AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲੇ ‘ਚ 2 ਸ਼ੂਟਰ ਗ੍ਰਿਫ਼ਤਾਰ, ਗੌਦਾਰਾ ਗੈਂਗ ਲਈ ਕਰਦੇ ਹਨ ਕੰਮ

ਪੁਲਿਸ ਨੇ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਵਿੱਚ ਸ਼ਾਮਲ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋਵੇਂ ਸ਼ਾਰਪ ਸ਼ੂਟਰ ਨਵੇਂ ਮੈਂਬਰ ਹਨ ਅਤੇ ਮੌਜੂਦਾ ਸਮੇਂ ਵਿੱਚ ਬਦਨਾਮ ਗੈਂਗਸਟਰ ਰਾਕੇਸ਼ ਗੋਦਾਰਾ ਲਈ ਕੰਮ ਕਰਦੇ ਸਨ। ਰਾਕੇਸ਼ ਗੋਦਾਰਾ ਨੂੰ ਗੋਗਾਮੇਡੀ ਕਤਲ ਕਾਂਡ ਦਾ ਜਿੰਮਾਂ ਲਾਰੈਂਸ ਵਿਸ਼ਨੋਈ ਦੇ ਸ਼ਾਰਪ ਸ਼ੂਟਰ ਸੰਪਤ ਨਹਿਰਾ ਨੇ ਦਿੱਤਾ ਸੀ।

ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲੇ 'ਚ 2 ਸ਼ੂਟਰ ਗ੍ਰਿਫ਼ਤਾਰ, ਗੌਦਾਰਾ ਗੈਂਗ ਲਈ ਕਰਦੇ ਹਨ ਕੰਮ
tv9-punjabi
| Updated On: 06 Dec 2023 10:58 AM IST
Share
ਰਾਜਸਥਾਨ ਦੀ ਰਾਜਧਾਨੀ ਜੈਪੁਰ (Jaipur) ‘ਚ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਦੋਵੇਂ ਕਾਤਲ ਰੋਹਿਤ ਰਾਠੌੜ ਅਤੇ ਨਿਤਿਨ ਫ਼ੌਜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਰੋਹਿਤ ਰਾਠੌਰ ਨੂੰ ਰਾਜਸਥਾਨ ਦੇ ਇਕ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ, ਜਦਕਿ ਨਿਤਿਨ ਫੌਜੀ ਨੂੰ ਹਰਿਆਣਾ ਦੇ ਮਹੇਂਦਰਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਇਸ ਸਮੇਂ ਰਾਜਸਥਾਨ ਦੇ ਬਦਨਾਮ ਗੈਂਗਸਟਰ ਰਾਕੇਸ਼ ਗੋਦਾਰਾ ਲਈ ਕੰਮ ਕਰਦੇ ਸਨ। ਇਨ੍ਹਾਂ ਦੋ ਬਦਮਾਸ਼ਾਂ ਨੇ ਹੀ ਰਾਕੇਸ਼ ਗੋਦਾਰਾ ਦੇ ਕਹਿਣ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਰਾਜਸਥਾਨ (Rajasthan) ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਹੀ ਇਨ੍ਹਾਂ ਦੋ ਬਦਮਾਸ਼ਾਂ ਦੀ ਪਛਾਣ ਕਰ ਲਈ ਸੀ। ਰਾਤ ਭਰ ਜਾਰੀ ਤਲਾਸ਼ੀ ਤੋਂ ਬਾਅਦ ਬੁੱਧਵਾਰ ਸਵੇਰੇ ਦੋਵੇਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਪੁਲਿਸ ਦੋਵੇਂ ਬਦਮਾਸ਼ਾਂ ਦੀ ਭਾਰੀ ਸੁਰੱਖਿਆ ਨਾਲ ਜੈਪੁਰ ਪਹੁੰਚ ਰਹੀ ਹੈ। ਦੱਸ ਦੇਈਏ ਕਿ ਜੈਪੁਰ ਸਥਿਤ ਆਪਣੀ ਰਿਹਾਇਸ਼ ‘ਤੇ ਆਰਾਮ ਕਰ ਰਹੇ ਰਾਜਪੂਤ ਨੇਤਾ ਅਤੇ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਡੀ ਦੀ ਤਿੰਨ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗੋਦਾਰਾ ਨੇ ਦਿੱਤੀ ਸੀ ਚੇਤਾਵਨੀ

ਇਸ ਦੇ ਨਾਲ ਹੀ ਗੋਦਾਰਾ ਨੇ ਹੋਰਨਾਂ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਸੀ ਕਿ ਜੇਕਰ ਭਵਿੱਖ ਵਿੱਚ ਕੋਈ ਉਨ੍ਹਾਂ ਦੇ ਰਾਹ ਵਿੱਚ ਅੜਿੱਕਾ ਬਣਿਆ ਤਾਂ ਉਸ ਨੂੰ ਵੀ ਅਜਿਹਾ ਹੀ ਭੁਗਤਣਾ ਪਵੇਗਾ। ਤੁਹਾਨੂੰ ਦੱਸ ਦੇਈਏ ਕਿ ਰਾਕੇਸ਼ ਗੋਦਾਰਾ ਬਦਨਾਮ ਗੈਂਗਸਟਰ ਸੰਪਤ ਨਹਿਰਾ ਦਾ ਚੇਲਾ ਹੈ ਅਤੇ ਇਹ ਸੰਪਤ ਹੀ ਸੀ ਜਿਸ ਨੇ ਰਾਕੇਸ਼ ਗੋਦਾਰਾ ਨੂੰ ਗੋਗਾਮੇੜੀ ਦੀ ਸੁਪਾਰੀ ਦਿੱਤੀ ਸੀ। ਸੰਪਤ ਨਹਿਰਾ ਨੂੰ ਵੀ ਇਹ ਸੁਪਾਰੀ ਆਪਣੇ ਗੁਰੂ ਲਾਰੈਂਸ ਵਿਸ਼ਨੋਈ ਤੋਂ ਮਿਲੀ ਸੀ। ਇਸ ਘਟਨਾ ਦੇ ਵਿਰੋਧ ਵਿੱਚ ਅੱਜ ਸਮੁੱਚੇ ਸਮਾਜ ਵੱਲੋਂ ਰਾਜਸਥਾਨ ਬੰਦ ਦਾ ਐਲਾਨ ਕੀਤਾ ਗਿਆ ਹੈ। ਪੁਲਿਸ ਨੇ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਡੀ ਦੇ ਕਤਲ ਵਿੱਚ ਸ਼ਾਮਲ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋਵੇਂ ਸ਼ਾਰਪ ਸ਼ੂਟਰ ਮੌਜੂਦਾ ਸਮੇਂ ਵਿੱਚ ਬਦਨਾਮ ਗੈਂਗਸਟਰ ਰਾਕੇਸ਼ ਗੋਦਾਰਾ ਲਈ ਕੰਮ ਕਰਦੇ ਸਨ। ਰਾਕੇਸ਼ ਗੋਦਾਰਾ ਨੂੰ ਗੋਗਾਮੇੜੀ ਕਤਲ ਕਾਂਡ ਦਾ ਠੇਕਾ ਲਾਰੈਂਸ ਵਿਸ਼ਨੋਈ ਦੇ ਸ਼ਾਰਪ ਸ਼ੂਟਰ ਸੰਪਤ ਨਹਿਰਾ ਨੇ ਦਿੱਤਾ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...