਚ ਪ੍ਰਕਾਸ਼ਿਤ ਹੋਵੇਗੀ। ਸਾਡੇ ਸਮੇਂ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਰਾਜਨੀਤਿਕ ਆਤਮਕਥਾਵਾਂ ਵਿੱਚੋਂ ਇੱਕ, ਇਹ ਪਿਆਰ, ਪਛਾਣ, ਫਰਜ਼ ਅਤੇ ਆਪਣੇਪਣ ਦੀ ਇੱਕ ਦਿਲਚਸਪ ਅਤੇ ਡੂੰਘੀ ਨਿੱਜੀ ਕਹਾਣੀ ਹੈ। ਇਹ ਭਾਰਤ ਦੀ ਯਾਤਰਾ ‘ਤੇ ਇੱਕ ਵਿਲੱਖਣ ਅੰਦਰੂਨੀ ਦ੍ਰਿਸ਼ਟੀਕੋਣ ਵੀ ਪੇਸ਼ ਕਰਦੀ ਹੈ।”

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...