AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦਿੱਲੀ ਏਅਰਪੋਰਟ ਤੇ ਰੋਕੇ ਗਏ ਸੁੱਚਾ ਸਿੰਘ ਛੋਟੇਪੁਰ, ਪਾਸਪੋਰਟ ਜਬਤ, USA ਜਾਣ ਦੀ ਨਹੀਂ ਮਿਲੀ ਇਜਾਜ਼ਤ

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਦਿੱਲੀ ਏਅਰਪੋਰਟ 'ਤੇ ਅਮਰੀਕਾ ਜਾਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਦਾ ਪਾਸਪੋਰਟ ਜ਼ਬਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਛੋਟੇਪੁਰ ਨੇ ਦੱਸਿਆ ਕਿ ਉਹ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਅਤੇ ਇਹ ਘਟਨਾ ਉਨ੍ਹਾਂ ਲਈ ਬਹੁਤ ਦੁਖਦਾਈ ਹੈ। ਅਧਿਕਾਰੀਆਂ ਨੇ ਪਾਸਪੋਰਟ ਦੀ ਦੁਰਵਰਤੋਂ ਦਾ ਹਵਾਲਾ ਦਿੱਤਾ, ਜਿਸਨੂੰ ਛੋਟੇਪੁਰ ਨੇ ਰੱਦ ਕੀਤਾ।

ਦਿੱਲੀ ਏਅਰਪੋਰਟ ਤੇ ਰੋਕੇ ਗਏ ਸੁੱਚਾ ਸਿੰਘ ਛੋਟੇਪੁਰ, ਪਾਸਪੋਰਟ ਜਬਤ, USA ਜਾਣ ਦੀ ਨਹੀਂ ਮਿਲੀ ਇਜਾਜ਼ਤ
tv9-punjabi
| Updated On: 01 May 2025 10:45 AM IST

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਉਹਨਾਂ ਨੂੰ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੀ ਵਾਪਸ ਆਉਣਾ ਪਿਆ। ਉਹਨਾਂ ਦਾ ਪਾਸਪੋਰਟ ਵੀ ਫਿਲਹਾਲ ਜ਼ਬਤ ਕਰ ਲਿਆ ਗਿਆ ਸੀ। ਉਹ ਆਪਣੇ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ (USA) ਜਾ ਰਹੇ ਸੀ। ਹਾਲਾਂਕਿ, ਉਹਨਾਂ ਨੇ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਛੋਟੇਪੁਰ 28 ਅਤੇ 29 ਅਪ੍ਰੈਲ ਦੀ ਰਾਤ ਨੂੰ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਲਾਸ ਏਂਜਲਸ ਜਾਣ ਲਈ ਦਿੱਲੀ ਪਹੁੰਚੇ। ਇਸ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਹਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ ਅਤੇ ਪੁੱਛਗਿੱਛ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਨੁਭਵ ਸੀ। ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਹਨਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਮਿਲੀ।

ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਹ ਇਹ ਸਮਝਣ ਤੋਂ ਅਸਮਰੱਥ ਸਨ ਕਿ ਸਾਰੇ ਦਸਤਾਵੇਜ਼ ਪੂਰੇ ਹੋਣ ‘ਤੇ ਇਮੀਗ੍ਰੇਸ਼ਨ ਵਿਭਾਗ ਨੇ ਉਹਨਾਂ ਨੂੰ ਕਿਸ ਆਧਾਰ ‘ਤੇ ਰੋਕਿਆ ਅਤੇ ਉਹਨਾਂ ਦਾ ਪਾਸਪੋਰਟ ਜ਼ਬਤ ਕਰ ਲਿਆ। ਅਧਿਕਾਰੀਆਂ ਨੇ ਉਹਨਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਛੋਟੇਪੁਰ ਨੇ ਦੱਸਿਆ ਕਿ ਉਹਨਾਂ ਕੋਲ ਵਿਆਹ ਦਾ ਬਹੁਤ ਸਾਰਾ ਸਮਾਨ ਵੀ ਸੀ। ਜਿਸਨੂੰ ਉਹਨਾਂ ਨੇ ਕੋਰੀਅਰ ਕਰਵਾ ਦਿੱਤਾ ਹੈ।

ਪਾਸਪੋਰਟ ਦੀ ਦੁਰਵਰਤੋਂ ਦਾ ਇਲਜ਼ਮਾਮ

ਛੋਟੇਪੁਰ ਦੇ ਅਨੁਸਾਰ, ਉਹਨਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹਨਾਂ ਦੇ ਖਿਲਾਫ ਕੋਈ ਸਿਵਲ ਜਾਂ ਫੌਜਦਾਰੀ ਕੇਸ ਲੰਬਿਤ ਨਹੀਂ ਹੈ। ਸੁੱਚਾ ਸਿੰਘ ਛੋਟੇਪੁਰ ਨੇ ਮੀਡੀਆ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਰਫ਼ ਇਹ ਦੱਸਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਹੋਈ ਹੈ, ਜਦੋਂ ਕਿ ਉਨ੍ਹਾਂ ਨੇ ਕਦੇ ਵੀ ਆਪਣਾ ਪਾਸਪੋਰਟ ਕਿਸੇ ਨੂੰ ਨਹੀਂ ਦਿੱਤਾ ਅਤੇ ਨਾ ਹੀ ਇਹ ਚੋਰੀ ਹੋਇਆ ਹੈ। ਉਹਨਾਂ ਨੂੰ ਦੱਸਿਆ ਗਿਆ ਕਿ 10-15 ਦਿਨਾਂ ਬਾਅਦ ਉਹਨਾਂ ਦਾ ਪਾਸਪੋਰਟ ਜਲੰਧਰ ਦੇ ਪਾਸਪੋਰਟ ਦਫ਼ਤਰ ਪਹੁੰਚ ਜਾਵੇਗਾ ਅਤੇ ਸਾਰਾ ਮਾਮਲਾ ਪਤਾ ਲੱਗ ਜਾਵੇਗਾ।

ਛੋਟੇਪੁਰ ਨੇ ਕਿਹਾ ਕਿ ਉਹਨਾਂ ਨੇ 2019 ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ (RPO) ਤੋਂ ਆਪਣਾ ਪਾਸਪੋਰਟ ਰੀਨਿਊ ਕਰਵਾਇਆ ਸੀ। ਅਧਿਕਾਰੀਆਂ ਨੇ ਕਿਹਾ ਕਿ ਤੁਸੀਂ ਕੋਵਿਡ ਤੋਂ ਬਾਅਦ ਵਿਦੇਸ਼ ਯਾਤਰਾ ਨਹੀਂ ਕੀਤੀ। ਉਹਨਾਂ ਨੇ ਉਨ੍ਹਾਂ ਨੂੰ ਦਲੀਲ ਦਿੱਤੀ ਹੈ ਕਿ ਪਾਸਪੋਰਟ ਵਿੱਚ ਸਾਰੀ ਜਾਣਕਾਰੀ ਸਹੀ ਹੈ। ਉਹ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕੇ ਹਨ। 2014 ਦੀਆਂ ਚੋਣਾਂ ਵਿੱਚ, ਛੋਟੇਪੁਰ ਨੇ ਗੁਰਦਾਸਪੁਰ ਸੰਸਦੀ ਸੀਟ ਤੋਂ ਚੋਣ ਲੜੀ ਅਤੇ 1.80 ਲੱਖ ਵੋਟਾਂ ਪ੍ਰਾਪਤ ਕੀਤੀਆਂ ਅਤੇ ਫਿਲਮ ਅਦਾਕਾਰ ਵਿਨੋਦ ਖੰਨਾ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ ਤੀਜੇ ਸਥਾਨ ‘ਤੇ ਰਹੇ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...