AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੇਪਰ ਲੀਕ ਖ਼ਿਲਾਫ਼ ਬਣੇਗਾ ਸਖ਼ਤ ਕਾਨੂੰਨ, ਕੈਬਿਨੇਟ ਮੀਟਿੰਗ ‘ਚ ਹੋਵੇਗੀ ਚਰਚਾ ਵੀਡੀਓ ਸੰਦੇਸ਼ ‘ਚ ਬੋਲੇ PM ਮੋਦੀ

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਰ ਰਾਤ ਵਿਦਿਆਰਥੀਆਂ ਦੇ ਨਾਮ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੇਪਰ ਲੀਕ ਕੋਈ ਮਾਮੂਲੀ ਮਾਮਲਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਮਹੀਨਿਆਂ ਦੌਰਾਨ ਪੇਪਰ ਲੀਕ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਕਈ ਸਖ਼ਤ ਕਦਮ ਚੁੱਕੇ ਹਨ।

ਪੇਪਰ ਲੀਕ ਖ਼ਿਲਾਫ਼ ਬਣੇਗਾ ਸਖ਼ਤ ਕਾਨੂੰਨ, ਕੈਬਿਨੇਟ ਮੀਟਿੰਗ 'ਚ ਹੋਵੇਗੀ ਚਰਚਾ ਵੀਡੀਓ ਸੰਦੇਸ਼ 'ਚ ਬੋਲੇ PM ਮੋਦੀ
PM ਮੋਦੀ ਦਾ ਪੇਪਰ ਲੀਕ ‘ਤੇ ਵੱਡਾ ਐਲਾਨ
tv9-punjabi
| Published: 24 Jul 2026 07:13 AM IST
Share

ਨੀਟ ਪੇਪਰ ਲੀਕ ਮਾਮਲੇ ‘ਤੇ ਮਚੇ ਵਿਵਾਦ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਦੇਰ ਰਾਤ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ (ਅੱਜ) ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਪੇਪਰ ਲੀਕ ਖ਼ਿਲਾਫ਼ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸਾਂਝੀ ਕੀਤੀ ਵੀਡੀਓ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਜਾਣਦਾ ਹਾਂ ਕਿ ਪੇਪਰ ਲੀਕ ਕੋਈ ਮਾਮੂਲੀ ਮਾਮਲਾ ਨਹੀਂ ਹੈ। ਇਹ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਹੀ ਪੀੜਾਦਾਇਕ ਹੈ। ਇਸੇ ਲਈ ਪਿਛਲੇ ਢਾਈ ਮਹੀਨਿਆਂ ਦੌਰਾਨ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਕਈ ਵੱਡੇ ਕਦਮ ਚੁੱਕੇ ਗਏ ਹਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਜੇਲ੍ਹ ਵਿੱਚ ਹਨ।”

ਪੀਐਮ ਮੋਦੀ ਨੇ ਕੀ ਕਿਹਾ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਹ ਯਕੀਨੀ ਬਣਾਉਣਾ ਸੀ ਕਿ ਵਿਦਿਆਰਥੀਆਂ ਦਾ ਇੱਕ ਸਾਲ ਖ਼ਰਾਬ ਨਾ ਹੋਵੇ। ਇਸ ਲਈ ਤੁਰੰਤ ਪ੍ਰੀਖਿਆਵਾਂ ਕਰਵਾਉਣਾ ਬਹੁਤ ਜ਼ਰੂਰੀ ਸੀ। ਸਰਕਾਰ ਨੇ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਕਰਦੇ ਹੋਏ ਬਹੁਤ ਹੀ ਘੱਟ ਸਮੇਂ ਵਿੱਚ ਪ੍ਰੀਖਿਆਵਾਂ ਦਾ ਸਫ਼ਲ ਪ੍ਰਬੰਧ ਕੀਤਾ। ਉਨ੍ਹਾਂ ਕਿਹਾ ਕਿ ਸਿਰਫ਼ ਪੰਜ-ਛੇ ਦਿਨ ਪਹਿਲਾਂ, 19 ਤਾਰੀਖ ਨੂੰ ਨਤੀਜੇ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਦੇਸ਼ ਭਰ ਤੋਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀਆਂ ਖੁਸ਼ੀਆਂ ਭਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਪੇਪਰ ਲੀਕ ਖ਼ਿਲਾਫ਼ ਸੰਸਦ ਵਿੱਚ ਲਿਆਂਦਾ ਜਾਵੇਗਾ ਬਿੱਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਸਿਰਫ਼ ਹੁਣ ਤੱਕ ਕੀਤੀ ਗਈ ਕਾਰਵਾਈ ਨਾਲ ਸੰਤੁਸ਼ਟ ਨਹੀਂ ਹੈ। ਇਸ ਲਈ ਮੈਂ ਸੰਬੰਧਤ ਵਿਭਾਗਾਂ ਨੂੰ ਫਾਸਟ ਟਰੈਕ ਅਦਾਲਤਾਂ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਈ ਵਿਭਾਗਾਂ ਨੇ ਲਗਾਤਾਰ ਮਿਹਨਤ ਕਰਕੇ ਦੇਰ ਰਾਤ ਇਸ ਦਾ ਖਰੜਾ (ਡਰਾਫਟ) ਮੈਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਾਸਟ ਟਰੈਕ ਅਦਾਲਤਾਂ ਅਤੇ ਸਖ਼ਤ ਸਜ਼ਾ ਦੇ ਪ੍ਰਬੰਧਾਂ ਵਾਲੇ ਇਸ ਡਰਾਫਟ ‘ਤੇ ਅੱਜ ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ। ਕੈਬਿਨੇਟ ਦੇ ਸਾਥੀਆਂ ਦੇ ਸੁਝਾਵਾਂ ਤੋਂ ਬਾਅਦ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸੋਮਵਾਰ ਤੋਂ ਸੰਸਦ ਦਾ ਦੂਜਾ ਹਫ਼ਤਾ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਸੰਸਦ ਵਿੱਚ ਪਾਸ ਕਰਵਾਉਣ ਦੀ ਕੋਸ਼ਿਸ਼ ਕਰੇਗੀ।

ਅੱਜ ਮੰਤਰੀਆਂ ਨਾਲ ਮਿਲੇਗਾ CJP ਦਾ ਪ੍ਰਤੀਨਿਧਿਮੰਡਲ

ਕਾਕਰੋਚ ਜਨਤਾ ਪਾਰਟੀ (CJP) ਦਾ ਇੱਕ ਪ੍ਰਤੀਨਿਧਿਮੰਡਲ ਅੱਜ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕਰੇਗਾ। ਸੂਤਰਾਂ ਮੁਤਾਬਕ ਇਹ ਮੀਟਿੰਗ ਦੁਪਹਿਰ 12:30 ਵਜੇ ਹੋਵੇਗੀ, ਹਾਲਾਂਕਿ ਇਸ ਦਾ ਸਥਾਨ ਜਨਤਕ ਨਹੀਂ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਜਾਰੀ ਟਕਰਾਅ ਨੂੰ ਖ਼ਤਮ ਕਰਨ ਲਈ ਪਰਦੇ ਪਿੱਛੇ ਹੋਈ ਲੰਬੀ ਗੱਲਬਾਤ ਤੋਂ ਬਾਅਦ ਇਹ ਬੈਠਕ ਹੋ ਰਹੀ ਹੈ। CJP ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇ ਰਿਹਾ ਹੈ। ਸੰਗਠਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਕਰ ਰਿਹਾ ਹੈ।

ਉੱਚ ਸਿੱਖਿਆ ਸਕੱਤਰ ਦਾ ਤਬਾਦਲਾ

ਨੀਟ ਪੇਪਰ ਲੀਕ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪੰਚਾਇਤੀ ਰਾਜ ਮੰਤਰਾਲੇ ਵਿੱਚ ਭੇਜ ਦਿੱਤਾ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਸਕੱਤਰ ਦੇ ਅਹੁਦੇ ‘ਤੇ ਵੀ ਨਵੀਂ ਨਿਯੁਕਤੀ ਕੀਤੀ ਗਈ ਹੈ। ਵਿਨੀਤ ਜੋਸ਼ੀ 30 ਜੂਨ ਨੂੰ ਸੰਜੇ ਕੁਮਾਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਕੂਲੀ ਸਿੱਖਿਆ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਉਹ ਯੂਜੀਸੀ (UGC) ਦੇ ਕਾਰਜਕਾਰੀ ਚੇਅਰਮੈਨ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਸਨ। ਅਧਿਕਾਰੀਆਂ ਦੇ ਅਨੁਸਾਰ, ਨਰੇਸ਼ ਕੁਮਾਰ ਗੰਗਵਾਰ ਨੂੰ ਨਵਾਂ ਉੱਚ ਸਿੱਖਿਆ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਟੀ.ਕੇ. ਅਨਿਲ ਕੁਮਾਰ ਨੂੰ ਸਕੂਲੀ ਸਿੱਖਿਆ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Source:TV9Hindi.com

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...