AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵੇਂ ਸੰਸਦ ਭਵਨ ‘ਚ ਵੀ ਹੋਵੇਗਾ ਵਿਸ਼ੇਸ਼ ਸੈਸ਼ਨ, ਗਣੇਸ਼ ਚਤੁਰਥੀ ਦੇ ਦਿਨ ਹੋਵੇਗਾ ਸ਼ਿਫਟ

ਮੋਦੀ ਸਰਕਾਰ ਵੱਲੋਂ ਬੁਲਾਇਆ ਗਿਆ ਸੰਸਦ ਦਾ ਵਿਸ਼ੇਸ਼ ਸੈਸ਼ਨ ਨਵੇਂ ਅਤੇ ਪੁਰਾਣੇ ਦੋਵੇਂ ਸੰਸਦ ਭਵਨਾਂ ਵਿੱਚ ਹੋਵੇਗਾ। ਸੈਸ਼ਨ 18 ਸਤੰਬਰ ਨੂੰ ਪੁਰਾਣੇ ਸੰਸਦ ਭਵਨ 'ਚ ਸ਼ੁਰੂ ਹੋਵੇਗਾ ਪਰ 19 ਸਤੰਬਰ ਨੂੰ ਗਣੇਸ਼ ਚਤੁਰਥੀ ਦੇ ਮੌਕੇ 'ਤੇ ਇਸ ਨੂੰ ਨਵੇਂ ਸੰਸਦ ਭਵਨ 'ਚ ਸ਼ਿਫਟ ਕਰ ਦਿੱਤਾ ਜਾਵੇਗਾ। ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਨਵੇਂ ਸੰਸਦ ਭਵਨ 'ਚ ਵੀ ਹੋਵੇਗਾ ਵਿਸ਼ੇਸ਼ ਸੈਸ਼ਨ, ਗਣੇਸ਼ ਚਤੁਰਥੀ ਦੇ ਦਿਨ ਹੋਵੇਗਾ ਸ਼ਿਫਟ
tv9-punjabi
| Published: 06 Sep 2023 14:36 PM IST
Share
ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਇਸ ਸਾਲ ਮਈ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ। ਹਾਲਾਂਕਿ ਅਜੇ ਤੱਕ ਇਸ ‘ਤੇ ਕੰਮ ਸ਼ੁਰੂ ਨਹੀਂ ਹੋਇਆ ਸੀ। ਮਾਨਸੂਨ ਇਜਲਾਸ ਪੂਰੀ ਤਰ੍ਹਾਂ ਸੰਸਦ ਦੀ ਪੁਰਾਣੀ ਇਮਾਰਤ ਵਿੱਚ ਹੀ ਚੱਲਿਆ ਸੀ, ਪਰ ਹੁਣ ਜਦੋਂ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ ਤਾਂ ਸੰਸਦ ਦੀ ਕਾਰਵਾਹੀ ਨੂੰ ਨਵੀਂ ਇਮਾਰਤ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਸੰਸਦ ਦਾ ਸਾਰਾ ਕੰਮਕਾਜ ਨਵੀਂ ਇਮਾਰਤ ‘ਚ ਹੀ ਹੋਵੇਗਾ, ਯਾਨੀ ਸਰਦ ਰੁੱਤ ਸੈਸ਼ਨ ਵੀ ਨਵੀਂ ਇਮਾਰਤ ‘ਚ ਹੀ ਹੋਵੇਗਾ। ਮੋਦੀ ਸਰਕਾਰ ਵੱਲੋਂ ਬੁਲਾਏ ਗਏ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀਆਂ ਕੁੱਲ 5 ਬੈਠਕਾਂ ਹੋਣਗੀਆਂ। ਇਸ ਸੈਸ਼ਨ ਦਾ ਮੁੱਖ ਏਜੰਡਾ ਕੀ ਹੋਵੇਗਾ, ਇਹ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ। ਹਾਲਾਂਕਿ ਵਨ ਨੇਸ਼ਨ ਵਨ ਇਲੈਕਸ਼ਨ, ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਹਨ ਨਵੀਂ ਇਮਾਰਤ ਦੀਆਂ ਵਿਸ਼ੇਸ਼ਤਾਵਾਂ

ਜੇਕਰ ਅਸੀਂ ਸੰਸਦ ਦੀ ਨਵੀਂ ਇਮਾਰਤ ਦੀ ਗੱਲ ਕਰੀਏ ਤਾਂ ਇਸ ਦੀ ਨੀਂਹ ਸਾਲ 2020 ਵਿੱਚ ਰੱਖੀ ਗਈ ਸੀ, ਜਦੋਂ ਕਿ ਇਸ ਦਾ ਉਦਘਾਟਨ ਸਾਲ 2023 ਵਿੱਚ ਕੀਤਾ ਗਿਆ ਸੀ। ਇਹ ਇਮਾਰਤ ਪੁਰਾਣੇ ਸੰਸਦ ਭਵਨ ਦੇ ਬਿਲਕੁਲ ਕੋਲ ਬਣੀ ਹੈ, ਜਿਸ ਨੂੰ ਟਾਟਾ ਪ੍ਰੋਜੈਕਟਸ ਨੇ ਬਣਾਇਆ ਹੈ। ਕੇਂਦਰ ਸਰਕਾਰ ਨੇ ਸੈਂਟਰਲ ਵਿਸਟਾ ਪ੍ਰੋਜੈਕਟ ਤਹਿਤ ਨਵਾਂ ਸੰਸਦ ਭਵਨ ਬਣਾਇਆ ਹੈ, ਜਿਸ ਵਿੱਚ ਆਧੁਨਿਕ ਸਹੂਲਤਾਂ ਹਨ। ਇਸ ਸੰਸਦ ਭਵਨ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਵਿੱਚ ਸੰਸਦ ਮੈਂਬਰਾਂ ਲਈ ਜ਼ਿਆਦਾ ਸੀਟਾਂ ਹਨ, ਜਦੋਂ ਕਿ ਸਾਂਝੇ ਸੈਸ਼ਨ ਲਈ 1280 ਸੰਸਦ ਮੈਂਬਰ ਇਕੱਠੇ ਬੈਠ ਸਕਦੇ ਹਨ। ਕਰੀਬ 900 ਕਰੋੜ ਰੁਪਏ ਦੇ ਬਜਟ ਵਿੱਚ ਬਣਿਆ ਨਵਾਂ ਸੰਸਦ ਭਵਨ ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਇੱਕ ਮਿਊਜ਼ੀਅਮ, ਲਾਇਬ੍ਰੇਰੀ ਅਤੇ ਸੰਸਦ ਮੈਂਬਰਾਂ ਲਈ ਹੋਰ ਵਿਸ਼ੇਸ਼ ਸਹੂਲਤਾਂ ਸ਼ਾਮਲ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...