Sunil Jakhar: ਕਿਸਾਨ ਅੰਦੋਲਨ ਵਿਚਾਲੇ ਜਾਖੜ ਐਕਟਿਵ, ਹੁਣ ਖੇਤੀਬਾੜੀ ਮੰਤਰੀ ਤੋਂ ਬਾਅਦ PM ਮੋਦੀ ਨਾਲ ਕੀਤੀ ਮੁਲਾਕਾਤ
ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਖਨੌਰੀ ਸਰਹੱਦ 'ਤੇ ਮਰਨ ਵਰਤ ਦੇ 50 ਦਿਨ ਪੂਰੇ ਹੋ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਹਰ ਪਲ ਵਿਗੜ ਰਹੀ ਹੈ। ਉਹਨਾਂ ਨੂੰ ਬੋਲਣ ਵਿੱਚ ਮੁਸ਼ਕਲ ਆ ਰਹੀ ਹੈ। ਹਾਲਾਂਕਿ, ਡੱਲੇਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਨਹੀਂ ਕਰਦੀ, ਉਹ ਡਾਕਟਰੀ ਸਹੂਲਤ ਨਹੀਂ ਲੈਣਗੇ।
ਖਨੌਰੀ ਅਤੇ ਸੰਭੂ ਬਾਰਡਰ ਤੇ ਕਿਸਾਨਾ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਜਗਜੀਤ ਸਿੰਘ ਡੱਲੇਵਾਲ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਦੇ 50 ਦਿਨ ਪੂਰੇ ਹੋ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਹਰ ਪਲ ਵਿਗੜ ਰਹੀ ਹੈ। ਤਾਂ ਇਸੀ ਵਿਚਾਲੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਵੀ ਗੱਲਬਾਤ ਕੀਤੀ ਗਈ।
ਇਸ ਦੇ ਨਾਲ ਹੀ ਜਾਖੜ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕੀਤੀ। ਪੰਜਾਬ ਭਾਜਪਾ 15 ਜਨਵਰੀ ਨੂੰ ਚੰਡੀਗੜ੍ਹ ਵਿੱਚ ਫਸਲਾਂ ਅਤੇ ਹੋਰ ਕਿਸਾਨਾਂ ਦੇ ਮੁੱਦਿਆਂ ‘ਤੇ ਐਮਐਸਪੀ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕਰਨ ਲਈ ਇੱਕ ਮੀਟਿੰਗ ਕਰੇਗੀ।
ਭੁੱਖ ਹੜਤਾਲ ਦੇ 50 ਦਿਨ
ਦੂਜੇ ਪਾਸੇ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਇੱਕ ਮੀਟਿੰਗ ਖਨੌਰੀ ਮੋਰਚੇ ਵਿਖੇ ਹੋਈ, ਜਿਸ ਵਿੱਚ ਅੰਦੋਲਨ ਨੂੰ ਅੱਗੇ ਵਧਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਨਾਲ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਕਿਸਾਨਾਂ ਦਾ ਇੱਕ ਸਮੂਹ ਖਨੌਰੀ ਸਰਹੱਦ ‘ਤੇ ਪਹੁੰਚ ਜਾਵੇਗਾ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਦੇ 50 ਦਿਨ ਪੂਰੇ ਹੋ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਹਰ ਪਲ ਵਿਗੜ ਰਹੀ ਹੈ। ਉਹਨਾਂ ਨੂੰ ਬੋਲਣ ਵਿੱਚ ਮੁਸ਼ਕਲ ਆ ਰਹੀ ਹੈ।
ਬੇਸ਼ੱਕ ਪਹਿਲਾਂ ਹੀ ਡੱਲੇਵਾਲ ਕਹਿ ਚੁੱਕੇ ਹਨ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਨਹੀਂ ਕਰਦੀ, ਉਹ ਡਾਕਟਰੀ ਸਹੂਲਤ ਨਹੀਂ ਲੈਣਗੇ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਹਮਣੇ ਤੋਂ 500 ਮੀਟਰ ਦੀ ਦੂਰੀ ‘ਤੇ ਇੱਕ ਅਸਥਾਈ ਹਸਪਤਾਲ, ਡਾਕਟਰਾਂ ਦੀ ਟੀਮ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ।
18 ਤਰੀਕ ਨੂੰ SKM ਨਾਲ ਮੀਟਿੰਗ
ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਚੱਲ ਰਹੇ ਸੰਘਰਸ਼ ਦੇ ਨਾਲ-ਨਾਲ, ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਦਿਖਾਈ ਦੇਵੇਗਾ। ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ ਤਿੰਨਾਂ ਮੋਰਚਿਆਂ ਦੇ ਆਗੂਆਂ ਦੀ ਇੱਕ ਮੀਟਿੰਗ ਹੋਈ। ਇੱਕ ਹੋਰ ਮੀਟਿੰਗ 18 ਜਨਵਰੀ ਨੂੰ ਪਾਤੜਾਂ ਵਿੱਚ ਦੁਬਾਰਾ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।