AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ਲਾਂਚ, ਸੋਨੀਆ ਗਾਂਧੀ ਨੇ ਬਿਆਨ ਕੀਤਾ ਆਪਣਾ ਸਫ਼ਰ

Sonia Gandhi Book Launch: ਸੋਨੀਆ ਗਾਂਧੀ ਦੀ ਪਹਿਲੀ ਕਿਤਾਬ, 'ਬਿਲੌਂਗਿੰਗ: ਏ ਜਰਨੀ ਆਫ਼ ਲਵ' ਸੋਮਵਾਰ ਨੂੰ ਲਾਂਚ ਹੋਈ। 544 ਪੰਨਿਆਂ ਦੀ ਇਹ ਕਿਤਾਬ ਰਾਜੀਵ ਗਾਂਧੀ ਦੀ ਹੱਤਿਆ, ਕੈਂਸਰ ਨਾਲ ਉਨ੍ਹਾਂ ਦੀ ਲੜਾਈ ਅਤੇ 2004 ਵਿੱਚ ਪ੍ਰਧਾਨ ਮੰਤਰੀ ਅਹੁਦੇ ਨੂੰ ਠੁਕਰਾਉਣ ਦੇ ਉਨ੍ਹਾਂ ਦੇ ਫੈਸਲੇ ਦਾ ਜਿਕਰ ਹੈ।

'ਬਿਲੌਂਗਿੰਗ: ਏ ਜਰਨੀ ਆਫ਼ ਲਵ' ਲਾਂਚ, ਸੋਨੀਆ ਗਾਂਧੀ ਨੇ ਬਿਆਨ ਕੀਤਾ ਆਪਣਾ ਸਫ਼ਰ
tv9-punjabi
| Updated On: 16 Nov 2026 19:15 PM IST
Share

ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਯਾਦਾਂ ਦੀ ਕਿਤਾਬ, ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ ‘ਤੇ ਲਾਂਚ ਹੋਈ। ਉਦਘਾਟਨ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਮੌਜੂਦ ਸਨ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਸਾਬਕਾ ਆਗੂ ਅਤੇ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਸਮੇਤ ਹੋਰ ਵੀ ਇਸ ਸਮਾਗਮ ਵਿੱਚ ਮੌਜੂਦ ਸਨ।

ਆਪਣੀ ਕਿਤਾਬ ਵਿੱਚ, ਸੋਨੀਆ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਨੀਤਿਕ ਯਾਤਰਾ ਅਤੇ ਗਾਂਧੀ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਆਪਣੇ ਸਬੰਧਾਂ ਬਾਰੇ ਚਰਚਾ ਕੀਤੀ ਹੈ। ‘ਬਿਲੌਂਗਿੰਗ: ਦਿ ਜਰਨੀ ਆਫ਼ ਲਵ’, ਸੋਨੀਆ ਗਾਂਧੀ ਦੀ ਪਹਿਲੀ ਆਤਮ ਕਥਾ ਹੈ।

ਸੋਨੀਆ ਗਾਂਧੀ ਨੇ ਆਪਣੀ ਕਿਤਾਬ ਦੇ ਅਧਿਕਾਰਤ ਰਿਲੀਜ਼ ਤੋਂ ਬਾਅਦ ਕਿਹਾ, “ਮੈਂ ਲੋਕਾਂ ਦੁਆਰਾ ਦਿਖਾਏ ਗਏ ਪਿਆਰ ਤੋਂ ਬਹੁਤ ਖੁਸ਼ ਹਾਂ। ਮੈਂ ਸੋਚਿਆ ਸੀ ਕਿ ਲੋਕ ਉਮੀਦ ਕਰਨਗੇ, ਪਰ ਇੱਕ ਹੱਦ ਤੱਕ, ਮੈਂ ਬਹੁਤ ਖੁਸ਼ ਹਾਂ।”

ਪਰਿਵਾਰ ਬਾਰੇ ਬਹੁਤ ਗੱਲਾਂ ਕਹੀਆਂ ਗਈਆਂ, ਜੋ ਸੱਚ ਨਹੀਂ ਹਨ

ਸੋਨੀਆ ਗਾਂਧੀ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਨੂੰ ਕਿਤਾਬ ਲਿਖਣ ਲਈ ਪ੍ਰੇਰਿਤ ਕੀਤਾ। “ਸ਼ੁਰੂਆਤ ਵਿੱਚ ਇਹ ਮੁਸ਼ਕਲ ਸੀ, ਪਰ ਇੱਕ ਵਾਰ ਜਦੋਂ ਮੈਂ ਸ਼ੁਰੂ ਕੀਤਾ, ਤਾਂ ਇਹ ਬਹੁਤ ਵਧੀਆ ਰਿਹਾ। ਇਸ ਕਿਤਾਬ ਨੂੰ ਲਿਖਣ ਦਾ ਇੱਕ ਕਾਰਨ ਇਹ ਹੈ ਕਿ ਮੇਰੀ ਸੱਸ, ਪਤੀ, ਮੇਰੇ ਬੱਚਿਆਂ ਅਤੇ ਮੇਰੇ ਬਾਰੇ ਬਹੁਤ ਸਾਰੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਜੋ ਸੱਚ ਨਹੀਂ ਹਨ।”

ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਡਾਇਰੀ ਨਹੀਂ ਰੱਖੀ, ਪਰ ਉਨ੍ਹਾਂਦੇ ਕੋਲ ਨੋਟਸ ਸਨ। “Belonging” ਟਾਈਟਲ ਬਾਰੇ, ਉਨ੍ਹਾਂ ਨੇ ਕਿਹਾ, “ਇਹ ਇੱਕ ਅਜਿਹਾ ਸ਼ਬਦ ਹੈ ਜੋ ਕਿਤਾਬ ਵਿੱਚ ਵਾਰ-ਵਾਰ ਆਉਂਦਾ ਰਹਿੰਦਾ ਹੈ। ਇਹ ਇਸ ਬਾਰੇ ਹੈ ਕਿ ਮੈਂ ਕਿਸੇ ਨਾਲ ਜੁੜਨ ਦੀ ਕਿੰਨੀ ਕੋਸ਼ਿਸ਼ ਕਰਦੀ ਹਾਂ। ਇਹ ਸਵੀਕਾਰ ਕੀਤੇ ਜਾਣ ਦੀ , ਕਿਸੇ ਨਾਲ ਜੁੜਨ ਦੀ ਕੋਸ਼ਿਸ਼ ਕਰਨ ਬਾਰੇ ਹੈ। ਇਹ ਭਾਰਤ ਵਿੱਚ ਕੁੜੀਆਂ ਦਾ ਮਾਮਲਾ ਹੈ ਜਦੋਂ ਉਹ ਵਿਆਹ ਕਰਦੀਆਂ ਹਨ ਅਤੇ ਆਪਣੇ ਪਤੀ ਦੇ ਘਰ ਜਾਂਦੀਆਂ ਹਨ।”

ਇਹ 544 ਪੰਨਿਆਂ ਦੀ ਕਿਤਾਬ ਹਾਰਪਰ ਕੋਲਿਨਜ਼ ਇੰਡੀਆ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਮੇਮੋਰੀਅਲ ਵਿੱਚ, ਸੋਨੀਆ ਗਾਂਧੀ ਨੇ ਕਈ ਘਟਨਾਵਾਂ ਬਾਰੇ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਦੇ ਪਤੀ ਰਾਜੀਵ ਗਾਂਧੀ ਦੀ ਹੱਤਿਆ, ਕੈਂਸਰ ਨਾਲ ਉਨ੍ਹਾਂਦੀ ਲੜਾਈ, ਅਤੇ ਉਨ੍ਹਾਂਨੇ 2004 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਕਿਉਂ ਨਹੀਂ ਸੰਭਾਲਿਆ, ਅਜਿਹੀਆਂ ਕਈ ਗੱਲਾਂ ਦਾ ਜਿਕਰ ਕੀਤਾ ਗਿਆ ਹੈ।

Follow Us
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...